Bhadaur News: ਭਦੌੜ ਹਲਕੇ ਦੇ ਥਾਣਾ ਸਹਿਣਾ ਅਧੀਨ ਪੈਂਦੇ ਪਿੰਡ ਸੁਖਪੁਰਾ ਵਿੱਚ ਇੱਕ ਨੌਜਵਾਨ ਨੇ 12 ਬੋਰ ਰਾਈਫ਼ਲ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। 20 ਸਾਲਾਂ ਨੌਜਵਾਨ ਦਿਲਪ੍ਰੀਤ ਸਿੰਘ ਆਮ ਆਦਮੀ ਪਾਰਟੀ ਦੇ ਆਗੂ ਅਜੈਬ ਸਿੰਘ ਦਾ ਇਕਲੌਤਾ ਪੁੱਤਰ ਸੀ ਅਤੇ ਵਿਦੇਸ਼ ਜਾਣ ਲਈ ਲਗਾਈ ਫਾਈਲ ਰਿਫਿਊਜ ਹੋਣ ਕਾਰਨ ਪ੍ਰੇਸ਼ਾਨ ਸੀ। ਜਿਸਨੇ ਆਪਣੇ ਪਰਿਵਾਰਕ ਮੈਂਬਰ ਦੀ ਲਾਇਸੈਂਸੀ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਥਾਣਾ ਸ਼ਹਿਣਾ ਦੀ ਪੁਲਿਸ ਨੇ ਆਤਮਹੱਤਿਆ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਘਟਨਾ ਅੱਜ ਸਵੇਰੇ ਵਾਪਰੀ। ਦਿਲਪ੍ਰੀਤ ਨੇ ਇਹ ਕਦਮ ਆਪਣੇ ਘਰ ਦੇ ਕਮਰੇ ਵਿੱਚ ਚੁੱਕਿਆ। ਉਹ ਕੁਝ ਸਮੇਂ ਤੋਂ ਕੈਨੇਡਾ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸਦੀ ਭੈਣ ਪਹਿਲਾਂ ਹੀ ਕੈਨੇਡਾ ਵਿੱਚ ਰਹਿ ਰਹੀ ਹੈ। ਕੈਨੇਡਾ ਤੋਂ ਵਾਰ-ਵਾਰ ਫਾਈਲ ਰਿਜੈਕਟ ਹੋਣ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ।
ਐਸਐਚਓ ਗੁਰਮੰਦਰ ਸਿੰਘ ਅਨੁਸਾਰ ਪੁਲਿਸ ਮੌਕੇ 'ਤੇ ਪਹੁੰਚ ਗਏ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸ਼ਹਿਣਾ ਦੇ ਇੰਸਪੈਕਟਰ ਗੁਰਮੰਦਰ ਸਿੰਘ ਨੇ ਦੱਸਿਆ ਕਿ ਪਿੰਡ ਸੁਖਪੁਰਾ 'ਚ ਐਤਵਾਰ ਸਵੇਰੇ 20 ਸਾਲਾ ਦਿਲਪ੍ਰੀਤ ਸਿੰਘ ਪੁੱਤਰ ਅਜੈਬ ਸਿੰਘ ਨੇ ਘਰ ਦੇ ਕਮਰੇ 'ਚ ਆਪਣੇ ਤਾਏ ਦੀ ਲਾਇਸੈਂਸੀ ਰਾਈਫਲ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ।
ਇਹ ਵੀ ਪੜ੍ਹੋ : Kapurthala Loot News: ਚੌਂਕੀਦਾਰ ਨੂੰ ਬੰਧਕ ਬਣਾ ਕੇ ਸੁਨਿਆਰੇ ਦੀ ਦੁਕਾਨ ਲੁੱਟੀ; ਲੱਖਾਂ ਦੇ ਗਹਿਣੇ ਚੋਰੀ
ਪੁਲਿਸ ਨੇ 174 ਸੀਆਰਪੀਸੀ ਤਹਿਤ ਕਾਰਵਾਈ ਕੀਤੀ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ। ਇਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਨੌਜਵਾਨ ਬਹੁਤ ਹੀ ਨਰਮ ਸੁਭਾਅ ਦਾ ਮਾਲਕ ਸੀ। ਅੱਜ ਸਵੇਰੇ ਘਟਨਾ ਤੋਂ ਪਹਿਲਾਂ ਹੀ ਉਸ ਨੇ ਆਪਣੀ ਮਾਤਾ ਨਾਲ ਘਰ ਦਾ ਕੰਮ ਕਰਵਾਇਆ ਅਤੇ ਆਪਣੀ ਦਾਦੀ ਦੀ ਅੱਖ ਵਿੱਚ ਦਵਾਈ ਵੀ ਪਾਈ। ਇਸ ਤੋਂ ਬਾਅਦ ਉਸ ਨੇ ਕਮਰੇ ਵਿੱਚ ਜਾ ਕੇ ਘਰ ਵਿੱਚ ਪਈ ਬੰਦੂਕ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਹੀ ਸੋਗ ਦੀ ਲਹਿਰ ਹੈ। "
ਇਹ ਵੀ ਪੜ੍ਹੋ : Sukhdev Singh Dhindsa: ਸੁਖਦੇਵ ਸਿੰਘ ਢੀਂਡਸਾ ਨਮਿੱਤ ਪਾਠ ਦੇ ਭੋਗ ਪਾਏ; ਸਿਆਸੀ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਕੀਤੀ ਭੇਟ