Home >>Education

Punjab Pre Board Exam Date sheet 2024: ਇਸ ਤਾਰੀਖ ਤੋਂ ਹੋਣਗੀਆਂ ਪ੍ਰੀ-ਬੋਰਡ ਅਤੇ ਟਰਮ ਪ੍ਰੀਖਿਆਵਾਂ, PSEB ਨੇ ਡੇਟਸ਼ੀਟ ਕੀਤੀ ਜਾਰੀ

Punjab Pre Board Exam Date sheet 2024:: ਪ੍ਰੀ-ਬੋਰਡ ਤੇ ਟਰਮ ਪ੍ਰੀਖਿਆਵਾਂ 15 ਜਨਵਰੀ ਤੋਂ ਹੋਣਗੀਆਂ। PSEB ਨੇ ਡੇਟਸ਼ੀਟ ਜਾਰੀ ਕੀਤੀ ਹੈ। 

Advertisement
Punjab Pre Board Exam Date sheet 2024: ਇਸ ਤਾਰੀਖ ਤੋਂ ਹੋਣਗੀਆਂ ਪ੍ਰੀ-ਬੋਰਡ ਅਤੇ ਟਰਮ ਪ੍ਰੀਖਿਆਵਾਂ, PSEB ਨੇ ਡੇਟਸ਼ੀਟ ਕੀਤੀ ਜਾਰੀ
Riya Bawa|Updated: Jan 10, 2024, 08:08 AM IST
Share

Punjab Pre Board Exam Date sheet 2024:  ਪ੍ਰੀ-ਬੋਰਡ ਅਤੇ ਟਰਮ-1 ਦੀਆਂ ਪ੍ਰੀਖਿਆਵਾਂ ਦਾ ਇੰਤਜ਼ਾਰ ਹੋ ਗਿਆ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਬੋਰਡ ਅਤੇ ਟਰਮ-1 ਦੀਆਂ ਪ੍ਰੀਖਿਆਵਾਂ 15 ਜਨਵਰੀ ਤੋਂ ਕਰਵਾਈਆਂ ਜਾਣਗੀਆਂ। ਸਿੱਖਿਆ ਵਿਭਾਗ ਵੱਲੋਂ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਵਿਭਾਗ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਲਿਖਿਆ ਹੈ ਕਿ ਇਹ ਪ੍ਰੀਖਿਆਵਾਂ ਸਮੁੱਚੇ ਸਿਲੇਬਸ ਵਿੱਚੋਂ ਲਈਆਂ ਜਾਣਗੀਆਂ।

ਪੇਪਰ ਦਾ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰਡ PSEB ਵੱਲੋਂ ਜਾਰੀ ਕੀਤੇ ਪੈਟਰਨ ਅਨੁਸਾਰ ਹੋਵੇਗਾ। ਪੰਜਾਬ ਸਕੂਲ ਸਿੱਖਿਆ ਵਿਭਾਗ PSEB ਵੱਲੋਂ 12ਵੀਂ ਪ੍ਰੀ ਬੋਰਡ ਦੀ ਡੇਟਸ਼ੀਟ ਜਾਰੀ ਕੀਤੀ ਗਈ ਹੈ। 

Punjab Pre Board Exam Date sheet 2024

 

ਪੇਪਰ ਦਾ ਸਮਾਂ
ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੇਪਰਾਂ ਦਾ ਸਮਾਂ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਹੋਵੇਗਾ। ਜੇਕਰ ਸਕੂਲ ਸ਼ੁਰੂ ਹੋਣ ਦੇ ਸਮੇਂ ਵਿੱਚ ਕੋਈ ਤਬਦੀਲੀ ਕੀਤੀ ਜਾਂਦੀ ਹੈ ਤਾਂ ਸਕੂਲ ਸ਼ੁਰੂ ਹੋਣ ਤੋਂ ਅੱਧੇ ਘੰਟੇ ਬਾਅਦ ਪੇਪਰ ਸ਼ੁਰੂ ਹੋ ਜਾਵੇਗਾ। ਪੇਪਰ ਦਾ ਸਮਾਂ ਤਿੰਨ ਘੰਟੇ ਦਾ ਹੋਵੇਗਾ। ਸਕੂਲ ਪੱਧਰ 'ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪੇਪਰ ਤਿਆਰ ਕੀਤੇ ਜਾਣਗੇ।

ਇਹ ਵੀ ਪੜ੍ਹੋ:  NEET-PG 2024: ਵਿਦਿਆਰਥੀਆਂ ਦਾ ਇੰਤਜ਼ਾਰ ਖਤਮ!  NEET PG ਪ੍ਰੀਖਿਆ ਦੀ ਤਾਰੀਖ ਜਾਰੀ

ਇਸ ਦੇ ਨਾਲ ਹੀ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ (SCERT) ਨੇ 6ਵੀਂ ਤੋਂ 12ਵੀਂ ਜਮਾਤ ਤਕ ਦੀ ਨਵੀਂ ਸਮਾ-ਸਾਰਣੀ ਜਾਰੀ ਕਰ ਦਿੱਤੀ ਹੈ। ਐੱਸਸੀਈਆਰਟੀ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

8ਵੀਂ, 10ਵੀਂ ਜਮਾਤ ਦੇ ਸਿਰਫ਼ ਹਿੰਦੀ, ਪੰਜਾਬੀ, ਅੰਗਰੇਜ਼ੀ, ਗਣਿਤ, ਸਮਾਜਿਕ ਵਿਗਿਆਨ ਅਤੇ ਵਿਗਿਆਨ ਵਿਸ਼ਿਆਂ ਦੇ ਪ੍ਰਸ਼ਨ ਪੱਤਰ ਮੁੱਖ ਦਫ਼ਤਰ ਵੱਲੋਂ ਭੇਜੇ ਜਾਣਗੇ। ਇਸੇ ਤਰ੍ਹਾਂ 12ਵੀਂ ਜਮਾਤ ਦੇ ਸਾਇੰਸ, ਕਾਮਰਸ ਅਤੇ ਹਿਊਮੈਨਟੀਜ਼ ਗਰੁੱਪ ਦੇ ਮੁੱਖ ਦਫ਼ਤਰ ਤੋਂ ਭੇਜੇ ਜਾਣਗੇ। ਇਸ ਤੋਂ ਇਲਾਵਾ ਹੋਰ ਜਮਾਤਾਂ ਦੀਆਂ ਪ੍ਰੀਖਿਆਵਾਂ ਹੋਣਗੀਆਂ।

ਇਹ ਵੀ ਪੜ੍ਹੋ: Punjab School Video: ਬਠਿੰਡਾ ਦਾ ਅਨੋਖਾ ਪ੍ਰਾਇਮਰੀ ਸਕੂਲ, ਜਿੱਥੇ ਦਾਖ਼ਲੇ ਲਈ ਕਰਨੈ ਪੈਂਦੈ ਇੰਤਜ਼ਾਰ, ਵੇਖੋ ਵੀਡੀਓ

 

Read More
{}{}