Home >>Education

Pathankot News: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਨੁਹਾਰ-ਲਾਲ ਚੰਦ ਕਟਾਰੂਚੱਕ

Pathankot News: ਵਿਧਾਨ ਸਭਾ ਹਲਕਾ ਭੋਆ ਦਾ ਸਭ ਤੋਂ ਵੱਡਾ ਪਿੰਡ ਮਲਿਕਪੁਰ ਜਿੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸਿੱਖਿਆ ਕ੍ਰਾਂਤੀ ਅਧੀਨ ਵਿਸ਼ੇਸ਼ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਸਮਾਰੋਹ ਆਯੋਜਿਤ ਕੀਤਾ ਗਿਆ।

Advertisement
Pathankot News: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਨੁਹਾਰ-ਲਾਲ ਚੰਦ ਕਟਾਰੂਚੱਕ
Ravinder Singh|Updated: May 31, 2025, 06:03 PM IST
Share

Pathankot News: ਵਿਧਾਨ ਸਭਾ ਹਲਕਾ ਭੋਆ ਦਾ ਸਭ ਤੋਂ ਵੱਡਾ ਪਿੰਡ ਮਲਿਕਪੁਰ ਜਿੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸਿੱਖਿਆ ਕ੍ਰਾਂਤੀ ਅਧੀਨ ਵਿਸ਼ੇਸ਼ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਸਮਾਰੋਹ ਆਯੋਜਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਅੱਜ ਮੈਗਾ ਪੀਟੀਐਮ ਦੇ ਮੌਕੇ ਉਤੇ ਅੱਜ ਲੱਖਾਂ ਰੁਪਏ ਦੇ ਬਣੇ ਪ੍ਰੋਜੈਕਟਾਂ ਨੂੰ ਜਨਹਿੱਤ ਲਈ ਸਮਰਪਿਤ ਕੀਤਾ ਗਿਆ ਹੈ।

ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿੱਚ ਆਯੋਜਿਤ ਕੀਤੇ ਸਮਾਰੋਹ ਦੋਰਾਨ ਸੰਬੋਧਤ ਕਰਦਿਆਂ ਕੀਤਾ। ਜ਼ਿਕਰਯੋਗ ਹੈ ਕਿ ਸਮਾਰੋਹ ਦੇ ਅਰੰਭ ਵਿੱਚ ਮੁੱਖ ਮਹਿਮਾਨ ਦਾ ਵਿਸ਼ੇਸ਼ ਤੌਰ ਉਤੇ ਸਵਾਗਤ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਸਕੂਲ ਅੰਦਰ ਬਣਾਈਆਂ ਗਈਆਂ ਫਜਿਕਸ, ਬਾਇਓ ਅਤੇ ਕਮਿਸਟਰੀ ਲੈਬ ਦਾ ਉਦਘਾਟਨ ਕੀਤਾ ਗਿਆ। 

ਇਸ ਮੌਕੇ ਸੰਬੋਧਨ ਕਰਦਿਆ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦੇ ਲਈ ਬਹੁਤ ਵੱਡੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਵੱਲੋਂ ਕੀਤੇ ਗਏ ਉਪਰਾਲਿਆਂ ਵਿੱਚੋਂ ਇੱਕ ਉਪਰਾਲਾ ਇਹ ਵੀ ਹੈ ਕਿ ਅੱਜ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਅੰਦਰ  ਫਜਿਕਸ, ਬਾਇਓ ਅਤੇ ਕਮਿਸਟਰੀ ਲੈਬ ਤਿਆਰ ਕੀਤੀਆਂ ਗਈਆਂ ਹਨ।

ਜਿਨ੍ਹਾਂ ਨੂੰ ਅੱਜ ਜਨਤਾ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੀ ਹਾਲਤ ਵਿੱਚ ਬਹੁਤ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਵੱਡੇ ਵੱਡੇ ਪ੍ਰਾਈਵੇਟ ਸਕੂਲਾਂ ਵਿੱਚੋਂ ਅਪਣੇ ਬੱਚੇ ਹਟਾ ਕੇ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਨੂੰ ਦਾਖ਼ਲ ਕਰਵਾ ਰਹੇ ਹਨ ਜੋ ਕਿ ਇੱਕ ਵੱਖਰੀ ਕਿਸਮ ਦੀ ਪਹਿਲ ਹੈ।

ਉਨ੍ਹਾਂ ਕਿਹਾ ਕਿ ਇੲ ਬਹੁਤ ਵੱਡੀ ਪ੍ਰਗਤੀ ਹੈ, ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਅੰਦਰ ਜਿੱਥੇ ਸਿੱਖਿਅਤ ਅਧਿਆਪਕ ਹਨ ਜਿਨ੍ਹਾਂ ਦੀ ਮਿਹਨਤ ਸਦਕਾ ਹੀ ਅੱਜ ਜ਼ਿਲ੍ਹਾ ਪਠਾਨਕੋਟ ਦੇ ਵਿਦਿਆਰਥੀ ਸਿੱਖਿਆ ਦੇ ਖੇਤਰ ਅੰਦਰ ਪੰਜਾਬ ਪੱਧਰ ਉਤੇ ਅਪਣਾ ਸਥਾਨ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਅੰਦਰ ਸਕੂਲ ਮੈਨੇਜਰ, ਸਫਾਈ ਕਰਮਚਾਰੀ ਅਤੇ ਸਕਿਊਰਿਟੀ ਗਾਰਡ ਤੱਕ ਸਕੂਲ ਦੇ ਅੰਦਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਪ੍ਰਗਤੀ ਦੀ ਰਾਹ ਉਤੇ ਹਨ।

Read More
{}{}