Home >>Zee PHH Entertainment

Raj Kundra ED Summons: ਪੋਰਨੋਗ੍ਰਾਫੀ ਮਾਮਲੇ 'ਚ ਰਾਜ ਕੁੰਦਰਾ ਨੂੰ ED ਦਾ ਸੰਮਨ, 4 ਦਸੰਬਰ ਨੂੰ ਕੀਤੀ ਜਾਵੇਗੀ ਪੁੱਛਗਿੱਛ

Raj Kundra ED Summons: ਈਡੀ ਨੇ ਅਸ਼ਲੀਲਤਾ ਮਾਮਲੇ ਵਿੱਚ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਤਾਜ਼ਾ ਸੰਮਨ ਜਾਰੀ ਕੀਤਾ ਹੈ। ਇਸ ਮੁਤਾਬਕ ਈਡੀ 4 ਦਸੰਬਰ ਨੂੰ ਕਾਰੋਬਾਰੀ ਤੋਂ ਦੁਬਾਰਾ ਪੁੱਛਗਿੱਛ ਕਰੇਗੀ।

Advertisement
Raj Kundra ED Summons: ਪੋਰਨੋਗ੍ਰਾਫੀ ਮਾਮਲੇ 'ਚ ਰਾਜ ਕੁੰਦਰਾ ਨੂੰ ED ਦਾ ਸੰਮਨ, 4 ਦਸੰਬਰ ਨੂੰ ਕੀਤੀ ਜਾਵੇਗੀ ਪੁੱਛਗਿੱਛ
Riya Bawa|Updated: Dec 03, 2024, 08:24 AM IST
Share

Raj Kundra ED Summons: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅਸ਼ਲੀਲਤਾ ਮਾਮਲੇ 'ਚ ਸ਼ਿਲਪਾ ਸ਼ੈੱਟੀ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਨੂੰ 4 ਦਸੰਬਰ ਨੂੰ ਪੁੱਛਗਿੱਛ ਲਈ ਤਾਜ਼ਾ ਸੰਮਨ ਜਾਰੀ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਸ ਨੂੰ ਸੋਮਵਾਰ ਨੂੰ ਇੱਥੇ ਮਾਮਲੇ ਦੇ ਜਾਂਚ ਅਧਿਕਾਰੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਸਮਝਿਆ ਜਾਂਦਾ ਹੈ ਕਿ ਉਸ ਨੇ ਨਵੀਂ ਤਰੀਕ ਮੰਗ ਲਈ ਹੈ। ਸੂਤਰਾਂ ਨੇ ਦੱਸਿਆ ਕਿ ਕੁੰਦਰਾ ਨੂੰ ਹੁਣ 4 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

4 ਦਸੰਬਰ ਨੂੰ ਕੀਤਾ ਤਲਬ 
ਰਿਪੋਰਟਾਂ ਦੀ ਮੰਨੀਏ ਤਾਂ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਦੇ ਇੱਕ ਵਪਾਰੀ ਅਤੇ ਇਸ ਮਾਮਲੇ ਵਿੱਚ ਸ਼ਾਮਲ ਕੁਝ ਹੋਰ ਲੋਕਾਂ ਨੂੰ ਵੀ 4 ਦਸੰਬਰ ਨੂੰ ਤਲਬ ਕੀਤਾ ਗਿਆ ਹੈ। ਜਦੋਂਕਿ ਅਦਾਕਾਰਾ ਗਹਿਨਾ ਵਸ਼ਿਸ਼ਟ ਨੂੰ 9 ਦਸੰਬਰ ਨੂੰ ਗਵਾਹੀ ਦੇਣ ਲਈ ਕਿਹਾ ਗਿਆ ਹੈ। ਕੇਂਦਰੀ ਏਜੰਸੀ ਨੇ 29 ਦਸੰਬਰ ਨੂੰ ਮੁੰਬਈ ਦੇ ਕੁੰਦਰਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਸ਼ਹਿਰਾਂ ਵਿੱਚ ਸਥਿਤ ਹੋਰ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ।

ਇਹ ਵੀ ਪੜ੍ਹੋ: PM Modi Chandigarh Visit: ਅੱਜ ਚੰਡੀਗੜ੍ਹ ਆਉਣਗੇ PM ਨਰਿੰਦਰ ਮੋਦੀ, 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਕਰਨਗੇ ਸਮੀਖਿਆ 

ਕੁੰਦਰਾ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਹ ਪਿਛਲੇ 4 ਸਾਲਾਂ ਤੋਂ ਚੱਲ ਰਹੀ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਹੇ ਹਨ। ਸ਼ਿਲਪਾ ਸ਼ੈੱਟੀ ਦੇ ਵਕੀਲ ਨੇ ਏਜੰਸੀ ਨੂੰ ਦੱਸਿਆ ਕਿ ਕਾਰਵਾਈ ਅਭਿਨੇਤਰੀ ਦੇ ਖਿਲਾਫ ਨਹੀਂ ਸੀ ਅਤੇ ਕੁੰਦਰਾ 'ਸੱਚਾਈ ਸਾਹਮਣੇ ਲਿਆਉਣ ਲਈ ਜਾਂਚ 'ਚ ਸਹਿਯੋਗ ਕਰ ਰਹੇ ਸਨ।'

 

Read More
{}{}