Samrala News: ਸਮਰਾਲਾ ਦੇ ਨੇੜਲੇ ਪਿੰਡ ਬਹਿਲੋਲਪੁਰ ਵਿਖੇ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਟਿੱਪਰ ਨੇ ਪਿੱਛੋਂ ਆ ਕੇ ਪਰਵਾਸੀ ਮਜ਼ਦੂਰਾਂ ਨਾਲ ਭਰੇ ਛੋਟੇ ਹਾਥੀ ਨੂੰ ਟੱਕਰ ਮਾਰ ਦਿੱਤੀ। ਇਹ ਮਜ਼ਦੂਰ ਸਹਿਜੋ ਮਾਜਰਾ ਪਿੰਡ ਤੋਂ ਝੋਨੇ ਦੀ ਪਨੀਰੀ ਲਗਾਉਣ ਲਈ ਜਾ ਰਹੇ ਸਨ। ਹਾਦਸੇ ਵਿੱਚ 1 ਮਜ਼ਦੂਰ ਦੀ ਮੌਤ ਹੋ ਗਈ, ਜਦਕਿ 3 ਦੀ ਹਾਲਤ ਗੰਭੀਰ ਹੈ ਅਤੇ 4 ਹੋਰ ਮਜ਼ਦੂਰਾਂ ਦਾ ਇਲਾਜ ਚੱਲ ਰਿਹਾ ਹੈ।
ਮ੍ਰਿਤਕ ਦੀ ਪਛਾਣ ਰੋਹਿਤ (ਉਮਰ 25 ਸਾਲ) ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਟਿੱਪਰ ਚਾਲਕ ਦੀ ਤਲਾਸ਼ ਜਾਰੀ ਹੈ।
ਡਾ. ਅਮਰਪ੍ਰੀਤ ਕੌਰ ਨੇ ਦੱਸਿਆ ਕਿ 8 ਪ੍ਰਵਾਸੀ ਮਜ਼ਦੂਰਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ਵਿੱਚੋਂ 3 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਅਤੇ 4 ਹੋਰ ਮਜ਼ਦੂਰ ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਰੈਫਰ ਕੀਤੇ ਗਏ ਮਜ਼ਦੂਰਾਂ ਵਿੱਚੋਂ ਇੱਕ ਦੀ ਰਸਤੇ ਵਿੱਚ ਮੌਤ ਹੋ ਗਈ, ਜਿਸ ਨੂੰ ਵਾਪਿਸ ਐਂਬੂਲੈਂਸ ਰਾਹੀਂ ਸਮਰਾਲਾ ਹਸਪਤਾਲ ਵਾਪਸ ਲਿਆਂਦਾ ਗਿਆ।