Bandipora Encounter News: ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਮੁਕਾਬਲੇ ਦੌਰਾਨ ਅਲਤਾਫ ਲਾਲੀ ਨਾਮ ਦਾ ਇੱਕ ਅੱਤਵਾਦੀ ਸਾਥੀ ਮਾਰਿਆ ਗਿਆ ਅਤੇ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਹਨ। ਸੁਰੱਖਿਆ ਬਲਾਂ ਨੂੰ ਬਾਂਦੀਪੁਰਾ ਵਿੱਚ ਦੋ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਦੀ ਕਾਰਵਾਈ ਤੇਜ਼ ਹੋ ਗਈ ਹੈ। ਸਿਰਫ਼ ਬਾਂਦੀਪੋਰਾ ਹੀ ਨਹੀਂ, ਜੰਮੂ-ਕਸ਼ਮੀਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਭਾਵੇਂ ਉਹ ਬਾਂਦੀਪੋਰਾ ਹੋਵੇ ਜਾਂ ਤੰਗਮਾਰਗ, ਤਰਾਲ ਹੋਵੇ ਜਾਂ ਕੁਲਗਾਮ। ਪਹਿਲਗਾਮ ਹੋਵੇ ਜਾਂ ਸ੍ਰੀਨਗਰ, ਹਰ ਜਗ੍ਹਾ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਸ਼ਾਮਲ ਅੱਤਵਾਦੀ ਆਸਿਫ ਸ਼ੇਖ ਆਦਿਲ ਦੇ ਘਰ ਨੂੰ ਧਮਾਕੇ ਨਾਲ ਉਡਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਦੇ ਤ੍ਰਾਲ ਇਲਾਕੇ ਦੇ ਮੋਂਘਾਮਾ ਵਿਖੇ ਹੋਏ ਧਮਾਕੇ ਵਿੱਚ ਅੱਤਵਾਦੀ ਆਸਿਫ਼ ਸ਼ੇਖ ਦਾ ਘਰ ਤਬਾਹ ਹੋ ਗਿਆ। ਪਹਿਲਗਾਮ ਅੱਤਵਾਦੀ ਹਮਲੇ ਵਿੱਚ ਆਸਿਕ ਸ਼ੇਖ ਦਾ ਨਾਮ ਸਾਹਮਣੇ ਆਇਆ ਹੈ। ਦੂਜੇ ਪਾਸੇ, ਬਿਜਬੇਹਾੜਾ ਦੇ ਗੁਰੀ ਨਿਵਾਸੀ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਆਦਿਲ ਦਾ ਘਰ ਵੀ ਢਾਹ ਦਿੱਤਾ ਗਿਆ ਹੈ।