Home >>Education

Punjab Mega PTM: ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਹੋਵੇਗੀ ਮੈਗਾ PTM, ਸਾਰੇ ਮੰਤਰੀ ਤੇ ਵਿਧਾਇਕ ਹੋਣਗੇ ਸ਼ਾਮਲ

Punjab Mega PTM: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੰਗਲਵਾਰ ਸਵੇਰੇ 9 ਵਜੇ ਤੋਂ ਲੈ ਕੇ 2.30 ਵਜੇ ਤੱਕ ਸਕੂਲਾਂ ਵਿਚ ਮੈਗਾ ਪੀ. ਟੀ. ਐੱਮ (ਪੇਰੈਂਟ-ਟੀਚਰ ਮੀਟਿੰਗ) ਕਰਵਾਈਆਂ ਜਾਣਗੀਆਂ।   

Advertisement
Punjab Mega PTM: ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਹੋਵੇਗੀ ਮੈਗਾ PTM,  ਸਾਰੇ ਮੰਤਰੀ ਤੇ ਵਿਧਾਇਕ ਹੋਣਗੇ ਸ਼ਾਮਲ
Riya Bawa|Updated: Oct 22, 2024, 09:16 AM IST
Share

Punjab Mega PTM:  ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਅੱਜ ਮੰਗਲਵਾਰ ਨੂੰ ਮੈਗਾ ਪੀ. ਟੀ. ਐੱਮ. ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਦਿਨੀ ਕੀਤਾ ਗਿਆ ਸੀ। ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਅੱਜ (ਮੰਗਲਵਾਰ) ਨੂੰ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਵੀ ਪੀ.ਟੀ.ਐਮ. ਵਿੱਚ ਸ਼ਾਮਿਲ ਹੋਣਗੇ।

 ਸਵੇਰੇ 9 ਵਜੇ ਤੋਂ ਲੈ ਕੇ 2.30 ਵਜੇ ਤੱਕ PTM
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੰਗਲਵਾਰ ਸਵੇਰੇ 9 ਵਜੇ ਤੋਂ ਲੈ ਕੇ 2.30 ਵਜੇ ਤੱਕ ਸਕੂਲਾਂ ਵਿਚ ਮੈਗਾ ਪੀ. ਟੀ. ਐੱਮ (ਪੇਰੈਂਟ-ਟੀਚਰ ਮੀਟਿੰਗ) ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਪਿਛਲੀ ਵਾਰ ਸਕੂਲਾਂ ਵਿਚ 19 ਲੱਖ ਦੇ ਕਰੀਬ ਮਾਤਾ-ਪਿਤਾ ਵੱਲੋਂ ਮੈਗਾ ਪੀ. ਟੀ. ਐੱਮ. ਵਿਚ ਹਿੱਸਾ ਲਿਆ ਗਿਆ ਸੀ। ਇਸ ਦੌਰਾਨ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਵੀ ਸਿੱਖਿਆ ਪਾਲਿਸੀ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੇ ਸੁਝਾਅ ਦਿੱਤੇ ਗਏ ਸਨ। ਜਿਹੜੇ ਵੀ ਸਾਡੇ ਕੋਲ ਸੁਝਾਅ ਆਉਂਦੇ ਹਨ, ਉਨ੍ਹਾਂ 'ਤੇ ਸਾਡੇ ਮਹਿਕਮੇ ਵੱਲੋਂ ਕੰਮ ਕੀਤਾ ਜਾਂਦਾ ਹੈ।

ਇਸ ਵਾਰ ਸਿੱਖਿਆ ਦਾ ਬਜਟ ਵੀ ਵਾਧੂ ਮਿਲਿਆ
ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਸਾਰਾ ਡਾਟਾ ਜਨਤਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਰ ਸਿੱਖਿਆ ਦਾ ਬਜਟ ਵੀ ਵਾਧੂ ਮਿਲਿਆ ਹੈ ਅਤੇ ਪੰਜਾਬ ਦੇ ਸਕੂਲਾਂ ਵਿਚ ਕੋਈ ਵੀ ਵਿਕਾਸ ਕਾਰਜ ਨਹੀਂ ਰੁੱਕਿਆ ਹੈ। ਉਨ੍ਹਾਂ ਬੇਨਤੀ ਕਰਦੇ ਹੋਏ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਦੇ ਮਾਤਾ-ਪਿਤਾ ਮੀਟਿੰਗ ਵਿਚ ਜ਼ਰੂਰ ਪਹੁੰਚਣ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਬੇਹੱਦ ਹੀ ਅਹਿਮ ਹੈ। ਪੇਰੈਂਟ-ਟੀਚਰ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਕਿਸੇ ਸਕੂਲ ਵਿਚ ਪਹੁੰਚ ਕੇ ਬੱਚਿਆਂ ਮਾਤਾ-ਪਿਤਾ ਸਮੇਤ ਸਕੂਲਾਂ ਦੇ ਅਧਿਆਪਕਾਂ ਨਾਲ ਗੱਲਬਾਤ ਕਰਨਗੇ।

ਇਹ ਵੀ ਪੜ੍ਹੋ: Punjab Festival Season: ਹੋ ਜਾਓ ਸਾਵਧਾਨ! ਸਿੰਥੈਟਿਕ ਰੰਗਾਂ ਤੇ ਮਿਲਾਵਟੀ ਮਠਿਆਈ ਖਾਣ ਨਾਲ ਹੋ ਸਕਦੇ ਹਨ ਚਮੜੀ ਅਤੇ ਸਾਹ ਦੇ ਰੋਗ 
 

ਇਸ ਦੇ ਨਾਲ ਹੀ ਮੰਤਰੀ ਸਾਹਿਬਾਨ ਅਤੇ ਵਿਧਾਇਕ ਵੀ ਆਪਣੇ-ਆਪਣੇ ਹਲਕਿਆਂ ਦੇ ਸਰਕਾਰੀ ਸਕੂਲਾਂ ਵਿਚ ਪਹੁੰਚਣਗੇ। ਉਨ੍ਹਾਂ ਵੱਲੋਂ ਪਿੰਡਾਂ ਵਿਚ ਨਵੀਆਂ ਬਣੀਆਂ ਪੰਚਾਇਤ ਦੇ ਮੈਂਬਰਾਂ ਨੂੰ ਵੀ ਪਹੁੰਚਣ ਦੀ ਬੇਨਤੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੇਰੈਂਟ-ਟੀਚਰ ਮੀਟਿੰਗ ਦਾ ਮੰਤਵ ਪਿਛਲੇ ਢਾਈ ਸਾਲਾਂ ਵਿਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਗਏ ਕਾਰਜਾਂ ਬਾਰੇ ਜਾਣੂੰ ਕਰਵਾਉਣਾ ਹੈ ਅਤੇ ਬੱਚਿਆਂ ਦੇ ਛਿਮਾਹੀ ਪ੍ਰੀਖਿਆ ਦੇ ਨਤੀਜਿਆਂ ਨੂੰ ਪੇਸ਼ ਕੀਤਾ ਜਾਵੇਗਾ ਅਤੇ ਸਕੂਲਾਂ ਵਿਚ ਆਏ ਬਦਲਾਅ ਬਾਰੇ ਦੱਸਿਆ ਜਾਵੇਗਾ। 

Read More
{}{}