Home >>Zee PHH Politics

Manmohan Singh Funeral News: ਮਨਮੋਹਨ ਸਿੰਘ ਦੀ ਅੰਤਿਮ ਵਿਦਾਈ, ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਕਾਂਗਰਸ ਹੈੱਡਕੁਆਰਟਰ ਦਫਤਰ ਲਿਆਂਦਾ

Manmohan Singh Funeral News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਰਾਤ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਜਿਸ ਕਾਰਨ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਪੂਰੇ ਸਨਮਾਨਾਂ ਨਾਲ ਕੀਤਾ ਜਾਵੇਗਾ।  

Advertisement
Manmohan Singh Funeral News: ਮਨਮੋਹਨ ਸਿੰਘ ਦੀ ਅੰਤਿਮ ਵਿਦਾਈ, ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਕਾਂਗਰਸ ਹੈੱਡਕੁਆਰਟਰ ਦਫਤਰ ਲਿਆਂਦਾ
Manpreet Singh|Updated: Dec 28, 2024, 10:11 AM IST
Share

Manmohan Singh Funeral News: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅੱਜ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਇਕ ਘੰਟੇ ਲਈ ਕਾਂਗਰਸ ਹੈੱਡਕੁਆਰਟਰ 'ਚ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਯਾਤਰਾ ਕੱਢੀ ਜਾਵੇਗੀ। ਅੰਤਿਮ ਸੰਸਕਾਰ ਦਾ ਸਮਾਂ ਸਵੇਰੇ 11.45 ਵਜੇ ਤੈਅ ਕੀਤਾ ਗਿਆ ਹੈ। ਡਾ: ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਸਸਕਾਰ ਤੋਂ ਇਕ ਘੰਟਾ ਪਹਿਲਾਂ ਕਾਂਗਰਸ ਦਫ਼ਤਰ ਵਿਚ ਰੱਖੀ ਜਾਵੇਗੀ, ਜਿੱਥੇ ਕਾਂਗਰਸੀ ਵਰਕਰ ਅਤੇ ਆਮ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। ਇੱਥੋਂ ਉਨ੍ਹਾਂ ਦੀ ਅੰਤਿਮ ਯਾਤਰਾ ਕੱਢੀ ਜਾਵੇਗੀ। 

ਤਿਰੰਗੇ 'ਚ ਲਪੇਟਿਆ ਉਨ੍ਹਾਂ ਦਾ ਮ੍ਰਿਤਕ ਸਰੀਰ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਰੱਖਿਆ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਹੋਰ ਕਈ ਪਾਰਟੀਆਂ ਦੇ ਨੇਤਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਨੇ ਸਿੰਘ ਦੀ ਯਾਦ ਵਿੱਚ ਸ਼ੋਕ ਮਤਾ ਪਾਸ ਕੀਤਾ। ਦੇਸ਼ ਵਿੱਚ 1 ਜਨਵਰੀ 2025 ਤੱਕ 7 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।

ਕਾਂਗਰਸ ਸਮੇਤ ਹੋਰ ਸਿਆਸੀ ਪਾਰਟੀਆਂ ਉਨ੍ਹਾਂ ਦੀ ਯਾਦਗਾਰ ਬਣਾਉਣ ਦੀ ਮੰਗ ਕਰ ਰਹੀਆਂ ਹਨ, ਜਿਸ ਲਈ ਸਰਕਾਰ ਨੇ ਹਾਮੀ ਭਰੀ ਹੈ। ਇਸ ਲਈ ਟਰੱਸਟ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮਨਮੋਹਨ ਸਿੰਘ ਦਾ ਵੀਰਵਾਰ (26 ਦਸੰਬਰ) ਰਾਤ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

Read More
{}{}