Home >>Education

UGC-NET Paper Leak: UGC-NET ਦਾ ਪੇਪਰ ਕਿਉਂ ਹੋਇਆ ਰੱਦ, CBI ਨੇ ਕੀਤਾ ਵੱਡਾ ਖੁਲਾਸਾ

UGC-NET Paper Leak: ਸਿੱਖਿਆ ਮੰਤਰਾਲੇ ਨੇ ਬੁੱਧਵਾਰ (19 ਜੂਨ) ਨੂੰ NTA ਦੁਆਰਾ ਆਯੋਜਿਤ UGC-NET ਪ੍ਰੀਖਿਆ ਨੂੰ ਰੱਦ ਕਰਨ ਦਾ ਆਦੇਸ਼ ਦਿੱਤਾ ਸੀ। ਮਾਮਲੇ ਦੀ ਜਾਂਚ ਤੁਰੰਤ ਸੀਬੀਆਈ ਨੂੰ ਸੌਂਪ ਦਿੱਤੀ ਗਈ। ਮੰਤਰਾਲੇ ਨੂੰ ਸੂਚਨਾ ਮਿਲੀ ਸੀ ਕਿ ਪ੍ਰੀਖਿਆ ਦੀ ਅਖੰਡਤਾ ਨਾਲ ਸਮਝੌਤਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਸ ਨੂੰ ਜਲਦਬਾਜ਼ੀ ਵਿੱਚ ਰੱਦ ਕਰ ਦਿੱਤਾ ਗਿਆ ਸੀ। 

Advertisement
UGC-NET Paper Leak: UGC-NET ਦਾ ਪੇਪਰ ਕਿਉਂ ਹੋਇਆ ਰੱਦ, CBI ਨੇ ਕੀਤਾ ਵੱਡਾ ਖੁਲਾਸਾ
Manpreet Singh|Updated: Jun 21, 2024, 05:04 PM IST
Share

UGC-NET Paper Leak: ਨੈਸ਼ਨਲ ਟੈਸਟਿੰਗ ਏਜੰਸੀ (NTA) ਦੁਆਰਾ ਕਰਵਾਈ ਗਈ UGC-NET ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਇਸ ਨੂੰ ਲੈ ਕੇ ਕਾਫ਼ੀ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਖਿਆ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਨੂੰ ਗ੍ਰਹਿ ਮੰਤਰਾਲੇ ਰਾਹੀਂ ਪ੍ਰੀਖਿਆ ਵਿੱਚ ਬੇਨਿਯਮੀਆਂ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੇਪਰ ਰੱਦ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੂੰ ਵੱਡੀ ਜਾਣਕਾਰੀ ਮਿਲੀ ਹੈ। ਸੀਬੀਆਈ ਨੇ ਆਪਣੀ ਜਾਂਚ ਤੋਂ ਬਾਅਦ ਕਿਹਾ ਹੈ ਕਿ ਯੂਜੀਸੀ-ਨੈੱਟ ਪੇਪਰ ਲੀਕ ਹੋਇਆ ਸੀ। ਪੇਪਰ ਪ੍ਰੀਖਿਆ ਤੋਂ ਪਹਿਲਾਂ ਡਾਰਕਨੈੱਟ 'ਤੇ ਅਪਲੋਡ ਕੀਤਾ ਗਿਆ ਸੀ।

