Home >>Education

Khanna News: ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ- ਤਰੁਨਪ੍ਰੀਤ ਸਿੰਘ ਸੌਂਦ

Khanna News: ਪੰਜਾਬ ਦਾ ਸਿੱਖਿਆ ਢਾਂਚਾ ਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਵਿਕਾਸ ਕਰਵਾ ਕੇ ਹੁਣ ਸਰਕਾਰੀ ਸਕੂਲਾਂ ਨੂੰ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਵਾਲੇ ਸਕੂਲ ਬਣਾ ਕੇ ਵਿਦਿਆਰਥੀਆਂ ਨੂੰ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਸਮੇਂ ਦੇ ਹਾਣੀ ਬਣਾਇਆ ਗਿਆ ਹੈ।

Advertisement
Khanna News: ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ- ਤਰੁਨਪ੍ਰੀਤ ਸਿੰਘ ਸੌਂਦ
Ravinder Singh|Updated: Apr 09, 2025, 04:02 PM IST
Share

Khanna News (ਰੋਹਿਤ ਬਾਂਸਲ ਪੱਕਾ): ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਪੰਜਾਬ ਦਾ ਸਿੱਖਿਆ ਢਾਂਚਾ ਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਵਿਕਾਸ ਕਰਵਾ ਕੇ ਹੁਣ ਸਰਕਾਰੀ ਸਕੂਲਾਂ ਨੂੰ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਵਾਲੇ ਸਕੂਲ ਬਣਾ ਕੇ ਵਿਦਿਆਰਥੀਆਂ ਨੂੰ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਸਮੇਂ ਦੇ ਹਾਣੀ ਬਣਾਇਆ ਗਿਆ ਹੈ।

ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਪੰਜਾਬ ਸਿੱਖਿਆ ਕ੍ਰਾਂਤੀ' ਪ੍ਰੋਗਰਾਮ ਤਹਿਤ ਬੁੱਧਵਾਰ ਨੂੰ ਹਲਕਾ ਖੰਨਾ ਦੇ ਪੰਜ ਸਰਕਾਰੀ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 91.36 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੀ ਲੜੀ ਦਾ ਉਦਘਾਟਨ ਕਰਨ ਮੌਕੇ ਕੀਤਾ।

ਕੈਬਨਿਟ ਮੰਤਰੀ ਨੇ ਹਲਕਾ ਖੰਨਾ ਦੇ ਜਿਹੜੇ 5 ਸਕੂਲਾਂ ਵਿਚ ਪਹੁੰਚ ਕੇ ਉੱਥੇ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਹੈ ਜਿਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਬੁੱਲ੍ਹੇਪੁਰ ਵਿਚ 18.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, 14 ਲੱਖ, 59 ਹਜ਼ਾਰ, 820 ਰੁਪਏ ਲਾਗਤ ਨਾਲ ਸਮਾਰਟ ਕਲਾਸਰੂਮ ਅਤੇ 2.50 ਲੱਖ ਰੁਪਏ ਦੀ ਲਾਗਤ ਬਾਥਰੂਮ ਤਿਆਰ ਕਰਵਾਕੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਬਾਜੀਗਰ ਬਸਤੀ ਭਾਦਲਾ ਵਿਚ 1.68 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, 7.51 ਲੱਖ ਰੁਪਏ ਦੀ ਲਾਗਤ ਨਾਲ ਕਮਰੇ ਤਿਆਰ ਕਰਵਾਏ ਗਏ ਅਤੇ 3 ਲੱਖ, 44 ਹਜ਼ਾਰ, 479 ਰੁਪਏ ਦੀ ਲਾਗਤ ਸਕੂਲ ਰਿਪੇਅਰ ਕਰਵਾਈ ਗਈ।

