CM Bhagwant Mann Big Gift To Dhuri: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਧੂਰੀ ਦੇ ਲੋਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਲੋਕ ਲੰਬੇ ਸਮੇਂ ਤੋਂ ਧੂਰੀ ਵਿੱਚ ਰੇਲਵੇ ਓਵਰਬ੍ਰਿਜ ਦੀ ਮੰਗ ਕਰ ਰਹੇ ਸਨ, ਜੋ ਹੁਣ ਜਲਦੀ ਹੀ ਪੂਰੀ ਹੋ ਰਹੀ ਹੈ। ਇਸ ਪੁਲ ਦੇ ਨਿਰਮਾਣ ਨਾਲ 1 ਲੱਖ ਤੋਂ ਵੱਧ ਆਬਾਦੀ ਨੂੰ ਫ਼ਾਇਦਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਇਹ ਜਾਣਕਾਰੀ ਦਿੱਤੀ ਗਈ ਹੈ।
CM ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ "ਧੂਰੀ ਦੇ ਲੋਕਾਂ ਲਈ ਤੋਹਫ਼ਾ, ਧੂਰੀ ਵਿੱਚ ਰੇਲਵੇ ਓਵਰਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਪੁਲ ਨਿਰਧਾਰਤ ਸਮੇਂ ਵਿੱਚ ਪੂਰਾ ਹੋਵੇਗਾ ਅਤੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ"।
ਧੂਰੀ ਦੇ ਲੋਕਾਂ ਲਈ ਵੱਡੀ ਸੌਗ਼ਾਤ..
ਧੂਰੀ 'ਚ ਰੇਲਵੇ ਓਵਰ-ਬਰਿੱਜ ਨੂੰ ਮਨਜ਼ੂਰੀ ਦੇ ਦਿੱਤੀ ਹੈ... 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਓਵਰ-ਬਰਿੱਜ ਨੂੰ ਤਹਿ ਸਮੇਂ 'ਚ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ...
---
धूरी के लोगों के लिए बड़ी सौगात...धूरी में रेलवे ओवरब्रिज को मंज़ूरी दे दी गई…
— Bhagwant Mann (@BhagwantMann) June 29, 2025
ਮੁੱਖ ਮੰਤਰੀ ਮਾਨ ਦਾ ਧੂਰੀ-ਸੰਗਰੂਰ ਹਲਕੇ ਨਾਲ ਰਿਸ਼ਤਾ
ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਵਾਰ 2012 ਵਿੱਚ ਲਹਿਰਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ। ਉਨ੍ਹਾਂ ਨੇ ਆਪਣਾ ਰਾਜਨੀਤਿਕ ਸਫ਼ਰ ਸ਼੍ਰੋਮਣੀ ਅਕਾਲੀ ਦਲ ਬਾਦਲ ਛੱਡ ਕੇ ਗਏ ਮਨਪ੍ਰੀਤ ਸਿੰਘ ਬਾਦਲ ਨਾਲ ਸ਼ੁਰੂ ਕੀਤਾ ਸੀ। ਮਨਪ੍ਰੀਤ ਬਾਦਲ ਨੇ ਪੀਪਲਜ਼ ਪਾਰਟੀ ਆਫ਼ ਪੰਜਾਬ ਬਣਾਈ, ਜੋ ਬਾਅਦ ਵਿੱਚ ਕਾਂਗਰਸ ਵਿੱਚ ਰਲੇਵਾਂ ਹੋ ਗਈ।
ਇਸ ਤੋਂ ਬਾਅਦ, ਭਗਵੰਤ ਮਾਨ 2014 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਸੰਗਰੂਰ ਤੋਂ ਲੋਕ ਸਭਾ ਚੋਣਾਂ ਲੜੀਆਂ। ਇੰਨਾ ਹੀ ਨਹੀਂ, ਉਨ੍ਹਾਂ ਨੇ 2017 ਵਿੱਚ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਵੀ ਚੋਣ ਲੜੀ। 2022 ਵਿੱਚ ਭਗਵੰਤ ਮਾਨ ਨੇ ਧੂਰੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਕੇ ਚੋਣ ਲੜੀ ਅਤੇ ਕਾਂਗਰਸੀ ਉਮੀਦਵਾਰ ਦਲਬੀਰ ਗੋਲਡੀ ਨੂੰ ਹਰਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਲਈ ਲੰਬੇ ਸਮੇਂ ਤੋਂ ਲਟਕ ਰਹੇ 54.76 ਕਰੋੜ ਰੁਪਏ ਦੇ ਰੇਲਵੇ ਓਵਰਬ੍ਰਿਜ ਨੂੰ ਮਨਜ਼ੂਰੀ ਦਿੱਤੀ।