Home >>Punjab

Bathinda News: ਮੌੜ ਮੰਡੀ 'ਚ ਬੇਰਹਿਮੀ ਨਾਲ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਔਰਤ ਸਮੇਤ 4 ਮੁਲਜ਼ਮ ਗ੍ਰਿਫ਼ਤਾਰ

Bathinda News: ਮੌੜ ਮੰਡੀ ਵਿੱਚ ਨੌਜਵਾਨ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement
Bathinda News: ਮੌੜ ਮੰਡੀ 'ਚ ਬੇਰਹਿਮੀ ਨਾਲ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਔਰਤ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
Ravinder Singh|Updated: Jul 14, 2024, 07:17 PM IST
Share

Bathinda News (ਭਰਤ ਸ਼ਰਮਾ): ਮੌੜ ਮੰਡੀ ਵਿੱਚ ਬੀਤੇ ਦਿਨੀਂ ਤੇਜ਼ਧਾਰ ਹਥਿਆਰਾਂ ਨਾਲ ਸ਼ਰੇਆਮ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਬੀਤੇ ਦਿਨ ਬਠਿੰਡਾ ਦੀ ਮੌੜ ਮੰਡੀ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਸ਼ਰੇਆਮ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ : Sunroof In Vehicle: ਚਲਦੀ ਗੱਡੀ ਦੀ ਸਨਰੂਫ ਤੋਂ ਬਾਹਰ ਨਿਕਲਣ ਵਾਲਿਆਂ ਦੀ ਹੁਣ ਖੈਰ ਨਹੀਂ!

ਬਠਿੰਡਾ ਐਸਐਸਪੀ ਨੇ ਦੱਸਿਆ ਕਿ ਰੰਜ਼ਿਸ਼ ਤਹਿਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। 2020 ਵਿੱਚ ਇੱਕ ਵਿਅਕਤੀ ਦਾ ਕਤਲ ਹੋਇਆ ਸੀ ਜਿਸ ਦਾ ਦੋਸ਼ੀ ਜਸਪਾਲ ਸਿੰਘ ਸੀ। ਜਿਸ ਦੀ ਬੀਤੇ ਦਿਨ ਬੇਰਹਿਮੀ ਨਾਲ ਕੁੱਟਮਾਰ ਵਿੱਚ ਮੌਤ ਹੋ ਗਈ ਸੀ। 4 ਸਾਲ ਦੀ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਇਹ ਹਾਦਸਾ ਵਾਪਰਿਆ ਸੀ। 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨਾਂ ਮੌੜ ਮੰਡੀ ਦੀ ਟਰੱਕ ਯੂਨੀਅਨ ਵਿੱਚ ਦਰਦਨਾਕ ਵਾਰਦਾਤ ਵਾਪਰੀ ਸੀ। ਬਦਮਾਸ਼ਾਂ ਨੇ ਨੌਜਵਾਨ ਉਪਰ ਬੇਰਹਿਮੀ ਨਾਲ ਜਾਨਲੇਵਾ ਹਮਲਾ ਕੀਤਾ ਸੀ। ਇਸ ਦੌਰਾਨ ਆਸ-ਪਾਸ ਦੇ ਕੁਝ ਲੋਕ ਕੁਝ ਦੇਰ ਬਾਅਦ ਹਮਲਾਵਰਾਂ ਕੋਲ ਆ ਗਏ ਤੇ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹਮਲਾਵਰਾਂ ਨੇ ਜਸਪਾਲ ਦੀਆਂ ਲੱਤਾਂ ਅਤੇ ਬਾਹਾਂ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਬਚਾਅ ਕਰਮੀ ਨੌਜਵਾਨ ਨੂੰ ਸਿਵਲ ਹਸਪਤਾਲ ਲੈ ਗਏ ਜਿੱਥੋਂ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਜਿਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਅੱਜ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਪਾਲ ਸਿੰਘ ਚੰਨਵੀ ਵਾਸੀ ਮੌੜ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ : Ludhiana News: OMG! ਸਬਜ਼ੀ ਮੰਡੀ 'ਚੋਂ ਚੋਰੀ ਹੋ ਰਹੇ ਟਮਾਟਰ, CCTV ਆਈ ਸਾਹਮਣੇ

Read More
{}{}