Home >>Punjab

Punjab MLAs Oath: ਜ਼ਿਮਨੀ ਚੋਣ ਜੇਤੂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਲਿਆ ਹਲਫ਼; ਸਪੀਕਰ ਸੰਧਵਾਂ ਨੇ ਚੁਕਵਾਈ ਸਹੁੰ

   Punjab MLAs Oath:  ਵਿਧਾਨ ਸਭਾ ਉਪ ਚੋਣਾਂ ਵਿੱਚ ਜਿੱਤੇ ਚਾਰ ਵਿਧਾਇਕਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਅੱਜ (12 ਦਸੰਬਰ) ਨੂੰ ਸਹੁੰ ਚੁੱਕੀ। 

Advertisement
 Punjab MLAs Oath:  ਜ਼ਿਮਨੀ ਚੋਣ ਜੇਤੂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਲਿਆ ਹਲਫ਼; ਸਪੀਕਰ ਸੰਧਵਾਂ ਨੇ ਚੁਕਵਾਈ ਸਹੁੰ
Ravinder Singh|Updated: Dec 02, 2024, 06:13 PM IST
Share

Punjab MLAs Oath:  ਵਿਧਾਨ ਸਭਾ ਉਪ ਚੋਣਾਂ ਵਿੱਚ ਜਿੱਤੇ ਚਾਰ ਵਿਧਾਇਕਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਅੱਜ (12 ਦਸੰਬਰ) ਨੂੰ ਸਹੁੰ ਚੁੱਕੀ। ਇਸ ਮੌਕੇ ਵਿਧਾਨ ਸਭਾ ਵਿੱਚ ਸਮਾਗਮ ਕਰਵਾਇਆ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਵਾਈ।

ਇਸ ਦੇ ਨਾਲ ਹੀ ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਜਦਕਿ ਬਰਨਾਲਾ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ 4 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਇਸ ਸਬੰਧੀ ਵਿਧਾਨ ਸਭਾ ਨੂੰ ਸੂਚਿਤ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।

ਇਸ ਦੌਰਾਨ ਸਭ ਤੋਂ ਪਹਿਲਾਂ ਚੱਬੇਵਾਲ ਤੋਂ ਵਿਧਾਇਕ ਬਣੇ ਡਾ.ਇਸ਼ਾਂਕ ਚੱਬੇਵਾਲ ਨੇ ਸਹੁੰ ਚੁੱਕੀ। ਅੰਤ ਵਿੱਚ ਉਨ੍ਹਾਂ ਜੈ ਭੀਮ, ਜੈ ਭਾਰਤ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਅੰਤ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਤੋਂ ਹਲਫ ਲਿਆ।

ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਇਸ ਦੇ ਨਾਲ ਹੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ 92 ਤੋਂ ਵੱਧ ਕੇ 94 ਵਿਧਾਇਕ ਹੋ ਚੁੱਕੇ ਹਨ ਜਦਕਿ ਕਾਂਗਰਸ ਪਾਰਟੀ ਦੇ ਵਿਧਾਇਕ 16 ਰਹਿ ਗਏ ਹਨ। 

ਪੰਜਾਬ ਦੀਆਂ ਚਾਰ ਸੀਟਾਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋਈਆਂ ਸਨ। ਇਨ੍ਹਾਂ ਸੀਟਾਂ ਦੇ ਵਿਧਾਇਕ ਇਸ ਸਾਲ ਹੋਈਆਂ ਲੋਕ ਸਭਾ ਚੋਣਾਂ ਵਿੱਚ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ। ਇਸ ਦੌਰਾਨ ਹੋਈਆਂ ਜ਼ਿਮਨੀ ਚੋਣਾਂ ਵਿੱਚ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਚੱਬੇਵਾਲ ਤੋਂ ਡਾ. ਇਸ਼ਾਂਕ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਚੋਣ ਜਿੱਤੇ ਹਨ। ਇਹ ਤਿੰਨੋ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦੇ ਹਨ। ਜਦੋਂਕਿ ਬਰਨਾਲਾ ਸੀਟ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਚੋਣ ਜਿੱਤ ਕੇ ਵਿਧਾਇਕ ਬਣੇ ਹਨ। ਹਲਾਂਕਿ ਪਹਿਲਾਂ ਇਸ ਸੀਟ 'ਤੇ ਆਪ ਦਾ ਕਬਜ਼ਾ ਸੀ। 2017 ਅਤੇ 2022 ਵਿੱਚ ਲਗਾਤਾਰ ਦੋ ਵਾਰ ਗੁਰਮੀਤ ਸਿੰਘ ਮੀਤ ਹੇਅਰ ਵਿਧਾਇਕ ਬਣੇ ਸਨ। 2022 ਵਿੱਚ ਵਿਧਾਇਕ ਬਣਨ ਤੋਂ ਬਾਅਦ ਉਹ ਸਰਕਾਰ ਵਿੱਚ ਮੰਤਰੀ ਅਹੁਦੇ ਤੇ ਵੀ ਰਹੇ।

 

Read More
{}{}