Home >>Punjab

Manmohan Singh Death: ਸਾਬਕਾ ਪ੍ਰਾਧਨ ਮੰਤਰੀ ਮਨਮੋਹਨ ਸਿੰਘ ਦੀ ਮੌਤ 'ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ

Manmohan Singh Death: ਡਾ: ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਸੂਬੇ ਦੇ ਇੱਕ ਪਿੰਡ ਵਿੱਚ ਹੋਇਆ ਸੀ।

Advertisement
Manmohan Singh Death: ਸਾਬਕਾ ਪ੍ਰਾਧਨ ਮੰਤਰੀ ਮਨਮੋਹਨ ਸਿੰਘ ਦੀ ਮੌਤ 'ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
Manpreet Singh|Updated: Dec 26, 2024, 11:51 PM IST
Share

Manmohan Singh Death: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਸਾਹ ਦੀ ਬਿਮਾਰੀ ਤੋਂ ਪੀੜਤ ਸਨ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭਲਕੇ ਹੋਣ ਵਾਲੇ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਦੇਸ਼ਭਰ ਵਿੱਚ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਜਾਵੇਗਾ। ਅਤੇ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਪਰ ਕੱਲ੍ਹ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ।

ਕਾਂਗਰਸ ਨੇ ਨੇ ਸ਼ੁੱਕਰਵਾਰ ਨੂੰ ਹੋਣ ਵਾਲੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਪਾਰਟੀ ਕਰਨਾਟਕ ਦੇ ਬੇਲਾਗਾਵੀ ਵਿੱਚ ਆਪਣਾ ਸੰਮੇਲਨ ਕਰ ਰਹੀ ਹੈ ਅਤੇ 27 ਦਸੰਬਰ ਨੂੰ 'ਜੈ ਬਾਪੂ ਜੈ ਭੀਮ ਜੈ ਸੰਵਿਧਾਨ ਰੈਲੀ' ਦਾ ਆਯੋਜਨ ਕਰਨ ਵਾਲੀ ਸੀ ਪਰ ਸੀਨੀਅਰ ਕਾਂਗਰਸੀ ਆਗੂ ਦੀ ਮੌਤ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਗਿਆ।

Read More
{}{}