ਪੇਪਰ ਰੱਦ ਕਰਨ ਤੋਂ ਬਾਅਦ ਸਰਕਾਰ ਨੇ ਜਾਂਚ ਦੀ ਜ਼ਿੰਮੇਵਾਰੀ ਸੀਬੀਆਈ ਨੂੰ ਸੌਂਪ ਦਿੱਤੀ ਹੈ। ਜਾਂਚ ਦੌਰਾਨ ਸੀਬੀਆਈ ਇਹ ਪਤਾ ਲੱਗਾ ਰਹੀ ਹੈ ਕਿ ਯੂਜੀਸੀ ਨੈੱਟ ਪ੍ਰੀਖਿਆ ਦਾ ਪੇਪਰ ਕਿੱਥੋਂ ਲੀਕ ਹੋਇਆ ਸੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪ੍ਰਸ਼ਨ ਪੱਤਰ ਸੋਮਵਾਰ (17 ਜੂਨ) ਨੂੰ ਲੀਕ ਹੋਇਆ ਸੀ, ਜਿਸ ਤੋਂ ਬਾਅਦ ਇਸ ਨੂੰ ਇੱਕ ਐਨਕ੍ਰਿਪਟਡ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕੀਤਾ ਗਿਆ ਸੀ। ਫੜੇ ਜਾਣ ਤੋਂ ਬਚਣ ਲਈ ਮੁਲਜ਼ਮ ਨੇ ਲੀਕ ਹੋਏ ਪ੍ਰਸ਼ਨ ਪੱਤਰ ਨੂੰ ਡਾਰਕਨੈੱਟ 'ਤੇ ਪੋਸਟ ਕਰ ਦਿੱਤਾ ਸੀ। ਸੀਬੀਆਈ ਕੇਸ ਨਾਲ ਸਬੰਧਿਤ ਵੇਰਵੇ ਇਕੱਠੇ ਕਰਨ ਲਈ ਐਨਟੀਏ ਅਤੇ ਹੋਰ ਏਜੰਸੀਆਂ ਦੇ ਸੰਪਰਕ ਵਿੱਚ ਹੈ।

UGC-NET ਪ੍ਰੀਖਿਆ ਦੇ ਇੱਕ ਦਿਨ ਬਾਅਦ ਰੱਦ ਕਰ ਦਿੱਤਾ ਗਿਆ

ਦਰਅਸਲ, ਸਿੱਖਿਆ ਮੰਤਰਾਲੇ ਨੇ ਬੁੱਧਵਾਰ (19 ਜੂਨ) ਨੂੰ NTA ਦੁਆਰਾ ਆਯੋਜਿਤ UGC-NET ਪ੍ਰੀਖਿਆ ਨੂੰ ਰੱਦ ਕਰਨ ਦਾ ਆਦੇਸ਼ ਦਿੱਤਾ ਸੀ। ਮਾਮਲੇ ਦੀ ਜਾਂਚ ਤੁਰੰਤ ਸੀਬੀਆਈ ਨੂੰ ਸੌਂਪ ਦਿੱਤੀ ਗਈ। ਮੰਤਰਾਲੇ ਨੂੰ ਸੂਚਨਾ ਮਿਲੀ ਸੀ ਕਿ ਪ੍ਰੀਖਿਆ ਦੀ ਅਖੰਡਤਾ ਨਾਲ ਸਮਝੌਤਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਸ ਨੂੰ ਜਲਦਬਾਜ਼ੀ ਵਿੱਚ ਰੱਦ ਕਰ ਦਿੱਤਾ ਗਿਆ ਸੀ। ਇੱਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਵਿਦਿਆਰਥੀਆਂ ਨੇ ਇੱਕ ਦਿਨ ਪਹਿਲਾਂ ਭਾਵ ਮੰਗਲਵਾਰ (18 ਜੂਨ) ਨੂੰ ਪ੍ਰੀਖਿਆ ਦਿੱਤੀ ਸੀ। ਪੈੱਨ ਅਤੇ ਪੇਪਰ ਮੋਡ ਵਿੱਚ ਕਰਵਾਈ ਗਈ ਇਸ ਪ੍ਰੀਖਿਆ ਵਿੱਚ 9 ਲੱਖ ਵਿਦਿਆਰਥੀਆਂ ਨੇ ਭਾਗ ਲਿਆ।

