Home >>Zee PHH NRI

India Canada Relations: ਸਬੂਤਾਂ 'ਤੇ ਕੈਨੇਡਾ ਦੇ ਫਿਰ ਹੱਥ ਖਾਲੀ... ਭਾਰਤੀ PM, ਵਿਦੇਸ਼ ਮੰਤਰੀ ਤੇ NSA 'ਤੇ ਕੀਤੇ ਗਏ ਦਾਅਵਿਆਂ ਤੋਂ ਪਲਟਿਆ

India Canada Relations: ਕੈਨੇਡਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੀ ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਕੋਈ ਭੂਮਿਕਾ ਨਹੀਂ ਹੈ।

Advertisement
India Canada Relations: ਸਬੂਤਾਂ 'ਤੇ ਕੈਨੇਡਾ ਦੇ ਫਿਰ ਹੱਥ ਖਾਲੀ... ਭਾਰਤੀ PM, ਵਿਦੇਸ਼ ਮੰਤਰੀ ਤੇ NSA 'ਤੇ ਕੀਤੇ ਗਏ ਦਾਅਵਿਆਂ ਤੋਂ ਪਲਟਿਆ
Riya Bawa|Updated: Nov 22, 2024, 09:52 AM IST
Share

India Canada Relations: ਹਰਦੀਪ ਸਿੰਘ ਨਿੱਝਰ ਮਾਮਲੇ 'ਚ ਕੈਨੇਡਾ ਸਰਕਾਰ ਹੁਣ ਬੈਕਫੁੱਟ 'ਤੇ ਹੈ। ਟਰੂਡੋ ਸਰਕਾਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੇ ਕਤਲ ਸਮੇਤ ਕੈਨੇਡਾ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ  ਅਤੇ ਹੋਰ ਉੱਚ ਅਧਿਕਾਰੀਆਂ ਦੀ ਭੂਮਿਕਾ ਦਾ ਕੋਈ ਸਬੂਤ ਨਹੀਂ ਹੈ।

ਕੈਨੇਡਾ ਸਰਕਾਰ ਨੇ ਸਪੱਸ਼ਟ ਕੀਤਾ
ਕੈਨੇਡਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ ਦੀ ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਵਿੱਚ ਕੋਈ ਭੂਮਿਕਾ ਨਹੀਂ ਹੈ।

ਇਹ ਵੀ ਪੜ੍ਹੋ: Consular camps in Canada: 'ਘੱਟੋ-ਘੱਟ ਸੁਰੱਖਿਆ ਨਹੀਂ ਦਿੱਤੀ ਗਈ', ਭਾਰਤ ਨੇ ਕੈਨੇਡਾ 'ਚ ਕਈ ਹੋਰ ਕੌਂਸਲਰ ਕੈਂਪ ਕੀਤੇ ਰੱਦ 

ਬੀਤੇ ਦਿਨੀ ਭਾਰਤ ਨੇ ਕੈਨੇਡੀਅਨ ਮੀਡੀਆ ਦੀਆਂ ਉਨ੍ਹਾਂ ਰਿਪੋਰਟਾਂ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਸੀ ਜਿਸ ਵਿੱਚ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਪੀਐਮ ਮੋਦੀ ਦਾ ਜ਼ਿਕਰ ਕੀਤਾ ਗਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਨੂੰ ਭਾਰਤ ਵਿਰੁੱਧ ਜਾਣਬੁੱਝ ਕੇ ਕੀਤਾ ਗਿਆ ਪ੍ਰਚਾਰ ਕਰਾਰ ਦਿੱਤਾ ਹੈ।  

