Kotkapura News (ਕੇਸੀ ਸੰਜੇ): ਕੋਟਕਪੂਰਾ ਦੇ ਨੇੜਲੇ ਪਿੰਡ ਕੋਟ ਸੁਖੀਆ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀ ਸੱਤ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਉਂਦੇ ਹੋਏ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।
ਇਨ੍ਹਾਂ ਵਿੱਚੋਂ ਇੱਕ ਵਿਦਿਆਰਥਣ ਦਲਜੀਤ ਕੌਰ ਨੇ ਸੂਬੇ ਭਰ ਦੇ ਵਿੱਚ ਦੂਜਾ ਰੈਂਕ ਹਾਸਿਲ ਕਰਦੇ ਹੋਏ ਸਕੂਲ ਅਤੇ ਮਾਪਿਆਂ ਦੇ ਨਾਂ ਨੂੰ ਰੁਸ਼ਨਾਇਆ ਹੈ। ਅੱਜ ਸਕੂਲ ਵਿਖੇ ਕਰਵਾਏ ਗਏ ਸਮਾਗਮ ਦੇ ਦੌਰਾਨ ਇਨ੍ਹਾਂ ਵਿਦਿਆਰਥਣਾਂ ਅਤੇ ਇਨ੍ਹਾਂ ਦੇ ਮਾਪਿਆਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੂੰ ਸਾਂਝੇ ਤੌਰ ਉਤੇ ਸਨਮਾਨਿਤ ਕੀਤਾ ਗਿਆ।
ਇਕ ਦਿਨ ਪਹਿਲਾਂ ਹੀ ਪੰਜਾਬ ਬੋਰਡ ਦੇ ਐਲਾਨੇ ਗਏ ਨਤੀਜਿਆਂ ਦੀ ਮੈਰਿਟ ਸੂਚੀ ਵਿੱਚ ਜ਼ਿਲ੍ਹੇ ਭਰ ਵਿਚੋਂ 11 ਵਿਦਿਆਰਥਣਾਂ ਦੇ ਨਾਂ ਆਏ ਸਨ ਜਿਨ੍ਹਾਂ ਵਿੱਚੋਂ ਸੱਤ ਵਿਦਿਆਰਥੀ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਨਾਲ ਸੰਬੰਧਿਤ ਹਨ।
ਇਸ ਮੌਕੇ ਗੱਲਬਾਤ ਕਰਦੇ ਹੋਏ ਸਕੂਲ ਦੇ ਪ੍ਰਬੰਧਕ ਰਾਜ ਥਾਪਰ ਨੇ ਕਿਹਾ ਕਿ ਉਨ੍ਹਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਸਕੂਲ ਅਤੇ ਮਾਪਿਆਂ ਦੇ ਨਾਲ ਨਾਲ ਫਰੀਦਕੋਟ ਜ਼ਿਲ੍ਹੇ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਦੇ ਵਿਦਿਆਰਥੀ ਪਿਛਲੇ ਲੰਮੇ ਸਮੇਂ ਤੋਂ ਹੀ ਬੋਰਡ ਦੀਆਂ ਕਲਾਸਾਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਦੇ ਹੋਏ ਇਲਾਕੇ ਦਾ ਨਾਂ ਰੋਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ : ਮਿਡਲ ਕਲਾਸ ਨੂੰ ਸਰਕਾਰ ਦਾ ਵੱਡਾ ਤੋਹਫ਼ਾ; ਆਮਦਨ ਟੈਕਸ ਦੀ ਦਰ ਘਟਾ ਕੇ 14 ਫ਼ੀਸਦੀ ਜਾਵੇਗੀ ਕੀਤੀ
ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਵਿਦਿਆਰਥਣ ਦਲਜੀਤ ਕੌਰ ਅਤੇ ਗਗਨਦੀਪ ਕੌਰ ਅਤੇ ਉਸਦੇ ਭਰਾ ਜਗਜੀਤ ਸਿੰਘ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਧਿਆਨ ਦਿੱਤਾ ਜਾਂਦਾ ਹੈ ਜਿਸ ਦੀ ਬਦੌਲਤ ਹੀ ਉਨ੍ਹਾਂ ਨੂੰ ਇਹ ਪ੍ਰਾਪਤੀ ਹੋਈ ਹੈ। ਉਨ੍ਹਾਂ ਇਸ ਸਫਲਤਾ ਲਈ ਸਕੂਲ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਸਨ। ਕੁੜੀਆਂ ਨੇ ਮੁੰਡਿਆਂ ਦੇ ਮੁਕਾਬਲੇ ਬਾਜ਼ੀ ਮਾਰ ਲਈ ਹੈ। ਪਹਿਲੇ ਤਿੰਨ ਸਥਾਨਾਂ ਉਤੇ ਕੁੜੀਆਂ ਕਾਬਜ਼ ਰਹੀਆਂ। ਲੜਕੀਆਂ ਦੀ ਪਾਸ ਫੀਸਦੀ 94.32 ਰਹੀ ਜਦਕਿ ਲੜਕਿਆਂ ਦੀ ਪਾਸ ਫੀਸਦੀ 88.08 ਰਹੀ ਹੈ। 91 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ।
ਇਹ ਵੀ ਪੜ੍ਹੋ : Colonel Sophia Qureshi: ਕਰਨਲ ਸੋਫੀਆ ਕੁਰੈਸ਼ੀ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਉਤੇ ਭਾਜਪਾ ਦੇ ਮੰਤਰੀ ਖਿਲਾਫ਼ ਐਫਆਈਆਰ ਦਰਜ