Home >>Zee PHH Politics

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਵੰਡੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ

Khanna News: ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਐਸ.ਸੀ. ਭਾਈਚਾਰੇ ਦੇ ਲਾਭਪਾਤਰੀਆਂ ਨੂੰ 40.45 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕੀਤੇ ਹਨ। ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਲੋੜਵੰਦ ਲੋਕਾਂ ਦੀ ਮਦਦ ਲਈ ਵਚਨਬੱਧ ਹੈ।

Advertisement
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਵੰਡੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ
Dalveer Singh|Updated: Jul 12, 2025, 02:13 PM IST
Share

Khanna News (ਧਰਮਿੰਦਰ ਸਿੰਘ): ਹਲਕਾ ਪਾਇਲ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਦਾਣਾ ਮੰਡੀ ਪਾਇਲ ਵਿਖੇ ਹਲਕੇ ਦੇ ਐਸ.ਸੀ. ਭਾਈਚਾਰੇ ਦੇ 28 ਲਾਭਪਾਤਰੀਆਂ ਨੂੰ 40.45 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ।

ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਹੁਣ ਤੱਕ ਲੁਧਿਆਣਾ ਜ਼ਿਲ੍ਹੇ ਅੰਦਰ 260 ਲਾਭਪਾਤਰੀਆਂ ਨੂੰ 5 ਕਰੋੜ 34 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ‌ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੁਗਾਇਆ ਹੈ।

ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਦੇ ਲੋੜਵੰਦ ਲੋਕਾਂ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮੁਆਫ  ਕੀਤੇ ਜਾਣ, ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਵਿੱਚ ਅਸਮਰੱਥ ਸਨ।

Read More
{}{}