Jalandhar Accident: ਜਲੰਧਰ ਦੇ ਟੀਵੀ ਸੈਂਟਰ ਨੇੜੇ ਹਸਪਤਾਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਐਕਟਿਵਾ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 31 ਸਾਲਾ ਪੰਕਜ ਵਾਸੀ ਨਿਜਾਤਮ ਨਗਰ ਅਤੇ 30 ਸਾਲਾ ਮੋਹਿਤ ਵਾਸੀ ਬਸਤੀ 9 ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਸੀਪੀ ਨਿਰਮਲ ਨੇ ਦੱਸਿਆ ਕਿ ਘਟਨਾ ਰਾਤ 2.15 ਵਜੇ ਦੀ ਹੈ। 2 ਐਕਟਿਵਾ ਸਵਾਰ ਨੌਜਵਾਨਾਂ ਦੇ ਅੱਗੇ ਜਾ ਰਹੇ ਵਾਹਨ ਨੇ ਸਾਈਡ ਮਾਰ ਦਿੱਤੀ ਅਤੇ ਗੱਡੀ ਦੋਵਾਂ ਦੇ ਉਪਰੋਂ ਲੰਘ ਗਈ, ਜਿਸ ਕਾਰਨ ਪਿੱਛੇ ਤੋਂ ਆ ਰਹੀ ਸਬਜ਼ੀਆਂ ਨਾਲ ਭਰੀ ਮਹਿੰਦਰਾ ਪਿਕਅੱਪ ਗੱਡੀ ਉਨ੍ਹਾਂ ਦੇ ਉਪਰੋਂ ਲੰਘ ਗਈ।
ਹਾਦਸੇ 'ਚ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ 4 'ਚ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਕਤ ਦੋਵਾਂ ਨੌਜਵਾਨਾਂ ਦੇ ਨਾਲ 2 ਹੋਰ ਨੌਜਵਾਨ ਵੀ 1.30 ਵਜੇ ਜਨਮ ਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਸ਼ਰਨਜੀਤ ਹਸਪਤਾਲ ਨੇੜੇ ਇੱਕ ਕਾਲੇ ਰੰਗ ਦੀ ਕਾਰ ਨੇ ਸਾਈਡ ਤੋਂ ਟੱਕਰ ਮਾਰ ਦਿੱਤੀ ਅਤੇ ਇਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਪਿਕਅੱਪ ਗੱਡੀ ਨੇ ਦੋਵਾਂ ਨੂੰ ਸੜਕ 'ਤੇ ਘਸੀਟ ਲਿਆ।
ਇਹ ਵੀ ਪੜ੍ਹੋ : ਕੁਲਬੀਰ ਸਿੰਘ ਜੀਰਾ ਗੋਲੀਕਾਂਡ ਮਾਮਲਾ, ਪੰਜਾਬ ਪੁਲਿਸ ਦੀ ਐਸਆਈਟੀ ਸਾਹਮਣੇ ਹੋਏ ਪੇਸ਼
ਹਾਦਸੇ 'ਚ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਪੰਕਜ ਦਾ ਵਿਆਹ 3 ਮਹੀਨੇ ਪਹਿਲਾਂ ਹੀ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਨੇ ਪਿਕਅੱਪ ਗੱਡੀ ਨੂੰ ਕਬਜ਼ੇ 'ਚ ਲੈ ਲਿਆ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਮੋਹਿਤ ਦੇ ਪਿਤਾ ਦੀ ਮੋਹਿਤ ਸਪੋਰਟਸ, ਬਸਤੀ 9 ਦੇ ਨਾਂ 'ਤੇ ਇੱਕ ਦੁਕਾਨ ਹੈ, ਜਦਕਿ ਪੰਕਜ ਦੇ ਪਿਤਾ ਦਾ ਨਿਜ਼ਾਤਮ ਨਗਰ 'ਚ ਇੰਪੋਰਟ-ਐਕਸਪੋਰਟ ਦਾ ਕਾਰੋਬਾਰ ਹੈ।
ਇਹ ਵੀ ਪੜ੍ਹੋ : ਪੰਜਾਬ ਵਿੱਚ ਕਾਂਗਰਸੀ ਆਗੂ ਉਤੇ ਸ਼ਰੇਆਮ ਚਲਾਈਆਂ ਗੋਲੀਆਂ; ਪੁਲਿਸ ਨੂੰ ਰਾਤ ਨੂੰ ਹੱਥਾਂ-ਪੈਰਾਂ ਦੀ ਪੈ ਗਈ