Papalpreet Singh Remand (ਪਰਮਬੀਰ ਔਲਖ): ਅਜਨਾਲਾ ਕੋਰਟ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਪੇਸ਼ ਕੀਤਾ ਗਿਆ। ਕੋਰਟ ਵੱਲੋਂ ਪੱਪਲਪ੍ਰੀਤ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ ਗਏ। ਪੱਪਲਪ੍ਰੀਤ ਸਿੰਘ ਨੂੰ ਅਜਨਾਲਾ ਥਾਣੇ 'ਤੇ ਹਮਲੇ ਦੇ ਸਬੰਧ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਛ ਉਸਦੀ ਅਗਲੀ ਪੇਸ਼ੀ 15 ਅਪ੍ਰੈਲ ਨੂੰ ਹੋਵੇਗੀ।
ਪੱਪਲਪ੍ਰੀਤ ਸਿੰਘ ਨੂੰ ਪਹਿਲਾਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਰੱਖਿਆ ਗਿਆ ਸੀ, ਬੀਤੀ ਰਾਤ ਹੀ ਪੱਪਲਪ੍ਰੀਤ ਨੂੰ ਅਜਨਾਲਾ ਪੁਲਿਸ ਵੱਲੋਂ ਡਿਬਰੂਗੜ ਤੋਂ ਲੈ ਕੇ ਅੰਮ੍ਰਿਤਸਰ ਪਹੁੰਚੀ ਸੀ।
ਅਜਨਾਲਾ ਦੀ ਅਦਾਲਤ ਵਿਚ ਪੇਸ਼ੀ ਮੌਕੇ ਉਸ ਦੇ ਵਕੀਲ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਮੀਡੀਆ ਨਾਲ ਗੱਲਬਾਤ ਅਖਿਆ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਸਿੱਖ ਨੌਜਵਾਨਾਂ ਨੂੰ ਟਾਰਗੇਟ ਕਰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਸਰਕਾਰਾਂ ਵੱਲੋਂ ਜਾਣਬੁਝ ਕੇ ਸਿੱਖ ਪੰਥ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਪੱਪਲਪ੍ਰੀਤ ਅਜਨਾਲਾ ਥਾਣੇ 'ਤੇ ਹਮਲੇ ਮੌਕੇ ਉੱਥੇ ਮੌਜੂਦ ਵੀ ਨਹੀ ਸੀ ਅਤੇ ਉਹ ਤਾਂ ਸਿਰਫ ਅੰਮ੍ਰਿਤਪਾਲ ਨਾਲ ਨਸ਼ਿਆ ਦੇ ਖਾਤਮੇ ਲਈ ਜੁੜਿਆ ਸੀ ਪਰ ਉਸ ਨੂੰ ਜਾਣਬੁੱਝ ਕੇ ਨਾਮਜ਼ਦ ਕਰਕੇ ਤਿੰਨ ਸਾਲ ਐਨਐਸਏ ਲਗਾ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ।