Home >>Punjab

Ajnala Murder News: ਮੇਲੇ 'ਚ ਭੇਜਣ ਤੋਂ ਰੋਕਣ 'ਤੇ ਦੋਸਤ ਨੇ ਦੋਸਤ ਦੇ ਪਿਤਾ ਦਾ ਕੀਤਾ ਕਤਲ

Ajnala Murder News:  ਅਜਨਾਲਾ ਦੇ ਇੱਕ ਪਿੰਡ ਵਿੱਚ ਇੱਕ ਸਖ਼ਸ਼ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਕਤਲ ਦੀ ਵਜ੍ਹਾ ਜਾਣ ਕੇ ਹਰ ਕੋਈ ਹੈਰਾਨ ਹੈ।

Advertisement
Ajnala Murder News: ਮੇਲੇ 'ਚ ਭੇਜਣ ਤੋਂ ਰੋਕਣ 'ਤੇ ਦੋਸਤ ਨੇ ਦੋਸਤ ਦੇ ਪਿਤਾ ਦਾ ਕੀਤਾ ਕਤਲ
Ravinder Singh|Updated: Mar 09, 2024, 03:42 PM IST
Share

Ajnala Murder News (ਭਰਤ ਸ਼ਰਮਾ) : ਅਜਨਾਲਾ ਦੇ ਇੱਕ ਪਿੰਡ ਵਿੱਚ ਇੱਕ ਸਖ਼ਸ਼ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਕਤਲ ਦੀ ਵਜ੍ਹਾ ਜਾਣ ਕੇ ਹਰ ਕੋਈ ਹੈਰਾਨ ਹੈ। ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਤਲਵੰਡੀ ਭੰਗਵਾਂ ਵਿੱਚ ਦੋਸਤ ਨੂੰ ਮੇਲੇ ਭੇਜਣ ਤੋਂ ਰੋਕਣ ਉਤੇ ਇੱਕ ਦੋਸਤ ਵੱਲੋਂ ਆਪਣੇ ਦੋਸਤ ਦੇ ਪਿਤਾ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਵਿਸ਼ਾਲਦੀਪ ਸਿੰਘ ਤੇ ਹਰਪ੍ਰੀਤ ਸਿੰਘ ਦੋਸਤ ਹਨ ਅਤੇ ਇੱਕੋ ਹੀ ਸਕੂਲ ਵਿੱਚ ਪੜ੍ਹਦੇ ਹਨ। ਵਿਸ਼ਾਲ ਦੀਪ ਸਿੰਘ ਨੇ ਹਰਪ੍ਰੀਤ ਸਿੰਘ ਨੂੰ ਮੇਲੇ ਜਾਣ ਲਈ ਕਿਹਾ ਤਾਂ ਹਰਪ੍ਰੀਤ ਸਿੰਘ ਨੇ ਜਦੋਂ ਆਪਣੇ ਪਿਤਾ ਜੋਗਿੰਦਰ ਸਿੰਘ ਨੂੰ ਮੇਲੇ ਜਾਣ ਲਈ ਇਜ਼ਾਜਤ ਮੰਗੀ ਤਾਂ ਉਨ੍ਹਾਂ ਨੇ ਆਪਣੇ ਪੁੱਤਰ ਹਰਪ੍ਰੀਤ ਸਿੰਘ ਨੂੰ ਮੇਲੇ ਜਾਣ ਤੋਂ ਮਨ੍ਹਾਂ ਕਰ ਦਿੱਤਾ ਜਿਸ ਨੂੰ ਲੈ ਕੇ ਹਰਪ੍ਰੀਤ ਸਿੰਘ ਦਾ ਦੋਸਤ ਵਿਸ਼ਾਲਦੀਪ ਸਿੰਘ ਗੁੱਸੇ ਵਿੱਚ ਆ ਗਿਆ।

ਉਸ ਨੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਹਰਪ੍ਰੀਤ ਸਿੰਘ ਦੇ ਘਰ ਜਾ ਕੇ ਉਸ ਦੇ ਪਿਤਾ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਜੋਗਿੰਦਰ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : Punjab Cabinet Meeting: ਨਵੀਂ ਆਬਕਾਰੀ ਨੀਤੀ, ਫਾਸਟ ਟ੍ਰੈਕ ਕੋਰਟ ਸਣੇ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ

ਦੇਹ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ ਜਿੱਥੇ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕਾਬਿਲੇਗੌਰ ਹੈ ਕਿ ਪਿਛਲੇ ਮਹੀਨੇ ਮਜੀਠਾ ਰੋਡ ਥਾਣੇ ਅਧੀਨ ਪੈਂਦੇ ਇਲਾਕੇ ਗੋਪਾਲ ਨਗਰ ਦੀ ਗਲੀ ਨੰਬਰ ਤਿੰਨ ਵਿੱਚ ਇੱਕ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।  ਦੇਰ ਰਾਤ ਮੁਲਜ਼ਮਾਂ ਨੇ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋ ਕੇ ਉਸ ਦੇ ਹੱਥ-ਪੈਰ ਬੰਨ੍ਹ ਕੇ ਹਮਲਾ ਕਰ ਦਿੱਤਾ। ਉਸ ਦਾ ਕਤਲ ਕਰ ਦਿੱਤਾ। ਬਜ਼ੁਰਗ ਘਰ ਵਿੱਚ ਇਕੱਲਾ ਰਹਿੰਦਾ ਸੀ, ਉਸ ਦੇ ਦੋ ਲੜਕੇ ਅਤੇ ਦੋ ਧੀਆਂ ਹਨ, ਜੋ ਬਾਹਰ ਰਹਿੰਦੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਸੀਪੀ ਸਿਟੀ ਡਾ. ਪ੍ਰਗਿਆ ਜੈਨ, ਏਸੀਪੀ ਉੱਤਰੀ ਵਰਿੰਦਰ ਖੋਸਾ, ਥਾਣਾ ਮਜੀਠਾ ਰੋਡ ਦੇ ਇੰਚਾਰਜ ਇੰਸਪੈਕਟਰ ਸਤਪਾਲ ਸਿੰਘ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ ਸੀ। 

 

ਹ ਵੀ ਪੜ੍ਹੋ : Gurpreet GP Join AAP: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਝਟਕਾ; ਸਾਬਕਾ ਵਿਧਾਇਕ ਗੁਰਪ੍ਰੀਤ ਜੀਪੀ 'ਆਪ' 'ਚ ਸ਼ਾਮਲ

Read More
{}{}