Nayab Singh Saini oath ceremony: ਹਰਿਆਣਾ 'ਚ ਭਾਰਤੀ ਜਨਤਾ ਪਾਰਟੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਨਵੀਂ ਭਾਜਪਾ ਸਰਕਾਰ ਕਦੋਂ ਸਹੁੰ ਚੁੱਕੇਗੀ। ਹਾਲਾਂਕਿ ਸੂਤਰਾਂ ਮੁਤਾਬਕ ਨਾਇਬ ਸਿੰਘ ਸੈਣੀ ਅਗਲੇ ਹਫਤੇ 15 ਅਕਤੂਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਪੰਚਕੂਲਾ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 10 ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਪੰਚਕੂਲਾ ਦੇ ਪਰੇਡ ਗਰਾਊਂਡ ਵਿਖੇ ਹੋਣ ਵਾਲੀਆਂ ਸਾਰੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਸੰਭਾਲੇਗੀ।
ਹਾਲਾਂਕਿ ਹਰਿਆਣਾ 'ਚ ਚੋਣਾਂ ਤੋਂ ਬਾਅਦ ਭਾਜਪਾ ਨੇ ਅਜੇ ਤੱਕ ਵਿਧਾਇਕ ਦਲ ਦਾ ਨੇਤਾ ਨਹੀਂ ਚੁਣਿਆ ਹੈ ਪਰ ਸੀਐੱਮ ਸੈਣੀ ਨੂੰ ਅਗਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦਾ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਪਹਿਲਾਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਦੁਸਹਿਰੇ ਤੋਂ ਬਾਅਦ ਆਯੋਜਿਤ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: Punjab Panchayat Election: ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, 300 ਪਟੀਸ਼ਨਾਂ 'ਤੇ HC ਵਿੱਚ ਸੁਣਵਾਈ ਮੁਲਤਵੀ!
ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਣਗੇ ਸ਼ਾਮਲ
ਮੁੱਖ ਮੰਤਰੀ ਨਾਇਬ ਸੈਣੀ ਦੇ ਸਹੁੰ ਚੁੱਕ ਸਮਾਗਮ ਲਈ ਕਮੇਟੀ ਬਣਾਈ ਹੈ। ਮੁੱਖ ਸਕੱਤਰ ਟੀ.ਵੀ.ਐਸ.ਐਨ ਪ੍ਰਸਾਦ ਵੱਲੋਂ ਕਮੇਟੀ ਬਣਾਉਣ ਸਬੰਧੀ ਪੱਤਰ ਜਾਰੀ ਕੀਤਾ ਗਿਆ ਸੀ। ਪੰਚਕੂਲਾ ਦੇ ਡੀਸੀ ਦੀ ਪ੍ਰਧਾਨਗੀ ਹੇਠ 10 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਦਰਅਸਲ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਲਈ ਕਮੇਟੀ ਦਾ ਗਠਨ ਕੀਤਾ ਹੈ। ਨੋਟੀਫਿਕੇਸ਼ਨ ਮੁਤਾਬਕ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ 15 ਤਰੀਕ ਨੂੰ ਹੋ ਸਕਦਾ ਹੈ, ਹਾਲਾਂਕਿ ਅਧਿਕਾਰਤ ਤੌਰ 'ਤੇ ਅਜੇ ਤਰੀਕ ਤੈਅ ਨਹੀਂ ਕੀਤੀ ਗਈ ਹੈ।
ਸੂਤਰਾਂ ਅਨੁਸਾਰ ਮੁੱਖ ਮੰਤਰੀ ਨਾਇਬ ਸੈਣੀ ਦਾ ਸਹੁੰ ਚੁੱਕ ਸਮਾਗਮ 15 ਜਾਂ 17 ਅਕਤੂਬਰ ਨੂੰ ਹੋ ਸਕਦਾ ਹੈ। ਪੰਚਕੂਲਾ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਲ ਹੋਣਗੇ। ਹੁਣ ਖ਼ਬਰ ਹੈ ਕਿ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ ਹੋਵੇਗਾ।