Fatehgarh News (ਜਗਮੀਤ ਸਿੰਘ): ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਕੀਤੀ ਜਦੋਂ CIA ਸਟਾਫ ਸਰਹਿੰਦ ਵੱਲੋ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ 5 ਗੁਰਗਿਆਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਤੋਂ ਪੁਲਿਸ ਨੂੰ ਇਕ ਪਿਸਤੌਲ 32 ਬੋਰ ਤੇ ਹੋਰ ਮਾਰੂ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਸਬੰਧੀ CIA ਸਟਾਫ ਸਰਹਿੰਦ ਦੇ ਇੰਚਾਰਜ ਅਮਰਬੀਰ ਸਿੰਘ ਵੱਲੋਂ ਇਕ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ।
ਇਸ ਸਬੰਧੀ ਗੱਲਬਾਤ ਕਰਦੇ ਹੋਏ ਇੰਸਪੈਕਟਰ ਅਮਰਬੀਰ ਸਿੰਘ ਨੇ ਦੱਸਿਆ ਕਿ ਸੀਆਈਏ ਦੀ ਟੀਮ ਨੇ ਦਾਣਾ ਮੰਡੀ ਸਰਹਿੰਦ ਏਰੀਆ ਵਿੱਚੋਂ ਬਲਜਿੰਦਰ ਸਿੰਘ ਉਰਫ ਬੱਲੀ ਵਾਸੀ ਪਿੰਡ ਘੁੰਡਰ ਥਾਣਾ ਭਾਦਸੋਂ ਜ਼ਿਲ੍ਹਾ ਪਟਿਆਲਾ, ਅਭਿਸ਼ੇਕ ਕੁਮਾਰ ਵਾਸੀ ਅਮਲੋਹ, ਸਿਮਰਨਜੀਤ ਸਿੰਘ ਉਰਫ ਕਾਲੀ ਵਾਸੀ ਅਮਲੋਹ, ਅਜੇ ਵਾਸੀ ਪਿੰਡ ਭਗਵਾਨਪੁਰ ਥਾਣਾ ਅਮਲੋਹ ਅਤੇ ਯਾਦਵਿੰਦਰ ਸਿੰਘ ਉਰਫ ਯਾਦ ਵਾਸੀ ਪਿੰਡ ਜੱਸੜਾ ਥਾਣਾ ਗੋਬਿੰਦਗੜ੍ਹ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ ਪਿਸਟਲ .32 ਬੋਰ, ਇੱਕ ਗੰਡਾਸਾ ਲੋਹਾ, ਇੱਕ ਦਾਹ ਲੋਹਾ, ਇੱਕ ਸਰੀਆ ਲੋਹਾ ਅਤੇ ਇੱਕ ਬਾਂਸ ਦਾ ਡੰਡਾ ਬਰਾਮਦ ਕੀਤੇ। ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Giani Raghbir Singh: ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਸਮੇਂ ਮਰਿਆਦਾ ਦਾ ਹੋਇਆ ਘਾਣ-ਗਿਆਨੀ ਰਘਬੀਰ ਸਿੰਘ
ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਹੈ ਕਿ ਉਹ ਰਾਤ ਦੇ ਸਮੇਂ ਹਥਿਆਰਾਂ ਦੇ ਜ਼ੋਰ ਉਤੇ ਰਾਹਗੀਰਾਂ ਤੋਂ ਲੁੱਟਾਂ-ਖੋਹਾਂ ਕਰਦੇ ਹਨ ਅਤੇ ਬੰਦ ਪਈਆਂ ਫੈਕਟਰੀਆਂ ਵਿੱਚੋਂ ਚੋਰੀਆਂ ਵੀ ਕਰਦੇ ਹਨ। ਮੌਕੇ ਤੋਂ ਮੁਲਜ਼ਮਾਂ ਕੋਲੋਂ ਦੋ ਮੋਟਰਸਾਈਕਲ ਬਰਾਮਦ ਹੋਏ ਸਨ ਜਿਨ੍ਹਾਂ ਵਿੱਚੋਂ ਇੱਕ ਮੋਟਰਸਾਈਕਲ ਚੋਰੀ ਦਾ ਹੈ। ਇੱਕ ਹੋਰ ਮੋਟਰਸਾਈਕਲ ਵੀ ਹੈ ਜਿਸ ਨੂੰ ਰਿਕਵਰ ਕਰਵਾ ਲਿਆ ਗਿਆ ਹੈ। ਮੁਲਜ਼ਮ ਪੁਲਿਸ ਰਿਮਾਂਡ ਉਤੇ ਹਨ ਜਿਨ੍ਹਾਂ ਤੋਂ ਹੋਰ ਵੀ ਕਈ ਵਾਰਦਾਤਾਂ ਟਰੇਸ ਹੋਣ ਦੀ ਉਮੀਦ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਗ਼ੈਰ ਸਮਾਜਿਕ ਅਨਸਰਾਂ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : Chandigarh Accident: ਪੋਰਸ਼ ਕਾਰ ਨੇ ਦੋ ਐਕਟਿਵਾ ਨੂੰ ਮਾਰੀ ਟੱਕਰ; ਚਾਲਕ ਦੀਆਂ ਦੋਵੇਂ ਲੱਤਾਂ ਵੱਢੀਆਂ, ਮੌਕੇ ਉਤੇ ਹੋਈ ਮੌਤ, ਦੋ ਕੁੜੀਆਂ ਗੰਭੀਰ