Home >>Himachal Pradesh

Shanan Project News: ਸ਼ਾਨਨ ਪ੍ਰਾਜੈਕਟ ਨੂੰ ਵਾਪਸ ਲੈਣ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ-ਸੀਐਮ ਸੁਖਵਿੰਦਰ ਸੁੱਖੂ

Shanan Project News:  ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਾਨਨ ਪ੍ਰੋਜੈਕਟ ਨੂੰ ਲੈ ਕੇ ਚੱਲ ਰਹੀ ਕਾਨੂੰਨੀ ਲੜਾਈ ਸਬੰਧੀ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ।

Advertisement
Shanan Project News: ਸ਼ਾਨਨ ਪ੍ਰਾਜੈਕਟ ਨੂੰ ਵਾਪਸ ਲੈਣ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ-ਸੀਐਮ ਸੁਖਵਿੰਦਰ ਸੁੱਖੂ
Ravinder Singh|Updated: Aug 01, 2024, 04:41 PM IST
Share

Shanan Project News: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਜ਼ਿਲ੍ਹਾ ਮੰਡੀ ਦੇ ਜੋਗਿੰਦਰਨਗਰ ਵਿਖੇ 110 ਮੈਗਾਵਾਟ ਸ਼ਾਨਨ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਨੂੰ ਲੈ ਕੇ ਚੱਲ ਰਹੀ ਕਾਨੂੰਨੀ ਲੜਾਈ ਸਬੰਧੀ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਾਜੈਕਟ ਬਾਰੇ ਸੂਬਾ ਸਰਕਾਰ ਦਾ ਕੇਸ ਸੁਪਰੀਮ ਕੋਰਟ ਵਿੱਚ ਜ਼ੋਰਦਾਰ ਢੰਗ ਨਾਲ ਪੇਸ਼ ਕਰਨ ਤਾਂ ਜੋ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਰਾਹੀਂ ਸੂਬੇ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਦੇ ਮੰਤਵ ਨਾਲ ਸੂਬਾ ਸਰਕਾਰ ਹਿਮਾਚਲ ਦੇ ਹੱਕ ਵਾਪਸ ਲੈਣ ਲਈ ਕਾਨੂੰਨੀ ਲੜਾਈ ਲੜ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼ਾਨਨ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਦਾ ਨਿਰਮਾਣ ਬ੍ਰਿਟਿਸ਼ ਕਾਲ ਦੌਰਾਨ ਹੋਇਆ ਸੀ। ਸਾਲ 1925 ਵਿੱਚ ਮੰਡੀ ਦੇ ਤਤਕਾਲੀ ਰਾਜਾ ਜੋਗਿੰਦਰ ਬਹਾਦਰ ਅਤੇ ਪੰਜਾਬ ਦੇ ਚੀਫ਼ ਇੰਜਨੀਅਰ ਵਿਚਕਾਰ 99 ਸਾਲਾਂ ਲਈ ਲੀਜ਼ ਦਾ ਸਮਝੌਤਾ ਹੋਇਆ ਸੀ। ਉਸ ਸਮੇਂ ਤੋਂ ਇਸ ਦਾ ਪ੍ਰਸ਼ਾਸਨਿਕ ਅਧਿਕਾਰ ਪੰਜਾਬ ਕੋਲ ਹੈ। ਲੀਜ਼ ਦੀ ਮਿਆਦ ਇਸ ਸਾਲ 2 ਮਾਰਚ, 2024 ਨੂੰ ਖਤਮ ਹੋ ਗਈ ਹੈ। ਇਹ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਦੇ ਖੇਤਰੀ ਅਧਿਕਾਰ ਖੇਤਰ ਅਧੀਨ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਪ੍ਰੋਜੈਕਟ ਤੁਰੰਤ ਹਿਮਾਚਲ ਪ੍ਰਦੇਸ਼ ਨੂੰ ਵਾਪਸ ਕਰਨਾ ਚਾਹੀਦਾ ਹੈ।

ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਇਸ ਪ੍ਰੋਜੈਕਟ ਤੋਂ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਸੂਬਾ ਸਰਕਾਰ ਕਾਨੂੰਨੀ ਕਾਰਵਾਈ ਨੂੰ ਧਿਆਨ ਵਿੱਚ ਰੱਖ ਕੇ ਇਸ ਪ੍ਰਾਜੈਕਟ ਨੂੰ ਜਿੱਤਣ ਲਈ ਮਜ਼ਬੂਤ ​​ਕੇਸ ਤਿਆਰ ਕਰ ਰਹੀ ਹੈ।

ਇਸ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਰਾਮ ਸੁਭਾਗ ਸਿੰਘ, ਮੁੱਖ ਸਕੱਤਰ ਪ੍ਰਬੋਧ ਸਕਸੈਨਾ, ਹਿਮਾਚਲ ਪ੍ਰਦੇਸ਼ ਦੇ ਐਡਵੋਕੇਟ ਜਨਰਲ ਅਨੂਪ ਰਤਨ, ਵਧੀਕ ਮੁੱਖ ਸਕੱਤਰ ਓਮਕਾਰ ਚੰਦ ਸ਼ਰਮਾ, ਪ੍ਰਮੁੱਖ ਸਕੱਤਰ ਦੇਵੇਸ਼ ਕੁਮਾਰ, ਮੁੱਖ ਮੰਤਰੀ ਦੇ ਸਕੱਤਰ ਰਾਕੇਸ਼ ਕੰਵਰ, ਵਿਸ਼ੇਸ਼ ਸਕੱਤਰ ਅਰਿੰਦਮ ਚੌਧਰੀ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : Jalandhar News: ਈਡੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਤੋਂ ਢੋਆ-ਢੁਆਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਜਾਰੀ

Read More
{}{}