Chairperson of Women's Commission: ਪੰਜਾਬ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜ ਲਾਲੀ ਗਿੱਲ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਲੰਬੇ ਸਮੇਂ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਖਾਲੀ ਪਿਆ ਸੀ। ਉਹ ਮਨੀਸ਼ਾ ਗੁਲਾਟੀ ਦੀ ਥਾਂ ਲੈਣਗੇ। ਜਿਸ ਨੂੰ ਪੰਜਾਬ ਸਰਕਾਰ ਵੱਲੋਂ ਹੁਣ ਭਰ ਦਿੱਤਾ ਗਿਆ ਹੈ। ਪਹਿਲਾਂ ਨਿਯੁਕਤੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵਿਚਾਰ ਅਧੀਨ ਸੀ। ਹਾਲਾਂਕਿ ਹੁਣ ਮਾਮਲੇ ਸਬੰਧੀ ਸੁਣਵਾਈ ਪੂਰੀ ਹੋ ਗਈ, ਜਿਸ ਤੋ ਬਾਅਦ ਇਹ ਨਿਯੁਕਤੀ ਹੋਈ ਹੈ।