Home >>Zee PHH Politics

ਲੁਧਿਆਣਾ ਵਿੱਚ AAP ਨੇ ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

Ludhiana News: ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ। ਆਮ ਆਦਮੀ ਪਾਰਟੀ ਨੇ ਕਿਹਾ ਕਿ ਸਰਕਾਰ ਵੱਲੋਂ ਗੈਂਗਸਟਰ ਨੂੰ ਖਤਮ ਕੀਤਾ ਜਾ ਰਿਹਾ ਉਥੇ ਬੀਜੇਪੀ ਗੈਂਗਸਟਰਾਂ ਦਾ ਸਮਰਥਨ ਕਰਦੀ ਨਜ਼ਰ ਆ ਰਹੀ ਹੈ। 

Advertisement
ਲੁਧਿਆਣਾ ਵਿੱਚ AAP ਨੇ ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ
Dalveer Singh|Updated: Jul 12, 2025, 08:03 PM IST
Share

Ludhiana News (ਤਰਸੇਮ ਲਾਲ ਭਾਰਦਵਾਜ): ਲੁਧਿਆਣਾ ਦੇ ਦੁਗਰੀ ਇਲਾਕੇ ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਅਤੇ ਵਿਧਾਇਕਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕਿਹਾ ਕੇ ਪੰਜਾਬ ਵਿੱਚ ਮਾਨਯੋਗ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਰਹੀ ਹੈ ਅਤੇ ਨਸ਼ਿਆਂ ਦੇ ਵਿਰੁੱਧ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾ ਕੇ ਪੂਰੇ ਸੂਬੇ ਵਿੱਚੋ ਨਸ਼ੇ ਨੂੰ ਖਤਮ ਕਰਨ ਵਿੱਚ ਲੱਗੀ ਹੋਈ ਹੈ ਅਤੇ ਗੈਂਗਸਟਰਾਂ 'ਤੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਉੱਥੇ ਹੀ ਦੂਸਰੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਵੱਡੇ ਲੀਡਰਾਂ ਵੱਲੋਂ ਗੈਂਗਸਟਰਾਂ ਦੇ ਹੱਕ ਦੇ ਵਿੱਚ ਬਿਆਨਬਾਜੀ ਕੀਤੀ ਜਾ ਰਹੀ ਹੈ। ਜੋ ਕਿ ਸਾਫ ਦਰਸਾਉਂਦੀ ਹੈ ਕਿ ਜਿੰਨੇ ਵੀ ਵੱਡੇ ਗੈਂਗਸਟਰ ਹਨ ਉਹਨਾਂ ਨੂੰ ਭਾਰਤੀ ਜਨਤਾ ਪਾਰਟੀ ਦੀ ਸੁਰੱਖਿਆ ਮਿਲੀ ਹੋਈ ਹੈ। ਜਿਸ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਬਾਹਰ ਸ਼ਾਂਤੀ ਪੂਰਵਕ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ 2022 ਦੇ ਵਿੱਚ ਲੋਕਾਂ ਨੇ ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਇਹਨਾਂ ਗੱਲਾਂ ਕਾਰਨ ਹੀ ਨਕਾਰਿਆ ਸੀ। ਅਤੇ ਹੁਣ ਫਿਰ ਇਹਨਾਂ ਦੀਆਂ ਉਹੀ ਹਰਕਤਾਂ ਸਾਹਮਣੇ ਆ ਰਹੀਆਂ ਹਨ ਅਤੇ ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀ ਜਨਤਾ ਦੇ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ ਬੱਚਿਆਂ ਲਈ ਚੰਗੀ ਸਿੱਖਿਆ ਨੀਤੀ ਬਣਾਈ ਜਾ ਰਹੀ ਹੈ ਅਤੇ ਲੁੱਟ ਖਸੁੱਟ ਅਤੇ ਅਪਰਾਧ ਕਰਨ ਵਾਲਿਆਂ 'ਤੇ ਵੀ  ਸਿਕੰਜਾ ਕਸਿਆ ਜਾ ਰਿਹਾ ਹੈ। 

ਪੰਜਾਬ ਦੇ ਵਿੱਚੋਂ ਨਸ਼ਾ ਖਤਮ ਕੀਤਾ ਜਾ ਰਿਹਾ ਉੱਥੇ ਹੀ ਬੀਜੇਪੀ ਵੱਲੋਂ ਉਹਨਾਂ ਗੈਂਗਸਟਰਾਂ ਦੀ ਹਮਾਇਤ ਕੀਤੀ ਜਾ ਰਹੀ ਹੈ ਜਿਸ ਦੇ ਖਿਲਾਫ ਅੱਜ ਆਮ ਆਦਮੀ ਪਾਰਟੀ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਦੂਸਰੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਬਾਹਰ ਭਾਰਤੀ ਜਨਤਾ ਪਾਰਟੀ ਦੇ ਜਿਲਾ ਪ੍ਰਧਾਨ ਅਤੇ ਕੌਂਸਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਹੋਰ ਕੋਈ ਕੰਮ ਨਹੀਂ ਹੈ। ਇਸ ਲਈ ਉਹ ਆਪਣੀ ਹੀ ਸਰਕਾਰ ਦੇ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਨ।

Read More
{}{}