Kotkapura News (ਖੇਮ ਚੰਦ): ਕੋਟਕਪੂਰਾ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਲੋਕ ਮਿਲਣੀ ਪ੍ਰੋਗਰਾਮ ਦੇ ਤਹਿਤ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਇਹ ਮੁਸ਼ਕਿਲਾਂ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਆਪਣੇ ਨਿਵਾਸ ਸਥਾਨ ਤੇ ਰੱਖੇ ਗਏ ਇਸ ਪ੍ਰੋਗਰਾਮ ਵਿੱਚ ਜਿਲ੍ਹੇ ਦੀ ਡਿਪਟੀ ਕਮਿਸ਼ਨਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਰਹੇ।
ਹਲਕੇ ਦੇ ਲੋਕਾਂ ਨੇ ਆਪਣੀਆਂ ਨਿੱਜੀ ਮੁਸ਼ਕਲਾਂ ਦੇ ਨਾਲ-ਨਾਲ ਪਿੰਡ ਅਤੇ ਮੁਹੱਲੇ ਦੇ ਸਾਂਝੇ ਕੰਮਾਂ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਨੂੰ ਜਾਣਕਾਰੀ ਦਿੱਤੀ ਅਤੇ ਇਨਾਂ ਸਮੱਸਿਆਵਾਂ ਨੂੰ ਹੱਲ ਕਰਾਉਣ ਲਈ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
ਇਸ ਮੌਕੇ ਤੇ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਉਹ ਹਫਤੇ ਵਿੱਚ ਤਿੰਨ ਦਿਨ ਆਪਣੇ ਹਲਕੇ ਵਿੱਚ ਰਹਿੰਦੇ ਹਨ ਅਤੇ ਉਨਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਦੀਆਂ ਵੱਧ ਤੋਂ ਵੱਧ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਸਕੇ ਇਸੇ ਲੜੀ ਦੇ ਤਹਿਤ ਅੱਜ ਦੇ ਇਸ ਪ੍ਰੋਗਰਾਮ ਵਿੱਚ ਹਲਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਹੁੰਚ ਕੇ ਆਪਣੀ ਸਮੱਸਿਆਵਾਂ ਦੀ ਜਾਣਕਾਰੀ ਦਿੱਤੀ ਹੈ। ਜਿਨਾਂ ਨੂੰ ਹੱਲ ਕਰਵਾਇਆ ਜਾ ਰਿਹਾ ਹੈ। ਨਾਲ ਹੀ ਉਹਨਾਂ ਨੇ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਮਹੱਲਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਤੇ ਵੀ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਇਹਨਾਂ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਵਾਇਆ ਜਾ ਸਕੇ ਅਤੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।