Home >>Zee PHH Politics

Sadhu Singh Dharamsot News: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ 

Advertisement
Sadhu Singh Dharamsot News: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ
Manpreet Singh|Updated: Jan 15, 2024, 08:31 PM IST
Share

Sadhu Singh Dharamsot News: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ। ਈਡੀ ਨੇ ਸਾਧੂ ਸਿੰਘ ਧਰਮਸੋਤ ਨੂੰ ਕਥਿਤ ਜੰਗਲਾਤ ਘੁਟਾਲੇ ਦੇ ਵਿੱਚ ਪੁੱਛਗਿੱਛ ਲਈ ਜਲੰਧਰ ਬੁਲਾਇਆ ਸੀ। ਦੌਰਾਨ ਪੁੱਛਗਿੱਛ ਹੀ ਈਡੀ ਨੇ ਸਾਧੂ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੰਗਲਵਾਰ ਨੂੰ ਈਡੀ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ।

ਇਸ ਤੋਂ ਪਹਿਲਾਂ ਨੂੰ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਦੋ ਵਾਰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਪਹਿਲਾਂ ਜੰਗਲਾਤ ਘੁਟਾਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਜਿਸ ਤੋਂ ਬਾਅਦ ਸਾਧੂ ਸਿੰਘ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਿਆ ਸੀ। ਇਸ ਤੋਂ ਬਾਅਦ ਸਾਬਕਾ ਮੰਤਰੀ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ 'ਚ ਫਿਰ ਗ੍ਰਿਫ਼ਤਾਰ ਕੀਤਾ ਗਿਆ।

Read More
{}{}