Home >>Punjab

Punjab By Elections: ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਐਲਾਨੇ, ਜਾਣੋ ਨਾਮ

Punjab By Elections: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਉਪਰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।  

Advertisement
Punjab By Elections: ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਐਲਾਨੇ, ਜਾਣੋ ਨਾਮ
Ravinder Singh|Updated: Oct 20, 2024, 01:12 PM IST
Share

Punjab By Elections:  ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਉਪਰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।  ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ,ਚੱਬੇਵਾਲ ਤੋਂ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਹੈ।

ਉਮੀਦਵਾਰਾਂ ਦੀ ਸੂਚੀ ਵਿੱਚ ਮੁਕਤਸਰ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਢਿੱਲੋਂ ਪਹਿਲਾਂ ਅਕਾਲੀ ਦਲ ਵਿੱਚ ਸਨ ਅਤੇ ਸੁਖਬੀਰ ਬਾਦਲ ਦੇ ਕਰੀਬੀ ਸਾਥੀਆਂ ਵਿੱਚੋਂ ਇੱਕ ਸਨ। ਹਾਲਾਂਕਿ ਇਸ ਵਾਰ ਜ਼ਿਮਨੀ ਚੋਣ 'ਚ ਟਿਕਟ ਨਾ ਮਿਲਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।

ਇਸ਼ਾਨ ਚੱਬੇਵਾਲ ਨੂੰ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੋਂ ਟਿਕਟ ਦਿੱਤੀ ਗਈ ਹੈ। ਈਸ਼ਾਨ ਦੇ ਪਿਤਾ ਡਾਕਟਰ ਰਾਜਕੁਮਾਰ ਚੱਬੇਵਾਲ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ 'ਆਪ' ਦੇ ਸੰਸਦ ਮੈਂਬਰ ਹਨ। 2022 ਵਿੱਚ ਚੱਬੇਵਾਲ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ। ਉਹ ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਵੀ ਸਨ। ਹਾਲਾਂਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਪਾਰਟੀ ਬਦਲ ਕੇ 'ਆਪ' 'ਚ ਸ਼ਾਮਲ ਹੋ ਗਏ ਸਨ।

ਹਰਿੰਦਰ ਸਿੰਘ ਧਾਲੀਵਾਲ ਨੂੰ ਬਰਨਾਲਾ ਤੋਂ ਟਿਕਟ ਦਿੱਤੀ ਗਈ ਹੈ। 2022 'ਚ 'ਆਪ' ਦੇ ਗੁਰਮੀਤ ਮੀਤ ਹੇਅਰ ਨੇ ਇਹ ਸੀਟ ਜਿੱਤੀ ਸੀ। ਹਾਲਾਂਕਿ 'ਆਪ' ਨੇ ਉਨ੍ਹਾਂ ਨੂੰ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਅਤੇ ਉਹ ਚੋਣ ਜਿੱਤ ਗਏ। ਜਿਸ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਇੱਥੋਂ ਦੇ ਉਮੀਦਵਾਰ ਧਾਲੀਵਾਲ ਉਨ੍ਹਾਂ ਦੇ ਕਰੀਬੀ ਦੋਸਤ ਹਨ।

ਹਰਿੰਦਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਦਾ ਰਹਿਣ ਵਾਲਾ ਹੈ। ਉਹ ਇੱਕ ਕਿਸਾਨ ਪਰਿਵਾਰ ਵਿੱਚੋਂ ਹੈ। ਉਸਦੇ ਪਿਤਾ ਵੈਟਰਨਰੀ ਵਿਭਾਗ ਤੋਂ ਸੇਵਾਮੁਕਤ ਕਰਮਚਾਰੀ ਹਨ। ਮੀਤ ਹੇਅਰ ਅਤੇ ਹਰਿੰਦਰ ਸਿੰਘ ਸਕੂਲ ਤੋਂ ਹੀ ਦੋਸਤ ਹਨ।

ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਤੋਂ ਮੁੜ ਟਿਕਟ ਦਿੱਤੀ ਗਈ ਹੈ। 2022 ਦੀਆਂ ਚੋਣਾਂ ਵਿੱਚ ਉਹ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ ਤੋਂ ਸਿਰਫ਼ 466 ਵੋਟਾਂ ਨਾਲ ਹਾਰ ਗਏ ਸਨ। ਰੰਧਾਵਾ ਨੇ 2024 ਵਿੱਚ ਗੁਰਦਾਸਪੁਰ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ। ਜਿਸ ਕਾਰਨ ਇਹ ਸੀਟ ਖਾਲੀ ਹੋ ਗਈ।

ਡਿੰਪੀ ਢਿਲੋਂ ਨੇ 'ਆਪ' ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਲਿਖਿਆ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ‘ਚੋਂ ਧੰਨਵਾਦ ਜਿਨ੍ਹਾਂ ਨੇ ਇਸ ਨਿਮਾਣੇ ਨੂੰ ਗਿੱਦੜਬਾਹਾ ਹਲਕੇ ਦੀ ਨੁਮਾਇੰਦਗੀ ਲਈ ਚੁਣਿਆ।

Read More
{}{}