Home >>Education

Punjab Holiday: ਪੰਜਾਬ 'ਚ 10 ਮਈ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਜਾਣੋ ਕਿਉਂ

Punjab Holiday: ਪੰਜਾਬ 'ਚ 10 ਮਈ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ ਅਤੇ ਭਗਵਾਨ ਪਰਸ਼ੂ ਰਾਮ ਜੈਅੰਤੀ ਕਾਰਨ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ।  

Advertisement
Punjab Holiday: ਪੰਜਾਬ 'ਚ 10 ਮਈ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਜਾਣੋ ਕਿਉਂ
Riya Bawa|Updated: May 05, 2024, 02:33 PM IST
Share

Punjab Holiday: ਪੰਜਾਬ ਦੇ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਅਤੇ ਲੋਕਾਂ ਲਈ ਅਹਿਮ ਖ਼ਬਰ ਹੈ। ਦਰਅਸਲ 10 ਮਈ ਦਿਨ ਸ਼ੁੱਕਰਵਾਰ ਨੂੰ ਪੰਜਾਬ ਭਰ 'ਚ ਸਰਕਾਰੀ ਛੁੱਟੀ ਹੈ। ਇਸ ਦਿਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਹੋਰ ਵਪਾਰਕ ਇਕਾਈਆਂ 'ਚ ਛੁੱਟੀ ਰਹੇਗੀ। 

10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਹੈ ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਤੋਂ ਪਹਿਲਾਂ 1 ਮਈ ਨੂੰ ਮਜ਼ਦੂਰ ਦਿਹਾੜੇ ਕਾਰਨ ਸੂਬੇ ਭਰ 'ਚ ਸਰਕਾਰੀ ਛੁੱਟੀ ਰਹੀ ਸੀ।   ਸਰਕਾਰ ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਸਰਕਾਰ ਨੇ ਭਗਵਾਨ ਪਰਸ਼ੂ ਰਾਮ ਜੈਅੰਤੀ  'ਤੇ ਛੁੱਟੀ ਦਾ ਐਲਾਨ ਕੀਤਾ ਹੈ ਜਿਸ ਕਾਰਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

 

Read More
{}{}