ਸਰਕਾਰੀ ਪ੍ਰਾਇਮਰੀ ਸਕੂਲ ਗਲਵੱਡੀ ਵਿਚ 15 ਲੱਖ ਰੁਪਏ ਦੀ ਲਾਗਤ ਨਾਲ ਦੋ ਕਲਾਸਰੂਮ, 2.31 ਲੱਖ ਰੁਪਏ ਦੀ ਲਾਗਤ ਨਾਲ ਦੋ ਬਾਥਰੂਮ ਤਿਆਰ ਕਰਵਾਏ ਗਏ ਹਨ ਅਤੇ 3 ਲੱਖ ਰੁਪਏ ਦੀ ਲਾਗਤ ਚਾਰਦੀਵਾਰੀ ਦੀ ਰਿਪੇਅਰ ਕਰਵਾਈ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਸੂਲੜਾ ਵਿੱਚ 18 ਲੱਖ, 47 ਹਜ਼ਾਰ, 500 ਰੁਪਏ ਦੀ ਲਾਗਤ ਨਾਲ ਤਿੰਨ ਕਲਾਸਰੂਮ ਤਿਆਰ ਕਰਵਾਏ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਮਾਜਰੀ ਵਿਚ 4.10 ਲੱਖ ਰੁਪਏ ਦੀ ਲਾਗਤ ਚਾਰਦੀਵਾਰੀ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹਨਾਂ ਸਕੂਲਾਂ ਦੀ ਹਰ ਜਰੂਰਤ ਨੂੰ ਤਰਜੀਹ ਦੇ ਆਧਾਰ ਉਤੇ ਪੂਰਾ ਕਰਵਾਇਆ ਜਾ ਰਿਹਾ ਹੈ।

ਸ੍ਰੀ ਸੌਂਦ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਅੱਜ ਭਗਵੰਤ ਮਾਨ ਸਰਕਾਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ ਪ੍ਰਿੰਸਪੀਲ ਤੇ ਮੁੱਖ ਅਧਿਆਪਕ ਸਿਖਲਾਈ ਲਈ ਸਿੰਘਾਪੁਰ, ਫਿਨਲੈਂਡ ਤੇ ਆਈ.ਆਈ.ਐਮ ਵਿੱਚ ਜਾ ਰਹੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀ ਸਾਡਾ ਭਵਿੱਖ ਹਨ ਜ਼ਿਨ੍ਹਾਂ ਨੂੰ ਅਸੀ ਹਰ ਸਹੂਲਤ ਉਪਲੱਬਧ ਕਰਵਾਉਣੀ ਹੈ। ਅਧਿਆਪਕਾਂ ਦੀ ਅਣਥੱਕ ਮਿਹਨਤ ਵੀ ਵਿਦਿਆਰਥੀਆਂ ਦੀ ਸਫਲਤਾ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਬੱਚਿਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਲਈ ਹਰੇਕ ਜ਼ਿਲ੍ਹੇ ਵਿੱਚ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ। ਇਹਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫਤ ਟਰਾਂਸਪੋਰਟ ਦਾ ਪ੍ਰਬੰਧ, ਸਪੈਸ਼ਲ ਸਕੂਲ ਵਰਦੀ ਤੋਂ ਇਲਾਵਾ ਅਤਿ ਅਧੂਨਿਕ ਤਕਨੀਕਾਂ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਕੋਚਿੰਗ ਵੀ ਦਿੱਤੀ ਜਾਂਦੀ ਹੈ।

ਸ੍ਰੀ ਸੌਂਦ ਨੇ ਪੰਜਾਬ ਦੇ ਸਿੱਖਿਆ ਪ੍ਰਬੰਧ ਵਿੱਚ ਸੁਧਾਰ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਕੀਤੇ ਇਤਿਹਾਸਿਕ ਕਾਰਜ਼ਾਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਬਿਹਤਰੀਨ ਕਾਲਜਾਂ ਤੱਕ ਵਿਦਿਆਰਥੀਆ ਦੀ ਪਹੁੰਚ ਸੁਨਿਸ਼ਚਿਤ ਕੀਤੀ ਅਤੇ 189 ਵਿਦਿਆਰਥੀਆਂ ਨੇ ਜੇ.ਈ.ਈ. ਦੀ ਪ੍ਰੀਖਿਆ ਦਾ ਯੋਗਤਾ ਟੈਸਟ ਪਾਸ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਪ੍ਰਾਈਵੇਟ ਸਕੂਲ ਛੱਡਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਣ ਦਾ ਰੁਝਾਨ ਵਧਿਆ ਹੈ ਜਿਸਦੇ ਤਹਿਤ ਕਰੀਬ 15 ਹਜ਼ਾਰ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ।

Read More
{}{}