Home >>Punjab

Amritsar News: AISSF ਨੇ ਕਾਂਗਰਸ ਤੇ BJP ਆਗੂਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਭੇਜਿਆ ਸ਼ਿਕਾਇਤ ਪੱਤਰ

Amritsar News: ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੂੰ ਸ਼ਿਕਾਇਤ ਪੱਤਰ ਭੇਜਿਆ।

Advertisement
Amritsar News: AISSF ਨੇ ਕਾਂਗਰਸ ਤੇ BJP ਆਗੂਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਭੇਜਿਆ ਸ਼ਿਕਾਇਤ ਪੱਤਰ
Riya Bawa|Updated: Sep 07, 2024, 08:12 AM IST
Share

Amritsar News/ਕਮਲਜੀਤ ਸਿੰਘ: ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੂੰ ਸ਼ਿਕਾਇਤ ਪੱਤਰ ਭੇਜਿਆ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੇ ਉਲਟ ਜਾ ਕੇ ਕੁਝ ਕਾਂਗਰਸੀ ਅਤੇ ਭਾਜਪਾ ਆਗੂਆਂ ਵੱਲੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਕੋਲ ਜਾ ਕੇ ਹਾਜ਼ਰੀਆਂ ਭਰੀਆਂ ਅਤੇ ਵੋਟਾਂ ਮੰਗੀਆਂ ਗਈਆਂ। ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਇਹਨਾਂ ਆਗੂਆਂ ਨੂੰ ਤਲਬ ਕਰਕੇ ਇਹਨਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। 

ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਇਹਨਾਂ ਆਗੂਆਂ ਨੂੰ ਤਲਬ ਕਰਕੇ ਇਹਨਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। 

compliant

ਸ਼ਿਕਾਇਤ ਪੱਤਰ ਇਹਨਾਂ ਆਗੂਆਂ ਦੇ ਨਾਂ ਸ਼ਾਮਿਲ
ਇਸ ਸ਼ਿਕਾਇਤ ਪੱਤਰ ਦੇ ਵਿੱਚ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋ, ਰਜਿੰਦਰ ਕੌਰ ਭੱਠਲ ,ਦਰਸ਼ਨ ਸਿੰਘ ਬਰਾੜ, ਕੇਵਲ ਸਿੰਘ ਢਿੱਲੋ ,ਸਾਧੂ ਸਿੰਘ ਧਰਮਸੋਤ, ਕਾਕਾ ਰਣਦੀਪ ਸਿੰਘ ਨਾਭਾ ,ਕਰਨ ਕੌਰ ਬਰਾੜ, ਅਜਾਇਬ ਸਿੰਘ ਭੱਟੀ, ਅਜੀਤ ਇੰਦਰ ਸਿੰਘ ਮੋਫਰ ,ਦਾਮਨ ਥਿੰਦ ਬਾਜਵਾ, ਰਾਹੁਲ ਸਿੰਘ ਸਿੱਧੂ, ਡਾਕਟਰ ਅਮਰ ਸਿੰਘ ,ਗੁਰਪ੍ਰੀਤ ਸਿੰਘ ਕਾਂਗੜ, ਹਰਮਿੰਦਰ ਸਿੰਘ ਗਿੱਲ ਅਤੇ ਜੀਤ ਮਹਿੰਦਰ ਸਿੰਘ ਸਿੱਧੂ ਦਾ ਨਾਮ ਸ਼ਾਮਿਲ ਹਨ।

Read More
{}{}