UGC-NET ਦੀ ਨਵੀਂ ਡੇਟ ਦਾ ਐਲਾਨ ਜਲਦ ਕੀਤਾ ਜਾਵੇਗਾ: ਸਿੱਖਿਆ ਮੰਤਰਾਲਾ

ਇਸ ਦੇ ਨਾਲ ਹੀ ਸਿੱਖਿਆ ਮੰਤਰਾਲੇ ਨੇ ਵੀਰਵਾਰ (20 ਜੂਨ) ਨੂੰ ਕਿਹਾ ਕਿ ਯੂਜੀਸੀ-ਨੈੱਟ ਪ੍ਰੀਖਿਆ ਮੁੜ ਕਰਵਾਈ ਜਾਵੇਗੀ। ਇਸ ਦੇ ਲਈ ਮਿਲੀ ਅਤੇ ਹੋਰ ਜ਼ਰੂਰੀ ਗੱਲਾਂ ਦਾ ਐਲਾਨ ਵੱਖਰੇ ਤੌਰ 'ਤੇ ਕੀਤਾ ਜਾਵੇਗਾ। UGC-NET ਪ੍ਰੀਖਿਆ ਰਾਹੀਂ, ਭਾਰਤੀਆਂ ਦੀ ਜੂਨੀਅਰ ਖੋਜ ਫੈਲੋਸ਼ਿਪ, ਸਹਾਇਕ ਪ੍ਰੋਫੈਸਰ ਵਜੋਂ ਨਿਯੁਕਤੀ ਅਤੇ ਦੇਸ਼ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਪੀਐਚਡੀ ਲਈ ਦਾਖ਼ਲੇ ਲਈ ਯੋਗਤਾ ਨਿਰਧਾਰਿਤ ਕੀਤੀ ਜਾਂਦੀ ਹੈ। ਹਰ ਸਾਲ ਲੱਖਾਂ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਬੈਠਦੇ ਹਨ।

ਦੋਸ਼ੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸਿੱਖਿਆ ਮੰਤਰੀ

ਯੂਜੀਸੀ-ਨੈੱਟ ਰੱਦ ਹੋਣ ਤੋਂ ਬਾਅਦ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵੀ ਸ਼ੱਕ ਦੇ ਘੇਰੇ ਵਿੱਚ ਹਨ। ਉਸ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਸਪਸ਼ਟ ਕੀਤਾ ਕਿ NEET ਪੇਪਰ ਲੀਕ ਅਤੇ UGC-NET ਦੇ ਸਬੰਧ ਵਿੱਚ NTA ਅਧਿਕਾਰੀਆਂ ਸਮੇਤ ਜੋ ਵੀ ਦੋਸ਼ੀ ਪਾਇਆ ਗਿਆ, ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਹੁਣ ਐਨਟੀਏ ਦੇ ਕੰਮਕਾਜ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕਰੇਗੀ। ਨਾਲ ਹੀ ਕਿਹਾ ਕਿ ਸਰਕਾਰ ਬਿਨਾਂ ਕਿਸੇ ਬੇਨਿਯਮੀ ਦੇ ਪ੍ਰੀਖਿਆਵਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਧਰਮਿੰਦਰ ਪ੍ਰਧਾਨ ਨੇ ਕਿਹਾ ਕਿ UGC-NET ਨੂੰ ਰੱਦ ਕਰਨ ਦਾ ਫ਼ੈਸਲਾ ਅਚਾਨਕ ਨਹੀਂ ਲਿਆ ਗਿਆ। ਸਾਨੂੰ ਸਬੂਤ ਮਿਲੇ ਹਨ ਕਿ ਪ੍ਰਸ਼ਨ ਪੱਤਰ ਡਾਰਕਨੈੱਟ 'ਤੇ ਲੀਕ ਹੋਇਆ ਸੀ। ਇਸ ਨੂੰ ਟੈਲੀਗ੍ਰਾਮ 'ਤੇ ਵੀ ਸ਼ੇਅਰ ਕੀਤਾ ਜਾ ਰਿਹਾ ਸੀ। ਇਸ ਤੋਂ ਬਾਅਦ ਹੀ ਪ੍ਰੀਖਿਆ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ।

Read More
{}{}