Mohali News (ਮਨੀਸ਼ ਸ਼ੰਕਰ): ਡਿਪਟੀ ਕਮਿਸ਼ਰ ਮੋਹਾਲੀ ਨੇ ਜ਼ਿਲ੍ਹੇ ਵਿੱਚ ਹੈਜ਼ਾ ਅਤੇ ਡਾਇਰੀਆ ਦੇ ਕੇਸ ਸਾਹਮਣੇ ਆਉਣ ਬਾਅਦ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਨਗਰ ਨਿਗਮ ਦੀ ਕਮਿਸ਼ਨਰ ਨਵਜੋਤ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਕੀਤੀ। ਸ਼ਹਿਰ ਅਤੇ ਜ਼ਿਲ੍ਹੇ ਵਿੱਚ ਡਾਇਰੀਆ ਅਤੇ ਹੈਜ਼ੇ ਨੂੰ ਫੈਲਣ ਤੋਂ ਰੋਕਣ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।
ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ 15 ਰੈਪਿਡ ਰਿਸਪਾਂਸ ਮੈਡੀਕਲ ਟੀਮਾਂ (ਹਰੇਕ ਸਬ ਡਿਵੀਜ਼ਨ ਲਈ ਪੰਜ) ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਜੋ ਹੌਟ ਸਪਾਟ ਖੇਤਰਾਂ ਦਾ ਦੌਰਾ ਕਰਨਗੀਆਂ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕਰਨ ਵਰਗੀਆਂ ਗਤੀਵਿਧੀਆਂ ਅਤੇ ਡੋਰ ਟੂ ਡੋਰ ਸਰਵੇ ਤੇ ਸੈਂਪਲਿੰਗ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਡਾਕਟਰ ਹਰਮਨ ਵੀਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਤਕਰੀਬਨ 561 ਸੈਂਪਲ ਲਏ ਗਏ ਹਨ ਅਤੇ ਜਿਨ੍ਹਾਂ ਵਿੱਚੋਂ ਤਕਰੀਬਨ 239 ਸੈਂਪਲ ਪਾਸ ਹੋਏ ਹਨ।
ਸਿਹਤ ਵਿਭਾਗ ਵੱਲੋਂ ਤਕਰੀਬਨ ਜ਼ਿਲ੍ਹੇ ਵਿੱਚ 15 ਦੇ ਕਰੀਬ ਹੌਟ ਸਪਾਟ ਨਿਰਧਾਰਿਤ ਕੀਤੇ ਗਏ ਹਨ ਜਿਨ੍ਹਾਂ ਵਿੱਚ ਸੈਂਪਲਿੰਗ ਚੱਲ ਰਹੀ ਹੈ। ਫਿਲਹਾਲ ਦੀ ਘੜੀ ਮੋਹਾਲੀ ਦੇ ਪਿੰਡ ਕੁੰਬੜਾ ਤੋਂ 20 ਦੇ ਕਰੀਬ ਹੈ ਜਾਂ ਪੀੜਤ ਮਰੀਜ਼ ਨਿਕਲ ਕੇ ਸਾਹਮਣੇ ਆਏ ਹਨ ਜਿਸ ਉਤੇ ਸਿਹਤ ਵਿਭਾਗ ਵੱਲੋਂ ਤੁਰੰਤ ਐਕਸ਼ਨ ਲੈਂਦੇ ਹੋਏ ਟੀਮਾਂ ਨੂੰ ਸੈਂਪਿੰਗ ਲਈ ਤੇ ਇਲਾਜ ਲਈ ਮੌਕੇ ਉਪਰ ਤਾਇਨਾਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Punjab Weather Update: ਮਾਨਸੂਨ ਦੀ ਰਫ਼ਤਾਰ ਪਈ ਮੱਠੀ! ਪੰਜਾਬ 'ਚ ਅੱਜ ਛਾਏ ਰਹਿਣਗੇ ਬੱਦਲ
ਡਿਪਟੀ ਕਮਿਸ਼ਨਰ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਹੈਜ਼ਾ ਅਤੇ ਡਾਇਰੀਆ ਦਾ ਕਾਰਨ ਦੂਸ਼ਿਤ ਪਾਣੀ ਬਣਦਾ ਹੈ। ਇਸ ਲਈ ਲੋਕਾਂ ਨੂੰ ਬਾਰਸ਼ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਵੱਲ ਧਿਆਨ ਦੇਣ ਲਈ ਵਿਸ਼ੇਸ਼ ਤੌਰ ਉਤੇ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਨੇ ਇਹ ਜਾਗਰੂਕਤਾ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿੱਚ ਵੀ ਕਰਨ ਉਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Sukhbir Badal News: ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਏ ਪੇਸ਼; ਜਾਣੋ ਕੀ ਦਿੱਤਾ ਸਪੱਸ਼ਟੀਕਰਨ?