Home >>Education

GNDU ਨੇ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਕੀਤੀਆਂ ਰੱਦ

Guru Nanak Dev University Exams Postponed: ਦੱਸ ਦਈਏ ਕਿ ਆਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦੇ ਮੱਦੇਨਜ਼ਰ, ਦਲ ਖਾਲਸਾ ਨੇ ਸ਼ੁੱਕਰਵਾਰ, 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ।

Advertisement
GNDU ਨੇ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਕੀਤੀਆਂ ਰੱਦ
Manpreet Singh|Updated: Jun 05, 2025, 04:44 PM IST
Share

Guru Nanak Dev University Exams Postponed: ਗੁਰੂ ਨਾਨਕ ਦੇਵ ਯੂਨੀਵਰਸਿਟੀ (Amritsar) ਨੇ ਆਪਣੇ ਸਾਰੇ ਕਾਲਜਾਂ ਵਿੱਚ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਾਰੀ ਹੁਕਮਾਂ ਅਨੁਸਾਰ, 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਇਹ ਸਾਰੀਆਂ ਥਿਊਰੀ ਪ੍ਰੀਖਿਆਵਾਂ ਹੁਣ ਪਹਿਲਾਂ ਨਿਰਧਾਰਤ ਸਮੇਂ ਅਨੁਸਾਰ ਪ੍ਰੀਖਿਆ ਕੇਂਦਰਾਂ ‘ਤੇ 20 ਜੂਨ, ਸ਼ੁੱਕਰਵਾਰ ਨੂੰ ਹੋਣਗੀਆਂ। ਇਸ ਨਾਲ ਸਬੰਧਤ ਸਾਰੀ ਜਾਣਕਾਰੀ ਵਿਦਿਆਰਥੀਆਂ ਲਈ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਉਪਲਬਧ ਹੋਵੇਗੀ। ਪ੍ਰੀਖਿਆਵਾਂ ਸੰਬੰਧੀ ਹੋਰ ਜਾਣਕਾਰੀ ਅਤੇ ਅੱਪਡੇਟਸ ਯੂਨੀਵਰਸਿਟੀ ਦੀ ਅਧਿਕਾਰਿਕ ਵੈੱਬਸਾਈਟ 'ਤੇ ਉਪਲਬਧ ਹੋਣਗੀਆਂ: www.gndu.ac.in

ਦੱਸ ਦਈਏ ਕਿ ਆਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦੇ ਮੱਦੇਨਜ਼ਰ, ਦਲ ਖਾਲਸਾ ਨੇ ਸ਼ੁੱਕਰਵਾਰ, 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ।

GNDU ਵੱਲੋਂ ਇਹ ਫੈਸਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਨਜ਼ਰ ਰੱਖਣ ਅਤੇ ਹੋਰ ਅੱਪਡੇਟਸ ਲਈ ਆਪਣੀ ਈਮੇਲ ਜਾਂ SMS ਚੈੱਕ ਕਰਦੇ ਰਹਿਣ।

Read More
{}{}