Bathinda News: ਏਸ਼ੀਆ ਦੇ ਸਭ ਤੋਂ ਵੱਡੇ ਦੂਸਰੇ ਰੇਲਵੇ ਜੰਕਸ਼ਨ ਬਠਿੰਡਾ ਨੂੰ ਬੀਤੇ ਦਿਨੀਂ ਅੱਤਵਾਦੀ ਸੰਗਠਨ ਵੱਲੋਂ ਇੱਕ ਲੈਟਰ ਪਾ ਕੇ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਅੱਜ 16 ਆਰਪੀਐਫ ਪੁਲਿਸ ਜੀਆਰਪੀ ਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਉਤੇ ਰੇਲਵੇ ਸਟੇਸ਼ਨ ਉੱਪਰ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਜਿਸ ਵਿੱਚ ਹਰ ਇੱਕ ਮੁਸਾਫਰ ਦੀ ਤਲਾਸ਼ੀ ਲਈ ਗਈ ਅਤੇ ਰੇਲਵੇ ਜੰਕਸ਼ਨ ਉੱਪਰ ਵੱਖ-ਵੱਖ ਥਾਵਾਂ ਦੀ ਚੈਕਿੰਗ ਕੀਤੀ ਗਈ।
ਗੱਡੀਆਂ ਵਿੱਚ ਲੋਕਾਂ ਦੀ ਚੈਕਿੰਗ ਕੀਤੀ ਗਈ ਤੇ ਹਰ ਸੀਸੀਟੀਵੀ ਕੈਮਰਾ ਅਤੇ ਸਰਚ ਮਸ਼ੀਨਾਂ ਨੂੰ ਚੈੱਕ ਕੀਤਾ ਗਿਆ ਤਾਂ ਜੋ ਸਮੇਂ ਸਿਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਇਸ ਮੌਕੇ ਪੰਜਾਬ ਪੁਲਿਸ ਦੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਜ਼ੀ ਮੀਡੀਆ ਨੂੰ ਦੱਸਿਆ ਗਿਆ ਉਨ੍ਹਾਂ ਵੱਲੋਂ ਸਾਂਝੇ ਤੌਰ ਉਤੇ ਸਰਚ ਅਭਿਆਨ ਸ਼ੁਰੂ ਕੀਤਾ ਹੋਇਆ ਹੈ ਅਤੇ ਹਰ ਇੱਕ ਚੀਜ਼ ਦੀ ਤਲਾਸ਼ੀ ਕੀਤੀ ਜਾ ਰਹੀ ਹੈ।
ਏਸ਼ੀਆ ਦਾ ਦੂਸਰਾ ਵੱਡਾ ਜੰਕਸ਼ਨ ਹੋਣ ਕਰਕੇ ਇਥੇ ਏਸ਼ੀਆ ਦੀ ਸਭ ਤੋਂ ਵੱਡੀ ਰੇਲਵੇ ਛਾਉਣੀ ਹੈ ਅਤੇ ਏਅਰ ਫੋਰਸ ਸਟੇਸ਼ਨ ਵੀ ਹੈ ਜਿਸ ਕਰਕੇ ਵੱਡੇ ਪੱਧਰ ਉਤੇ ਇਸ ਸਟੇਸ਼ਨ ਉੱਪਰ ਜ਼ਿਆਦਾ ਆਵਾਜਾਈ ਰਹਿੰਦੀ ਹੈ ਤੇ ਹੁਣ ਝੋਨੇ ਦਾ ਸੀਜ਼ਨ ਹੋਣ ਕਾਰਨ ਪ੍ਰਵਾਸੀ ਮਜ਼ਦੂਰ ਵੀ ਵੱਡੇ ਪੱਧਰ ਉਤੇ ਇਥੇ ਆ ਰਹੇ ਹਨ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਇਸ ਕਰਕੇ ਉਨ੍ਹਾਂ ਲਈ ਇਹ ਜ਼ਰੂਰੀ ਹੈ ਕਿ ਹਰ ਇੱਕ ਦੀ ਚੈਕਿੰਗ ਕੀਤੀ ਜਾਵੇ ਅਤੇ ਮੁਸਤੈਦੀ ਦੇ ਨਾਲ ਇਥੇ ਹਰ ਮੁਲਾਜ਼ਮ ਆਪਣੀ ਡਿਊਟੀ ਕਰੇ। ਇਸ ਤਰ੍ਹਾਂ ਦੇ ਲੈਟਰ ਪਹਿਲਾਂ ਵੀ ਆਉਂਦੇ ਰਹਿੰਦੇ ਹਨ ਸਾਡੇ ਵੱਲੋਂ ਹਮੇਸ਼ਾ ਤਿਆਰੀ ਰੱਖੀ ਜਾਂਦੀ ਹੈ ਤੇ ਹਰ ਆਉਣ ਵਾਲੀ ਸਮੱਸਿਆ ਦਾ ਸਾਹਮਣਾ ਕਰਨ ਲਈ ਤਿਆਰ ਰਹਿੰਦੇ ਹਾਂ ਸਾਡੀ ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਪੁਲਿਸ ਦਾ ਸਾਥ ਦੇਣ। ਕਾਬਿਲੇਗੌਰ ਹੈ ਕਿ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲੇ ਮਗਰੋਂ ਪੰਜਾਬ ਦੇ ਬਾਕੀ ਹਿੱਸਿਆ ਵਿੱਚ ਵੀ ਵੱਡੇ ਪੱਧਰ ਉਤੇ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Jalandhar by-election: ਭਾਜਪਾ ਨੇ ਸ਼ੀਤਲ ਅੰਗੂਰਾਲ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