EX MLA Amarjit Singh Sandoa: ਆਮ ਆਦਮੀ ਪਾਰਟੀ ਨੇ ਰੋਪੜ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ਹੇਠ ਪਾਰਟੀ ਤੋਂ ਬਾਹਰ ਦਾ ਰਾਸਤਾ ਵਿਖਾ ਦਿੱਤਾ ਹੈ। ਪਾਰਟੀ ਵੱਲੋਂ ਇਹ ਕਦਮ ਅੰਦਰੂਨੀ ਅਨੁਸ਼ਾਸਨ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ।
ਸੰਦੋਆ ਉੱਤੇ ਇਲਜ਼ਾਮ ਲਗਾਏ ਗਏ ਹਨ ਕਿ ਉਹ ਪਿਛਲੇ ਸਮੇਂ ਦੌਰਾਨ ਪਾਰਟੀ ਦੀ ਨੀਤੀ ਅਤੇ ਅਸੂਲਾਂ ਦੀ ਉਲੰਘਣਾ ਕਰ ਰਹੇ ਸਨ ਅਤੇ ਆਮ ਆਦਮੀ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਾ ਰਹੇ ਸਨ।
ਗੌਰਤਲਬ ਹੈ ਕਿ ਅਮਰਜੀਤ ਸਿੰਘ ਸੰਦੋਆ ਪਹਿਲਾਂ ਵੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ, ਪਰ ਬਾਅਦ ਵਿੱਚ ਮੁੜ ਵਾਪਸ ਆਮ ਆਦਮੀ ਪਾਰਟੀ ਵਿੱਚ ਆ ਗਏ ਸਨ। ਹੁਣ ਪਾਰਟੀ ਨੇ ਉਨ੍ਹਾਂ 'ਤੇ ਇਕ ਵਾਰ ਫਿਰ ਵਿਸ਼ਵਾਸ ਘਾਤ ਦੇ ਆਰੋਪ ਲਗਾਉਂਦੇ ਹੋਏ ਉਨ੍ਹਾਂ ਨਾਲ ਸੰਬੰਧ ਤੋੜ ਲਏ ਹਨ।
ਫਿਲਹਾਲ ਪਾਰਟੀ ਵੱਲੋਂ ਅਧਿਕਾਰਿਕ ਤੌਰ 'ਤੇ ਉਨ੍ਹਾਂ ਦੀ ਬਰਖਾਸਤਗੀ ਦੀ ਪੁਸ਼ਟੀ ਕਰ ਦਿੱਤੀ ਗਈ ਹੈ। ਇਸ ਮਾਮਲੇ ਤੇ ਸੰਦੋਆ ਵੱਲੋਂ ਹੁਣ ਤੱਕ ਕੋਈ ਅਧਿਕਾਰਿਕ ਪ੍ਰਤੀਕਿਰਿਆ ਨਹੀਂ ਆਈ।