Punjab Police: ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਨੇ ਰਜਿੰਦਰਾ ਹਸਪਤਾਲ ਵਿੱਚ ਫੌਜੀ ਅਧਿਕਾਰੀ ਤੇ ਉਸ ਦੇ ਬੇਟੇ ਨਾਲ ਕੁੱਟਮਾਰ ਦੇ ਮਾਮਲੇ ਵਿੱਚ 12 ਪੁਲਿਸ ਮੁਲਾਜ਼ਮਾਂ ਜਿਸ ਵਿੱਚ ਇੰਸਪੈਕਟਰ, ਸਬ ਇੰਸਪੈਕਟਰ ਤੇ ਕਾਂਸਟੇਬਲ ਨੂੰ ਸਸਪੈਂਡ ਕਰ ਦਿੱਤਾ ਹੈ। ਐਸਐਸਪੀ ਨੇ ਸਾਰੇ ਪੁਲਿਸ ਮੁਲਾਜ਼ਮਾਂ ਖਿਲਾਫ਼ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਨੂੰ 45 ਦਿਨ ਵਿੱਚ ਪੂਰਾ ਕਰਨ ਦਾ ਹੁਕਮ ਸੁਣਾਏ ਗਏ ਹਨ।
ਐਸਐਸਪੀ ਨੇ ਕਿਹਾ ਕਿ ਫੌਜੀ ਅਧਿਕਾਰੀ ਦੇ ਮਾਮਲੇ ਵਿੱਚ ਅਸੀਂ ਮੁਆਫੀ ਮੰਗਦੇ ਹਾਂ ਅਤੇ ਉਨ੍ਹਾਂ ਦਾ ਪੂਰਾ ਸਨਮਾਨ ਕਰਦੇ ਹਾਂ। ਕਾਬਿਲੇਗੌਰ ਹੈ ਕਿ 3 ਦਿਨ ਪਹਿਲਾਂ ਫੌਜ ਦੇ ਕਰਨਲ ਤੇ ਪੁਲਿਸ ਵਿਚਾਲੇ ਝਗੜੇ ਦੀ ਗੱਲ ਸਾਹਮਣੇ ਆਈ ਸੀ। ਇਸ ਝਗੜੇ ਵਿੱਚ ਕਰਨਲ ਦੇ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਤੇ ਪਟਿਆਲਾ ਭਾਜਪਾ ਨੇਤਾ ਨੇ ਪ੍ਰੈਸ ਕਾਨਫਰੰਸ ਕਰਕੇ ਇਨਸਾਫ਼ ਨਾ ਮਿਲਣ ਦੇ ਦੋਸ਼ ਲਗਾਏ ਸਨ।
ਦਰਅਸਲ ਇਹ ਸਾਰਾ ਝਗੜਾ ਪਾਰਕਿੰਗ ਨੂੰ ਲੈ ਕੇ ਸ਼ੁਰੂ ਹੋਇਆ ਸੀ। ਇਸ ਤੋਂ ਬਾਅਦ ਦੋਸ਼ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਫੌਜ ਦੇ ਕਰਨਲ ਅਤੇ ਉਸ ਦੇ ਬੇਟੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਮਾਮਲੇ ਵਿਚ ਐੱਸਐੱਸਪੀ ਨਾਨਕ ਸਿੰਘ ਨੇ ਸਬੰਧਤ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ 45 ਦਿਨਾਂ ਵਿਚ ਜਾਂਚ ਪੂਰੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਫੌਜੀ ਅਧਿਕਾਰੀ ਦੇ ਮਾਮਲੇ ਵਿੱਚ ਮੁਆਫੀ ਮੰਗਦੇ ਹਾਂ। ਅਸੀਂ ਫੌਜ ਦਾ ਪੂਰਾ ਸਨਮਾਨ ਕਰਦੇ ਹਾਂ।
ਰਿਪੋਰਟਾਂ ਅਨੁਸਾਰ ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਕਰਨਲ ਅਤੇ ਉਨ੍ਹਾਂ ਦਾ ਪੁੱਤਰ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨੇੜੇ ਇੱਕ ਢਾਬੇ 'ਤੇ ਗਏ ਸਨ। ਪਰਿਵਾਰ ਦਾ ਦਾਅਵਾ ਹੈ ਕਿ ਕਥਿਤ ਤੌਰ 'ਤੇ ਸਿਵਲੀਅਨ ਪਹਿਰਾਵੇ ਵਿੱਚ ਪੁਲਿਸ ਅਧਿਕਾਰੀਆਂ ਨੇ ਕਰਨਲ ਤੋਂ ਆਪਣੀ ਕਾਰ ਨੂੰ ਉਨ੍ਹਾਂ ਲਈ ਰਸਤਾ ਦੇਣ ਲਈ ਕਿਹਾ। ਜਦੋਂ ਕਰਨਲ ਬਾਥ ਨੇ ਉਨ੍ਹਾਂ ਦੇ ਲਹਿਜੇ 'ਤੇ ਇਤਰਾਜ਼ ਕੀਤਾ ਤਾਂ ਸਥਿਤੀ ਹੋਰ ਵੀ ਵਿਗੜ ਗਈ, ਜਿਸ ਕਾਰਨ ਝਗੜਾ ਹੋ ਗਿਆ। ਕਥਿਤ ਤੌਰ 'ਤੇ ਕਰਨਲ ਅਤੇ ਉਨ੍ਹਾਂ ਦਾ ਪੁੱਤਰ ਦੋਵੇਂ ਝਗੜੇ ਵਿੱਚ ਜ਼ਖਮੀ ਹੋ ਗਏ।
ਕਥਿਤ ਤੌਰ 'ਤੇ ਸੀਨੀਅਰ ਫੌਜ ਅਧਿਕਾਰੀਆਂ ਦੇ ਦਖਲ ਤੋਂ ਬਾਅਦ ਹੀ ਐਫਆਈਆਰ ਦਰਜ ਕੀਤੀ ਗਈ ਸੀ। ਪਟਿਆਲਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਪੁਸ਼ਟੀ ਕੀਤੀ ਕਿ ਘਟਨਾ ਨੂੰ ਦੇਖਣ ਵਾਲੇ ਇੱਕ ਢਾਬਾ ਮਾਲਕ ਦੇ ਬਿਆਨ ਦੇ ਆਧਾਰ 'ਤੇ ਜਾਂਚ ਚੱਲ ਰਹੀ ਹੈ।