Pathankot News: ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਅਤੇ ਜੇਲ੍ਹ ਚੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪਠਾਨਕੋਟਵਿੱਚ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੋਈ ਵੀ ਕਾਨੂੰਨ ਅਤੇ ਸੰਵਿਧਾਨਤੋਂ ਉਪਰ ਨਹੀਂ ਹੈ। ਅਰਵਿੰਦ ਕੇਜਰੀਵਾਲ ਨੂੰ ਅੱਜ ਮਾਨਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲੀ ਹੈ। ਅੱਜ ਸਭ ਤੋਂ ਪਹਿਲਾ ਅਸੀਂ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਾਂ ਕਿਉਕਿ ਇਹ ਸਿਧ ਹੋ ਗਿਆ ਹੈ ਕਿ ਦੇਸ਼ ਅੰਦਰ ਕਾਨੂੰਨ ਅਤੇ ਸਵਿਧਾਨ ਤੋਂ ਉਪਰ ਕੋਈ ਨਹੀਂ ਹੈ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਜਸਵਾਲੀ ਰੈਸਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲੀ ਹੈ। ਜਿਸ ਦੀ ਖੁਸ਼ੀ ਵਿੱਚ ਆਮ ਆਦਮੀ ਪਾਰਟੀ ਵਰਕਰਾਂ ਨੇ ਲੱਡੂ ਵੰਡ ਕੇ ਮੂੰਹ ਮਿੱਠਾ ਕਰਵਾਇਆ।
ਇਸ ਮੌਕੇ 'ਤੇ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਦੇਸ਼ ਅੰਦਰ ਕਾਨੂੰਨ ਅਤੇ ਸਵਿਧਾਨ ਤੋਂ ਉਪਰ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਈ.ਡੀ. ਵੱਲੋਂ ਦਰਜ ਕੀਤੇ ਮਾਮਲੇ ਵਿੱਚ ਉਨ੍ਹਾਂ ਨੂੰ ਜ਼ਮਾਨਤ ਮਿਲੀ ਸੀ ਪਰ ਉਨ੍ਹਾਂ ਨੂੰ ਬਾਹਰ ਆਉਂਣ ਤੋਂ ਰੋਕਣ ਦੇ ਲਈ ਸੀ.ਬੀ.ਆਈ. ਵੱਲੋਂ ਇੱਕ ਮਾਮਲਾ ਬਣਾਇਆ ਗਿਆ ਸੀ ਜਿਸ ਦਾ ਕੋਈ ਅਧਾਰ ਨਹੀਂ ਸੀ।
ਉਨ੍ਹਾਂ ਕਿਹਾ ਕਿ ਮਾਨਯੋਗ ਕੇਜਰੀਵਾਲ ਜੀ ਦੇ ਬਾਹਰ ਆਉਂਣ 'ਤੇ ਸਾਰੇ ਪਾਰਟੀ ਵਰਕਰ ਉਨ੍ਹਾਂ ਨੂੰ ਜੀ ਆਇਆ ਆਖਦੇ ਹਨ। ਜਿਸ ਤਰ੍ਹਾਂ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਦੀ ਲੀਡਰਸ਼ਿੱਪ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸਵਿਧਾਨ ਵਿੱਚ ਵਿਸ਼ਵਾਸ ਰੱਖਣ ਵਾਲੇ ਲੋਕਾਂ ਨੂੰ ਬਹੁਤ ਵੱਡਾ ਹੌਂਸਲਾ ਮਿਲਿਆ ਹੈ ਕਿ ਅੱਜ ਵੀ ਦੇਸ਼ ਦੇ ਕਾਨੂੰਨ ਦੀ ਰਾਖੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪਾਰਟੀ ਵਰਕਰਾਂ ਨੂੰ ਵੀ ਬਲ ਮਿਲਿਆ ਹੈ ਅਤੇ ਪਾਰਟੀ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।