Home >>Zee PHH Entertainment

Punjab 95: ਦਿਲਜੀਤ ਦੋਸਾਂਝ ਦੀ ਫਿਲਮ ਪੰਜਾਬ 95 ਦਾ ਟੀਜ਼ਰ ਯੂਟਿਊਬ ਤੋਂ ਹਟਾਇਆ ਗਿਆ

Punjab 95: ਹਨੀ ਤ੍ਰੇਹਨ ਦੁਆਰਾ ਨਿਰਦੇਸ਼ਤ ਅਤੇ ਰੋਨੀ ਸਕ੍ਰੂਵਾਲਾ ਦੁਆਰਾ ਨਿਰਮਿਤ, ਇਹ ਫ਼ਿਲਮ 7 ਫ਼ਰਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਟੀਜ਼ਰ ਅਰਜੁਨ ਰਾਮਪਾਲ ਦੇ ਕਿਰਦਾਰ ਨਾਲ ਸ਼ੁਰੂ ਹੁੰਦਾ ਹੈ।

Advertisement
Punjab 95: ਦਿਲਜੀਤ ਦੋਸਾਂਝ ਦੀ ਫਿਲਮ ਪੰਜਾਬ 95 ਦਾ ਟੀਜ਼ਰ ਯੂਟਿਊਬ ਤੋਂ ਹਟਾਇਆ ਗਿਆ
Manpreet Singh|Updated: Jan 18, 2025, 03:21 PM IST
Share

Punjab 95: ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਪੰਜਾਬ 95 ਦਾ ਟੀਜ਼ਰ ਬੀਤੇ ਦਿਨੀਂ ਯੂਟਿਊਬ ਉੱਤੇ ਸ਼ੇਅਰ ਕੀਤੀ ਗਿਆ। ਜਿਸ ਨੂੰ ਲੋਕਾਂ ਵੱਲੋਂ ਕਾਫੀ ਜ਼ਿਆਦਾ ਪਿਆਰ ਦਿੱਤਾ ਗਿਆ। ਦਿਲਜੀਤ ਦੋਸਾਂਝ ਨੇ ਐਕਸ ਉੱਤੇ ਪੋਸਟ ਕਰ ਫਿਲਮ ਦਾ ਟੀਜ਼ਰ ਵੀ ਸ਼ੇਅਰ ਕੀਤਾ। ਪਰ ਹੁਣ ਇਸ ਫਿਲਮ ਦੇ ਟੀਜ਼ਰ ਯੂਟਿਊਬ ਤੋਂ ਇੰਡੀਆ ਵਿੱਚ ਹਟਾ ਦਿੱਤਾ ਗਿਆ ਹੈ।

ਦਰਅਸਲ, ਭਾਰਤ 'ਚ ਦਿਲਜੀਤ ਦੀ ਫ਼ਿਲਮ 'ਪੰਜਾਬ 95' ਰਿਲੀਜ਼ ਨਹੀਂ ਹੋਵੇਗੀ। ਇਸ ਦੀ ਪੁਸ਼ਟੀ ਦਿਲਜੀਤ ਦੀ ਟੀਮ ਨੇ ਕੀਤੀ ਹੈ। ਟੀਮ ਨੇ ਦੱਸਿਆ ਕਿ ਦਿਲਜੀਤ ਦੀ ਫ਼ਿਲਮ 'ਪੰਜਾਬ 95' ਭਾਰਤ ਤੋਂ ਬਾਹਰ ਰਿਲੀਜ਼ ਹੋਵੇਗੀ। ਇਹ ਫ਼ਿਲਮ ਬਿਨਾਂ ਕਿਸੇ ਕੱਟ ਤੋਂ ਵਿਦੇਸ਼ਾਂ 'ਚ ਰਿਲੀਜ਼ ਕੀਤੀ ਜਾਵੇਗੀ।

 

ਦੱਸ ਦੇਈਏ ਕਿ ਹਨੀ ਤ੍ਰੇਹਨ ਦੁਆਰਾ ਨਿਰਦੇਸ਼ਤ ਅਤੇ ਰੋਨੀ ਸਕ੍ਰੂਵਾਲਾ ਦੁਆਰਾ ਨਿਰਮਿਤ, ਇਹ ਫ਼ਿਲਮ 7 ਫ਼ਰਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਟੀਜ਼ਰ ਅਰਜੁਨ ਰਾਮਪਾਲ ਦੇ ਕਿਰਦਾਰ ਨਾਲ ਸ਼ੁਰੂ ਹੁੰਦਾ ਹੈ। ਟੀਜ਼ਰ ਦਿਲਜੀਤ ਦੋਸਾਂਝ ਨੂੰ ਪੇਸ਼ ਕਰਦਾ ਹੈ, ਜਿਸ ਨੇ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਇਆ ਹੈ, ਜੋ ਕਿ ਸੁਖਦੇਵ ਸਿੰਘ ਦੇ ਲਾਪਤਾ ਹੋਣ ਦੀ ਜਾਂਚ ਕਰਨ ਵਾਲੇ ਸਿੱਖ ਅਧਿਕਾਰ ਕਾਰਕੁਨ ਹਨ। ਦੋਸਾਂਝ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਤਸਵੀਰਾਂ ਖਿੱਚਦਾ ਅਤੇ ਸੁਖਦੇਵ ਦੇ ਲਾਪਤਾ ਕੇਸ ਨੂੰ ਸੁਲਝਾਉਣ ਲਈ ਸੁਰਾਗ ਲੱਭਦਾ ਨਜ਼ਰ ਆ ਰਿਹਾ ਹੈ।

ਇਹ ਫ਼ਿਲਮ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ, ਜਿਨ੍ਹਾਂ ਨੇ ਪੰਜਾਬ ਪੁਲਸ ਵੱਲੋਂ 25,000 ਗੈਰ-ਕਾਨੂੰਨੀ ਕਤਲਾਂ, ਗੁੰਮਸ਼ੁਦਗੀ ਅਤੇ ਗੁਪਤ ਸਸਕਾਰ ਦਾ ਪਰਦਾਫਾਸ਼ ਕੀਤਾ ਸੀ। ਫ਼ਿਲਮ ਕਥਿਤ ਤੌਰ 'ਤੇ ਉਸੇ ਪੁਲਸ ਫੋਰਸ ਦੁਆਰਾ ਉਸ ਦੇ ਅਗਵਾ, ਤਸ਼ੱਦਦ ਅਤੇ ਕਤਲ ਤੋਂ ਪਹਿਲਾਂ ਇਨਸਾਫ਼ ਲਈ ਉਸ ਦੀ ਲੜਾਈ ਨੂੰ ਦਰਸਾਏਗੀ।

Read More
{}{}