Harmeet Singh Sandhu join AAP: ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹੇ ਹਰਮੀਤ ਸਿੰਘ ਸੰਧੂ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਸੂਬਾ ਇੰਚਾਰਜ ਮੁਨੀਸ਼ ਸਿਸੋਦੀਆ ਦੀ ਮੌਜੂਦਗੀ ’ਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਹਰਮੀਤ ਸਿੰਘ ਸੰਧੂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਲੰਮੇ ਸਮੇਂ ਕਿਆਸ ਲਗਾਇਆ ਜਾ ਰਿਹਾ ਸੀ। ਮੰਨਿਆ ਜਾ ਰਿਹਾ ਹੈ ਕਿ ਤਰਨਤਾਰਨ ਵਿਧਾਨ ਸਭਾ ਹਲਕਾ ਜੋ 'ਆਪ' ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਖਾਲ੍ਹੀ ਐਲਾਨਿਆ ਜਾ ਚੁੱਕਾ ਹੈ, ਤੋਂ ਜਿਮਨੀ ਚੋਣ ਵਿਚ ਹਰਮੀਤ ਸਿੰਘ ਸੰਧੂ ਉਮੀਦਵਾਰ ਹੋ ਸਕਦੇ ਹਨ।
2002 ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ
ਸਾਬਕਾ ਸੰਸਦ ਮੈਂਬਰ ਸੁਰਿੰਦਰ ਸਿੰਘ ਕੈਰੋਂ ਦੇ ਪਰਿਵਾਰ ਨਾਲ ਜੁੜਕੇ ਤਰਨਤਾਰਨ ਦੀ ਸਰਗਰਮ ਰਾਜਨੀਤੀ ਦਾ ਹਿੱਸਾ ਬਣੇ ਹਰਮੀਤ ਸਿੰਘ ਸੰਧੂ ਨੇ 2002 ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਤੋਂ ਅਲਵਿੰਦਰ ਪਾਲ ਸਿੰਘ ਪੱਖੋਕੇ ਨੂੰ ਟਿਕਟ ਦਿੱਤੀ ਸੀ, ਜਦੋਂ ਕਿ ਸੰਧੂ ਟਿਕਟ ਲਈ ਦਾਅਵਾ ਕਰਦੇ ਰਹੇ। ਟਿਕਟ ਨਾ ਮਿਲਣ ਤੋਂ ਬਾਅਦ, ਸੰਧੂ ਨੇ ਸੁਰਿੰਦਰ ਸਿੰਘ ਕੈਰੋਂ ਤੋਂ ਰਾਜਨੀਤਿਕ ਥਾਪੜਾ ਲੈਕੇ ਤਰਨਤਾਰਨ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ ਜਿੱਤ ਪ੍ਰਾਪਤ ਕੀਤੀ।