Home >>Punjab

Jalandhar News: ਜਲੰਧਰ ਵਿੱਚ 18 ਸਾਲਾ ਲੜਕੀ ਨੇ ਕੀਤੀ ਖ਼ੁਦਕੁਸ਼ੀ

Jalandhar News: ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 8 ਅਧੀਨ ਆਉਂਦੇ ਸ਼ੰਕਰ ਗਾਰਡਨ ਕਲੋਨੀ ਵਿੱਚ ਇੱਕ ਘਰ ਵਿੱਚ ਕੰਮ ਕਰਨ ਵਾਲੀ ਇੱਕ ਪ੍ਰਵਾਸੀ ਲੜਕੀ ਦੀ ਮੌਤ ਹੋ ਗਈ।

Advertisement
Jalandhar News: ਜਲੰਧਰ ਵਿੱਚ 18 ਸਾਲਾ ਲੜਕੀ ਨੇ ਕੀਤੀ ਖ਼ੁਦਕੁਸ਼ੀ
Ravinder Singh|Updated: Jul 12, 2025, 02:40 PM IST
Share

Jalandhar News: ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 8 ਅਧੀਨ ਆਉਂਦੇ ਸ਼ੰਕਰ ਗਾਰਡਨ ਕਲੋਨੀ ਵਿੱਚ ਇੱਕ ਘਰ ਵਿੱਚ ਕੰਮ ਕਰਨ ਵਾਲੀ ਇੱਕ ਪ੍ਰਵਾਸੀ ਲੜਕੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 18 ਸਾਲਾ ਲੜਕੀ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਮ੍ਰਿਤਕਾ ਦੀ ਪਛਾਣ ਸ਼ਿਵਾਨੀ ਵਜੋਂ ਹੋਈ ਹੈ। ਲੜਕੀ ਇੱਕ ਕੋਠੀ ਵਿੱਚ ਕੰਮ ਕਰਦੀ ਸੀ। ਲੋਕਾਂ ਨੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ 18 ਸਾਲਾ ਲੜਕੀ ਸ਼ਿਵਾਨੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਅਨੁਸਾਰ, ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰਿਵਾਰ ਨੂੰ ਵੀ ਮਾਮਲੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਸਾਰੇ ਪਹਿਲੂਆਂ ਦੀ ਜਾਂਚ ਕਰਨ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸਿਰਫ਼ ਪਾਕਿਸਤਾਨ ਦਾ ਸਮਰਥਨ ਕਰਨ ਨਾਲ ਕੋਈ ਨਹੀਂ ਬਣ ਜਾਂਦਾ ਗੱਦਾਰ, ਹਾਈਕੋਰਟ ਦੀ ਵੱਡੀ ਟਿੱਪਣੀ

ਮ੍ਰਿਤਕਾ ਇੱਥੇ ਇੱਕ ਕੋਠੀ ਵਿੱਚ ਕੰਮ ਕਰਦੀ ਸੀ ਅਤੇ ਇੱਥੇ ਰਹਿ ਰਹੀ ਸੀ। ਘਟਨਾ ਦੀ ਜਾਣਕਾਰੀ ਮਿਲਣ 'ਤੇ ਮੌਕੇ 'ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਜਾਂਚ ਅਧਿਕਾਰੀ ਨੂੰ ਦੱਸਿਆ ਕਿ ਲੜਕੀ ਕੁਝ ਸਮੇਂ ਤੋਂ ਪਰੇਸ਼ਾਨ ਸੀ। ਪਰਿਵਾਰ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਸਮਰਾਲਾ ਵਿੱਚ ਆਟੋ ਡਰਾਈਵਰ ਦੀ ਮੌਤ
ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਘਰੋਂ ਆਪਣੀ ਪਤਨੀ ਦੀ ਦਵਾਈ ਲੈ ਕੇ ਵਾਪਸ ਆ ਰਹੇ ਵਿਅਕਤੀ ਦੀ ਅਚਾਨਕ ਮੌਤ ਹੋ ਗਈ। ਅਚਾਨਕ ਫੁੱਟ ਪਾ ਤੇ ਡਿੱਗੇ ਵਿਅਕਤੀ ਨੂੰ ਲੋਕਾਂ ਨੇ ਫਾਸਟ ਏਡ ਦਿੱਤੀ। ਲੁਧਿਆਣਾ  ਸਮਰਾਲਾ ਚੌਂਕ ਦੇ ਨਜ਼ਦੀਕ ਰਹਿਣ ਵਾਲੇ ਵਿਅਕਤੀ ਨਾਲ ਜੋ ਕਿ ਆਪਣੇ ਘਰੋਂ ਆਪਣੀ ਪਤਨੀ ਦੀ ਦਵਾਈ ਲੈਣ ਲਈ ਸਮਰਾਲਾ ਚੌਕ ਵਿੱਚ ਗਿਆ ਅਤੇ ਦਵਾਈ ਲੈ ਕੇ ਵਾਪਸ ਆ ਰਿਹਾ ਸੀ ਅਤੇ ਅਚਾਨਕ ਫੁੱਟਪਾਥ ਦੇ ਉੱਤੇ ਉਸਨੂੰ ਚੱਕਰ ਆਇਆ ਤੇ ਥੱਲੇ ਡਿੱਗ ਗਿਆ ਜਦ ਉਥੇ ਆਲੇ ਦੁਆਲੇ ਦੇ ਲੋਕਾਂ ਨੇ ਦੇਖਿਆ ਤਾਂ ਉਸ ਨੂੰ ਫਸਟ ਏਡ ਦਿੱਤੀ ਪਰ ਉਸਦੀ ਮੌਤ ਹੋ ਚੁੱਕੀ ਸੀ। ਉਥੇ ਮੌਜੂਦ ਕੁਝ ਲੋਕਾਂ ਨੇ ਉਸ ਨੂੰ ਪਛਾਣ ਲਿਆ।

ਇਹ ਵੀ ਪੜ੍ਹੋ : Delhi Building Collapse: ਦਿੱਲੀ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗੀ; 4 ਲੋਕ ਕੱਢੇ ਤੇ ਕਈ ਅਜੇ ਮਲਬੇ ਥੱਲੇ ਫਸੇ

Read More
{}{}