Home >>Education

Holiday In Punjab: ਪੰਜਾਬ ਵਿੱਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ! ਨੋਟੀਫਿਕੇਸ਼ਨ ਹੋਇਆ ਜਾਰੀ

Holiday In Punjab: ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ।   

Advertisement
Holiday In Punjab: ਪੰਜਾਬ ਵਿੱਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ! ਨੋਟੀਫਿਕੇਸ਼ਨ ਹੋਇਆ ਜਾਰੀ
Riya Bawa|Updated: Nov 17, 2024, 02:19 PM IST
Share

Holiday In Punjab: ਪੰਜਾਬ ਵਿੱਚ ਆਉਣ ਵਾਲੇ ਬੁੱਧਵਾਰ ਯਾਨੀ 20 ਨਵੰਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਪੰਜਾਬ ਵਿੱਚ 20 ਨਵੰਬਰ ਨੂੰ ਜ਼ਿਮਨੀ ਚੋਣਾਂ (By elections 2024) ਹੋਣ ਜਾ ਰਹੀਆਂ ਹਨ। ਜਾਣਕਾਰੀ ਲਈ ਦੱਸ ਦਈਏ ਕਿ ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ (Holiday In Punjab) ਕੀਤਾ ਗਿਆ ਹੈ।

ਇਹਨਾਂ ਚਾਰ ਜ਼ਿਲ੍ਹਿਆਂ ਚ ਹੋਣਗੀਆਂ ਚੋਣਾਂ
ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ (By elections 2024) ਹੋ ਰਹੀਆਂ ਹਨ।

ਇਹ ਵੀ ਪੜ੍ਹੋ: Mohali Encounter: ਮੁਹਾਲੀ 'ਚ ਪੁਲਿਸ ਵੱਲੋਂ ਐਨਕਾਊਂਟਰ, ਹਾਈਵੇਅ 'ਤੇ ਲੁੱਟ-ਖੋਹ ਕਰਦੇ ਬਦਮਾਸ਼ਾਂ 'ਤੇ ਕਾਰਵਾਈ

ਨੋਟੀਫਿਕੇਸ਼ਨ 
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।

-ਇਸ ਦੇ ਨਾਲ ਹੀ ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ (Holiday In Punjab ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਇਹ ਵੀ ਪੜ੍ਹੋ:  Amritsar Airport: ਅੰਮ੍ਰਿਤਸਰ ਏਅਰਪੋਰਟ 'ਤੇ ਹੰਗਾਮਾ; ਯਾਤਰੀਆਂ ਨੂੰ 6 ਘੰਟੇ ਤੱਕ ਕਰਨਾ ਪਿਆ ਇੰਤਜ਼ਾਰ
 

 

 

Read More
{}{}