Nangal News (ਬਿਮਲ ਸ਼ਰਮਾ): ਬੀਤੀ ਦੇਰ ਰਾਤ ਨੰਗਲ ਦੇ ਅੱਡਾ ਮਾਰਕੀਟ ਵਿੱਚ ਦੋ ਰੈਡੀਮੇਡ ਕੱਪੜਿਆਂ ਦੀਆਂ ਦੁਕਾਨਾਂ ਨੂੰ ਸ਼ਾਰਟ ਸਰਕਟ ਤੋਂ ਬਾਅਦ ਅੱਗ ਲੱਗ ਗਈ ਜਿਸ ਨਾਲ ਕਿ ਦੁਕਾਨਾਂ ਵਿੱਚ ਪਿਆ ਸਾਰਾ ਸਮਾਨ ਬੁਰੀ ਤਰ੍ਹਾਂ ਨਾਲ ਸੜ ਕੇ ਸੁਆਹ ਹੋ ਗਿਆ।
ਦੁਕਾਨਦਾਰਾਂ ਨੇ ਵੀ ਦੱਸਿਆ ਕਿ ਉਨ੍ਹਾਂ ਦਾ ਇਸ ਅਗਨੀਕਾਂਡ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ। ਇਸ ਅਗਨੀਕਾਂਡ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਦੁਕਾਨਦਾਰਾਂ ਨੂੰ ਦਿਲਾਸਾ ਦੇਣ ਲਈ ਪੰਜਾਬ ਦੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੰਗਲ ਪਹੁੰਚੇ। ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਨ੍ਹਾਂ ਦੀ ਵਿੱਤੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਦੇ ਨੁਕਸਾਨ ਦੀ ਥੋੜ੍ਹੀ ਬਹੁਤੀ ਭਰਪਾਈ ਹੋ ਸਕੇ।
ਬੀਤੀ ਦੇਰ ਰਾਤ ਨੰਗਲ ਦੇ ਅੱਡਾ ਮਾਰਕੀਟ ਵਿੱਚ ਕੱਪੜੇ ਦੀਆਂ ਦੋ ਦੁਕਾਨਾਂ ਨੂੰ ਸ਼ਾਰਟ ਸਰਕਟ ਤੋਂ ਬਾਅਦ ਅੱਗ ਲੱਗ ਗਈ ਅਤੇ ਇਸ ਅੱਗ ਨੇ ਦੋਨਾਂ ਦੁਕਾਨਾਂ ਨੂੰ ਪੂਰੀ ਤਰ੍ਹਾਂ ਨਾਲ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਪੂਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਹਾਲਾਂਕਿ ਮੌਕੇ ਉਤੇ ਅੱਗ ਬੁਝਾਊ ਗੱਡੀਆਂ ਵੀ ਪਹੁੰਚ ਗਈਆਂ ਸਨ ਜਿਸ ਨਾਲ ਅੱਗ ਉਤੇ ਕਾਬੂ ਤਾਂ ਪਾਇਆ ਜਾ ਸਕਿਆ ਪਰ ਦੁਕਾਨਾਂ ਵਿੱਚ ਪਿਆ ਸਮਾਨ ਪੂਰੀ ਤਰ੍ਹਾਂ ਨਾਲ ਸੜ ਕੇ ਸੁਆਹ ਹੋ ਗਿਆ। ਇਨ੍ਹਾਂ ਦੁਕਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪਹੁੰਚੇ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਨੇ ਕਿਹਾ ਕਿ ਇਹ ਘਾਟਾ ਪੂਰਾ ਤਾਂ ਨਹੀਂ ਹੋ ਸਕਦਾ ਪਰ ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਦੁਕਾਨਦਾਰਾਂ ਦੀ ਵਿੱਤੀ ਮਦਦ ਜ਼ਰੂਰ ਕਰਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਰੂਪਨਗਰ ਤੇ ਐਸਡੀਐਮ ਨੰਗਲ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਨ੍ਹਾਂ ਦੁਕਾਨਾਂ ਦਾ ਜਾਇਜ਼ਾ ਲੈਣ ਤੇ ਰਿਪੋਰਟ ਬਣਾ ਕੇ ਮੁੱਖ ਮੰਤਰੀ ਸਾਹਿਬ ਨੂੰ ਭੇਜਣ ਤਾਂ ਜੋ ਇਨ੍ਹਾਂ ਦੁਕਾਨਦਾਰਾਂ ਦੀ ਕੁਝ ਮਦਦ ਕੀਤੀ ਜਾ ਸਕੇ।
ਉਧਰ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਸਪਾਸ ਦੇ ਦੁਕਾਨਦਾਰਾਂ ਤੇ ਨੌਜਵਾਨਾਂ ਨੇ ਸਮੇਂ ਰਹਿੰਦੇ ਅੱਗ ਉਤੇ ਕਾਬੂ ਪਾਉਣ ਲਈ ਬਹੁਤ ਮਦਦ ਕੀਤੀ। ਹਾਲਾਂਕਿ ਮਾਲੀ ਨੁਕਸਾਨ ਜ਼ਰੂਰ ਹੋਇਆ ਹੈ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਹ ਵੀ ਪੜ੍ਹੋ : Punjab Breaking Live Updates: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
ਉਨ੍ਹਾਂ ਨੇ ਕਿਹਾ ਕਿ ਜੇਕਰ ਅਜਿਹੀ ਕੋਈ ਵਿਵਸਥਾ ਹੋਈ ਤਾਂ ਉਹ ਜ਼ਰੂਰ ਮਾਲੀ ਮਦਦ ਕਰਨਗੇ। ਦੂਜੇ ਪਾਸੇ ਉਨ੍ਹਾਂ ਨੇ ਸਥਾਨਕ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਹਨਾਂ ਦੀ ਕੁਝ ਨਾ ਕੁਝ ਮਦਦ ਕਰਨ।
ਇਹ ਵੀ ਪੜ੍ਹੋ : Charanjit Channi: ਔਰਤਾਂ ਬਾਰੇ ਵਿਵਾਦਤ ਬਿਆਨ 'ਚ ਘਿਰੇ ਚਰਨਜੀਤ ਚੰਨੀ; ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