Farmer Leaders Released: ਕੇਂਦਰ ਅਤੇ ਕਿਸਾਨਾਂ ਵਿਚਾਲੇ 19 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਏ ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਮੋਰਚੇ ਉੱਤੇ ਬੈਠੇ ਕਈ ਕਿਸਾਨ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਅਤੇ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਬਾਰਡਰਾਂ ਨੂੰ ਖੋਲ੍ਹ ਦਿੱਤਾ ਸੀ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਗਿਰਫ਼ਤਾਰ ਕੀਤੇ ਕਿਸਾਨ ਆਗੂਆਂ ਨੂੰ ਪ੍ਰਸ਼ਾਸਨ ਨੇ ਦੇਰ ਰਾਤ ਰਿਹਾਅ ਕਰ ਦਿੱਤਾ। ਜਿਨ੍ਹਾਂ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਅਭਿਮਨਿਊ ਕੌਹਾੜ, ਸੁਖਜੀਤ ਸਿੰਘ ਹਰਦੋਝੰਡੇ ਸਮੇਤ ਵੱਖ ਵੱਖ ਕਿਸਾਨ ਆਗੂਆਂ ਦੇ ਨਾਂਅ ਸ਼ਾਮਲ ਹਨ।
ਦੱਸਦਈਏ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ (28 ਮਾਰਚ) ਜਬਰ ਵਿਰੋਧੀ ਦਿਨ ਵਜੋਂ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਪ੍ਰਦਰਸ਼ਨਾਂ ਕੀਤੇ ਜਾਣਗੇ। ਇਸ ਧਰਨੇ ਵਿੱਚ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ (ਗੈਰ ਰਾਜਨੀਤਕ) ਵੀ ਸ਼ਾਮਲ ਹੋਵੇਗਾ।