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਅਜਿਹੀ ਪ੍ਰਚਾਰ ਮੁਹਿੰਮ ਪਹਿਲਾਂ ਤੋਂ ਤਣਾਅਪੂਰਨ ਸਬੰਧਾਂ ਲਈ ਹੋਰ ਨੁਕਸਾਨਦਾਇਕ ਸਾਬਤ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਕੈਨੇਡੀਅਨ ਅਖਬਾਰ ਨੇ ਮੀਡੀਆ ਰਿਪੋਰਟਾਂ ਵਿੱਚ ਜ਼ਿਕਰ ਕੀਤਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਐਨਐਸਏ ਅਜੀਤ ਡੋਵਾਲ ਨੂੰ ਨਿੱਝਰ ਦੇ ਕਤਲ ਨਾਲ ਸਬੰਧਤ ਕਥਿਤ ਸਾਜ਼ਿਸ਼ ਦੀ ਜਾਣਕਾਰੀ ਸੀ ਅਤੇ ਸੁਰੱਖਿਆ ਏਜੰਸੀਆਂ ਨੂੰ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਵੀ ਇਸ ਗੱਲ ਤੋਂ ਜਾਣੂ ਹੋ ਸਕਦੇ ਹਨ।

ਰਿਪੋਰਟ ਵਿੱਚ ਕੈਨੇਡਾ ਦੇ ਰਾਸ਼ਟਰੀ ਸੁਰੱਖਿਆ ਅਧਿਕਾਰੀ ਦਾ ਨਾਂ ਲਏ ਬਿਨਾਂ ਇਹ ਦਾਅਵੇ ਕੀਤੇ ਗਏ ਹਨ। ਇਸ ਤੋਂ ਪਹਿਲਾਂ ਕੈਨੇਡਾ ਦੇ ਉਪ ਵਿਦੇਸ਼ ਮੰਤਰੀ ਨੇ ਕੈਨੇਡੀਅਨ ਸੰਸਦੀ ਕਮੇਟੀ ਦੇ ਸਾਹਮਣੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਵੀ ਅਜਿਹੀ ਟਿੱਪਣੀ ਕੀਤੀ ਸੀ। ਭਾਰਤ ਨੇ ਵੀ ਇਨ੍ਹਾਂ ਨੂੰ ਬੇਤੁਕਾ ਅਤੇ ਬੇਬੁਨਿਆਦ ਦੱਸਦਿਆਂ ਸਖ਼ਤ ਇਤਰਾਜ਼ ਪ੍ਰਗਟਾਇਆ ਸੀ। ਦੂਜੇ ਪਾਸੇ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਤਣਾਅ ਜਾਰੀ ਹੈ। ਇਸ ਦੌਰਾਨ ਭਾਰਤੀ ਕੌਂਸਲੇਟ ਨੇ ਸੁਰੱਖਿਆ ਕਾਰਨਾਂ ਕਰਕੇ ਕੈਨੇਡਾ ਵਿੱਚ ਤਹਿ ਕੀਤੇ ਕੌਂਸਲਰ ਕੈਂਪਾਂ ਨੂੰ ਰੱਦ ਕਰ ਦਿੱਤਾ ਹੈ। ਪਰ ਹੁਣ ਕੈਨੇਡੀਅਨ ਸਰਕਾਰ ਨੇ ਇਨ੍ਹਾਂ ਦੋਸ਼ਾਂ ਤੋਂ ਦੂਰੀ ਬਣਾ ਲਈ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਉਸ ਨੂੰ ਇਨ੍ਹਾਂ ਦੋਸ਼ਾਂ ਸਬੰਧੀ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ਸਬੰਧੀ ਮੀਡੀਆ ਰਿਪੋਰਟ ਪੂਰੀ ਤਰ੍ਹਾਂ ਗਲਤ ਅਤੇ ਸ਼ੱਕੀ ਹੈ।

ਇਹ ਵੀ ਪੜ੍ਹੋ:  India Vs Canada: ਕੈਨੇਡੀਅਨ ਮੀਡੀਆ 'ਚ ਆਈ ਰਿਪੋਰਟ ਨੂੰ ਭਾਰਤ ਸਰਕਾਰ ਨੇ ਕੀਤਾ ਖਾਰਿਜ, ਕਿਹਾ ਰਿਸ਼ਤਿਆਂ ਵਿੱਚ ਆਵੇਗਾ ਹੋਰ ਤਣਾਅ

Read More
{}{}