Home >>Punjab

Amritsar: ਪੰਜਾਬ ਨੂੰ ਵੀ ਦਹਿਲਾਉਣ ਦੀ ਸੀ ਸਾਜ਼ਿਸ਼; RDX, ਗ੍ਰੇਨੇਡ ਤੇ ਹੋਰ ਖ਼ਤਰਨਾਕ ਹਥਿਆਰਾਂ ਦਾ ਜਖ਼ੀਰਾ ਬਰਾਮਦ

Amritsar: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਾਹੋਵਾਲ ਪਿੰਡ ਤੋਂ ਬਾਰੂਦ ਦਾ ਵੱਡਾ ਜ਼ਖੀਰਾ ਬਰਾਮਦ ਹੋਇਆ।

Advertisement
Amritsar: ਪੰਜਾਬ ਨੂੰ ਵੀ ਦਹਿਲਾਉਣ ਦੀ ਸੀ ਸਾਜ਼ਿਸ਼; RDX, ਗ੍ਰੇਨੇਡ ਤੇ ਹੋਰ ਖ਼ਤਰਨਾਕ ਹਥਿਆਰਾਂ ਦਾ ਜਖ਼ੀਰਾ ਬਰਾਮਦ
Ravinder Singh|Updated: Apr 25, 2025, 05:52 PM IST
Share

Amritsar: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਾਹੋਵਾਲ ਪਿੰਡ ਤੋਂ ਬਾਰੂਦ ਦਾ ਵੱਡਾ ਜ਼ਖੀਰਾ ਬਰਾਮਦ ਹੋਇਆ। ਇਸ ਦੌਰਾਨ 4.5 ਕਿਲੋ ਆਰਡੀਐਕਸ, 5 ਹੈਂਡ ਗ੍ਰਨੇਡ, 5 ਪਿਸਤੌਲ, 8 ਮੈਗਜ਼ੀਨ, 220 ਰਾਉਂਡ, 2 ਬੈਟਰੀਆਂ ਅਤੇ ਇੱਕ ਰਿਮੋਟ ਕੰਟਰੋਲ ਖੇਤਾਂ ਵਿੱਚੋਂ ਬਰਾਮਦ ਹੋਇਆ।  ਬੀਐਸਐਫ ਅਤੇ ਪੁਲਿਸ ਨੇ ਸਾਰੀ ਸਮੱਗਰੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਬੀਐਸਐਫ ਨੇ ਪਾਕਿਸਤਾਨ ਤਸਕਰਾਂ ਦੀ ਇੱਕ ਹੋਰ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਵਾਢੀ ਦੌਰਾਨ ਇੱਕ ਵੱਡਾ ਪੈਕੇਟ ਮਿਲਿਆ, ਜਿਸ ਵਿੱਚੋਂ ਬਾਰੂਦ ਦਾ ਇਹ ਜ਼ਖੀਰਾ ਬਰਾਮਦ ਹੋਇਆ। ਪੁਲਿਸ ਅਤੇ ਬੀਐਸਐਫ ਵੱਲੋਂ ਆਲੇ ਦੁਆਲੇ ਦੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਅਜਨਾਲਾ ਪੁਲਿਸ ਅਤੇ ਬੀ.ਐੱਸ.ਐੱਫ਼. ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਜਦ ਪਹਿਲਗਾਮ ਦੀ ਤਰ੍ਹਾਂ ਪੰਜਾਬ ਦਹਿਲਾਉਣ ਦੀ ਸਾਜ਼ਿਸ਼ ਬੇਨਕਾਬ ਹੋ ਗਈ। ਜਾਣਕਾਰੀ ਅਨੁਸਾਰ ਬੀਐੱਸਐੱਫ਼ 117 ਬਟਾਲੀਅਨ ਵੱਲੋਂ ਅਜਨਾਲਾ ਪੁਲਿਸ ਨਾਲ ਮਿਲ ਕੇ ਸਾਂਝੇ ਤੌਰ 'ਤੇ ਚਲਾਈ ਮੁਹਿੰਮ ਦੌਰਾਨ ਵੱਡੀ ਮਾਤਰਾ ਵਿਚ ਅਸਲਾ ਅਤੇ ਆਰ.ਡੀ.ਐਕਸ. ਬਰਾਮਦ ਕੀਤਾ।

ਇਹ ਵੀ ਪੜ੍ਹੋ : Mohali News: ਇੰਟੈਲੀਜੈਂਸ ਵਿਭਾਗ ਦੀ ਬਿਲਡਿੰਗ ਉਤੇ ਆਰਪੀਜੀ ਅਟੈਕ ਮਾਮਲੇ 'ਚ ਗੁਰਪਿੰਦਰ ਪਿੱਦੂ ਸਮੇਤ 15 ਬਰੀ

ਇਸ ਸਬੰਧੀ ਥਾਣਾ ਅਜਨਾਲਾ ਦੇ ਐੱਸ.ਐੱਚ.ਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਬੱਲ ਲੱਭੇ ਦਰਿਆ ਨੇੜਲੇ ਇੱਕ ਕਿਸਾਨ ਦੇ ਕਣਕ ਦੇ ਖੇਤਾਂ 'ਚੋਂ ਦੋ ਵੱਡੇ ਪੈਕਟਾਂ ਵਿਚੋਂ 5 ਹੈਂਡ ਗ੍ਰੇਨੇਡ, 4 ਪਿਸਤੌਲ, 8 ਮੈਗਜ਼ੀਨ, 220 ਜ਼ਿੰਦਾ ਕਾਰਤੂਸ, 4.50 ਕਿਲੋ ਧਮਾਕਾ ਖੇਜ ਸਮੱਗਰੀ (ਆਰ.ਡੀ.ਐਕਸ), 2 ਬੈਟਰੀ ਚਾਰਜਰ ਅਤੇ ਦੋ ਰਿਮੋਟ ਬਰਾਮਦ ਹੋਏ ਹਨ। ਜਿਨ੍ਹਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵਿਸਫੋਟਕ ਆਈਐਸਆਈ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਭੇਜੇ ਹਨ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਖੇਪ ਕਿਸ ਨੇ ਚੁੱਕਣੀ ਸੀ ਅਤੇ ਇਸ ਨੂੰ ਕਿੱਥੇ ਸੁੱਟਣਾ ਸੀ। ਜਿਸ ਖੇਤ ਤੋਂ ਇਹ ਖੇਪ ਬਰਾਮਦ ਕੀਤੀ ਗਈ ਸੀ, ਉੱਥੋਂ ਦੇ ਕਿਸਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Vigilance Chief Suspended: ਪੰਜਾਬ ਵਿਜੀਲੈਂਸ ਚੀਫ ਐਸਪੀਐਸ ਪਰਮਾਰ ਮੁਅੱਤਲ; ਏਆਈਜੀ ਤੇ ਐਸਐਸਪੀ ਵਿਜੀਲੈਂਸ ਸਸਪੈਂਡ

Read More
{}{}