Home >>Punjab

Maur Mandi News: ਮੌੜ ਮੰਡੀ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ; ਗੰਡਾਸੀ ਨਾਲ ਵੱਢੇ ਨੌਜਵਾਨ ਨੇ ਤੋੜਿਆ ਦਮ

Maur Mandi News: ਮੌੜ ਮੰਡੀ ਦੀ ਟਰੱਕ ਯੂਨੀਅਨ ਨੇੜੇ ਤੇਜ਼ਧਾਰ ਹਥਿਆਰਾਂ ਨਾਲ ਕੁਝ ਬਦਮਾਸ਼ਾਂ ਨੇ ਇੱਕ ਨੌਜਵਾਨ ਉਪਰ ਹਮਲਾ ਕਰ ਦਿੱਤਾ।

Advertisement
Maur Mandi News: ਮੌੜ ਮੰਡੀ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ; ਗੰਡਾਸੀ ਨਾਲ ਵੱਢੇ ਨੌਜਵਾਨ ਨੇ ਤੋੜਿਆ ਦਮ
Ravinder Singh|Updated: Jul 08, 2024, 12:10 PM IST
Share

Maur Mandi News: ਮੌੜ ਮੰਡੀ ਦੀ ਟਰੱਕ ਯੂਨੀਅਨ ਵਿੱਚ ਦਰਦਨਾਕ ਵਾਰਦਾਤ ਵਾਪਰੀ। ਤੇਜ਼ਧਾਰ ਹਥਿਆਰਾਂ ਨਾਲ ਕੁਝ ਬਦਮਾਸ਼ਾਂ ਨੇ ਇੱਕ ਨੌਜਵਾਨ ਉਪਰ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਨੌਜਵਾਨ ਉਪਰ ਬੇਰਹਿਮੀ ਨਾਲ ਜਾਨਲੇਵਾ ਹਮਲਾ ਕਰ ਦਿੱਤਾ।

ਘਟਨਾ ਵੇਲੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਕੁਝ ਲੋਕਾਂ ਨੇ ਜ਼ਖ਼ਮੀ ਨੂੰ ਨਿੱਜੀ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਅੱਜ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਪਾਲ ਸਿੰਘ ਚੰਨਵੀ ਵਾਸੀ ਮੌੜ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਕਾਰਵਾਈ ਨਾ ਹੋਣ ਤੱਕ ਜਸਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ।

ਘਟਨਾ ਤੋਂ ਬਾਅਦ ਪੁਲਿਸ ਦੀ ਇਸ ਮਾਮਲੇ 'ਚ ਕਾਰਗੁਜ਼ਾਰੀ ਨਾਂ-ਮਾਤਰ ਰਹੀ, ਬੇਸ਼ੱਕ ਪੁਲਿਸ ਨੇ ਜ਼ਖਮੀ ਨੌਜਵਾਨ ਦੇ ਬਿਆਨ ਦਰਜ ਕਰ ਲਏ ਪਰ ਮਾਮਲੇ 'ਚ ਕਿਸੇ ਤਰ੍ਹਾਂ ਦੀ ਜਾਣਕਾਰੀ ਦੇਣ ਦੀ ਬਜਾਏ ਕਿਹਾ ਕਿ ਅਜੇ ਜਾਂਚ ਜਾਰੀ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਜਸਪਾਲ ਸਿੰਘ ਤਲਵੰਡੀ ਸਾਬੋਂ ਦੇ ਇੱਕ ਕਤਲ ਕੇਸ ਦਾ ਮੁਲਜ਼ਮ ਸੀ ਅਤੇ ਕੁਝ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਬਾਹਰ ਆਇਆ ਸੀ।

ਹਮਲਾ ਕਰਨ ਵਾਲੇ ਵਿਅਕਤੀ ਪਹਿਲੇ ਮ੍ਰਿਤਕ ਵਿਅਕਤੀ ਦੇ ਜਾਣਕਾਰ ਅਤੇ ਪਰਿਵਾਰਕ ਮੈਂਬਰ ਸਨ, ਜਿਨ੍ਹਾਂ ਨੇ ਪੁਰਾਣੀ ਰੰਜਿਸ਼ ਦਾ ਬਦਲਾ ਲੈਣ ਲਈ ਨੌਜਵਾਨ 'ਤੇ ਜਾਨਲੇਵਾ ਹਮਲਾ ਕੀਤਾ। ਇਸ ਵਾਰਦਾਤ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੋ ਨੌਜਵਾਨ ਜਸਪਾਲ ਸਿੰਘ 'ਤੇ ਸੜਕ ਵਿਚਾਲੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਰਹੇ ਹਨ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਇਸ ਦੌਰਾਨ ਆਸ-ਪਾਸ ਦੇ ਕੁਝ ਲੋਕ ਕੁਝ ਦੇਰ ਬਾਅਦ ਹਮਲਾਵਰਾਂ ਕੋਲ ਆ ਗਏ ਤੇ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹਮਲਾਵਰਾਂ ਨੇ ਜਸਪਾਲ ਦੀਆਂ ਲੱਤਾਂ ਅਤੇ ਬਾਹਾਂ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਬਚਾਅ ਕਰਮੀ ਨੌਜਵਾਨ ਨੂੰ ਸਿਵਲ ਹਸਪਤਾਲ ਲੈ ਗਏ ਜਿੱਥੋਂ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : Fazilka News: ਫਾਜ਼ਿਲਕਾ 'ਚ ਕਵਰੇਜ ਕਰਦੇ ਹੋਏ ਪੱਤਰਕਾਰ ਨਹਿਰ 'ਚ ਡਿੱਗਿਆ, ਪੱਤਰਕਾਰ ਭਾਈਚਾਰੇ 'ਚ ਪ੍ਰਸ਼ਾਸਨ ਖਿਲਾਫ਼ ਗੁੱਸਾ

 

Read More
{}{}