Lahore Blast: ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਪਾਕਿਸਤਾਨ ਵਿੱਚ ਆਪ੍ਰੇਸ਼ਨ ਸਿੰਦੂਰ ਤਹਿਤ ਕੀਤੀ ਗਈ ਕਾਰਵਾਈ ਤੋਂ ਬਾਅਦ ਦੇਸ਼ ਭਰ ਵਿੱਚ ਡਰ ਦਾ ਮਾਹੌਲ ਹੈ। ਵੀਰਵਾਰ ਨੂੰ ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿੱਚ ਇੱਕ ਤੋਂ ਬਾਅਦ ਇੱਕ ਕਈ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ, ਜਿਸ ਨਾਲ ਨਾਗਰਿਕਾਂ ਵਿੱਚ ਦਹਿਸ਼ਤ ਫੈਲ ਗਈ।
ਨਿਊਜ਼ ਏਜੰਸੀ ਨੇ ਮੌਕੇ 'ਤੇ ਮੌਜੂਦ ਚਸ਼ਮਦੀਦਾਂ ਦੇ ਹਵਾਲੇ ਨਾਲ ਕਿਹਾ ਕਿ ਇਹ ਧਮਾਕੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਲਾਹੌਰ ਵਿੱਚ ਹੋਏ। ਫਿਲਹਾਲ ਧਮਾਕਿਆਂ ਦੇ ਕਾਰਨ ਅਤੇ ਪ੍ਰਭਾਵ ਦੀ ਪੁਸ਼ਟੀ ਨਹੀਂ ਹੋਈ ਹੈ।
ਸਥਾਨਕ ਮੀਡੀਆ ਰਿਪੋਰਟਾਂ ਅਤੇ ਚਸ਼ਮਦੀਦਾਂ ਦੇ ਅਨੁਸਾਰ, ਧਮਾਕਿਆਂ ਦੀ ਗਿਣਤੀ ਇੱਕ ਤੋਂ ਵੱਧ ਸੀ ਅਤੇ ਉਨ੍ਹਾਂ ਦੀ ਤੀਬਰਤਾ ਬਹੁਤ ਜ਼ਿਆਦਾ ਦੱਸੀ ਜਾਂਦੀ ਹੈ। ਹਾਲਾਂਕਿ, ਕਿਸੇ ਵੀ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।
ਇਹ ਘਟਨਾ ਭਾਰਤ ਵੱਲੋਂ ਪਾਕਿਸਤਾਨ ਵਿੱਚ ਕੀਤੀ ਗਈ ਜਵਾਬੀ ਕਾਰਵਾਈ ਤੋਂ ਬਾਅਦ ਸਾਹਮਣੇ ਆਈ ਹੈ।