PSEB Class 12th Result Out: ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਕੁੱਲ 2,65, 388 ਨੇ ਵਿਦਿਆਰਥੀਆਂ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਵਿਚੋਂ 241506 ਵਿਦਿਆਰਥੀ ਪਾਸ ਹੋਏ ਹਨ। ਇਸ ਵਾਰ ਕੁੜੀਆਂ ਨੇ ਮੁੰਡਿਆਂ ਦੇ ਮੁਕਾਬਲੇ ਬਾਜ਼ੀ ਮਾਰ ਲਈ ਹੈ। ਪਹਿਲੇ ਤਿੰਨ ਸਥਾਨਾਂ ਉਤੇ ਕੁੜੀਆਂ ਕਾਬਜ਼ ਰਹੀਆਂ। ਲੜਕੀਆਂ ਦੀ ਪਾਸ ਫੀਸਦੀ 94.32 ਰਹੀ ਜਦਕਿ ਲੜਕਿਆਂ ਦੀ ਪਾਸ ਫੀਸਦੀ 88.08 ਰਿਹਾ ਹੈ।
ਬਰਨਾਲਾ ਦੀ ਹਰਸੀਰਤ ਕੌਰ ਰਹੀ ਟਾਪਰ
ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਦਿਆ ਮੰਦਿਰ ਬਰਨਾਲਾ ਦੀ ਹਰਸੀਰਤ ਕੌਰ ਨੇ 100 ਫ਼ੀਸਦੀ ਅੰਕ ਲੈ ਕੇ ਟਾਪਰ ਰਹੀ ਹੈ।
ਫਿਰੋਜ਼ਪੁਰ ਦੀ ਮਨਵੀਰ ਕੌਰ ਨੇ ਦੂਜਾ ਸਥਾਨ ਕੀਤਾ ਹਾਸਲ
ਐਸਐਸ ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਸੇਆਣਾ (ਫਿਰੋਜ਼ਪੁਰ) ਦੀ ਮਨਵੀਰ ਕੌਰ ਨੇ 99.60 ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ।
ਅਰਸ਼ ਨੇ ਤੀਜਾ ਸਥਾਨ ਕੀਤਾ ਹਾਸਲ
ਸ੍ਰੀ ਤਾਰਾ ਚੰਦ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਭੀਖੀ (ਮਾਨਸਾ) ਦੀ ਵਿਦਿਆਰਥਣ ਅਰਸ਼ ਨੇ 99.60 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।