Home >>Punjab

Ajnala News: ਗਲੀ ਨਾ ਬਣਨ 'ਤੇ ਸ਼ਹਿਰ ਦੇ ਲੋਕਾਂ ਪਰੇਸ਼ਾਨ, ਗਲੀ 'ਚ ਖੜ੍ਹਾ ਗੰਦਾ ਤੇ ਬਰਸਾਤੀ ਪਾਣੀ

Ajnala News: ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਗਲੀ ਦਾ ਕੰਮ ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਹ ਗਲੀ ਵਿੱਚ ਹੀ ਛੱਡ ਕੇ ਠੇਕੇਦਾਰ ਚਲੇ ਗਏ ਉਹਨਾਂ ਕਿਹਾ ਕਿ ਅੱਜ ਸਾਡੀ ਗਲੀ ਦਾ ਇਨਾ ਜਿਆਦਾ ਬੁਰਾ ਹਾਲ ਹੈ ਕਿ ਗਲੀ ਵਿੱਚੋਂ ਲੰਘਣਾ ਵੀ ਬਹੁਤ ਮੁਸ਼ਕਿਲ ਹੋ ਗਿਆ ਹੈ।

Advertisement
Ajnala News: ਗਲੀ ਨਾ ਬਣਨ 'ਤੇ ਸ਼ਹਿਰ ਦੇ ਲੋਕਾਂ ਪਰੇਸ਼ਾਨ, ਗਲੀ 'ਚ ਖੜ੍ਹਾ ਗੰਦਾ ਤੇ ਬਰਸਾਤੀ ਪਾਣੀ
Manpreet Singh|Updated: Jul 03, 2024, 04:58 PM IST
Share

Ajnala News(Bharat Sharma): ਅਜਨਾਲਾ ਸ਼ਹਿਰ ਦੀ ਵਾਰਡ ਨੰਬਰ ਇੱਕ ਅੰਦਰ ਗਲੀ ਨਾ ਬਣਨ ਕਰਕੇ ਸਥਾਨਕ ਲੋਕਾਂ ਵਿੱਚ ਨਗਰ ਪੰਚਾਇਤ ਅਜਨਾਲਾ ਵਿਰੁੱਧ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਗਲੀ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਬਾਰਿਸ਼ ਅਤੇ ਲੋਕਾਂ ਦੇ ਘਰਾਂ ਦਾ ਪਾਣੀ ਗਲੀ ਵਿੱਚ ਖੜਾ ਹੈ। ਜਿਸ ਦੇ ਕਰਕੇ ਆਉਣ ਜਾਣ ਲਈ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਸਵੇਰ ਸਮੇਂ ਬੱਚਿਆਂ ਨੂੰ ਸਕੂਲ ਜਾਣ ਸਮੇਂ ਵੀ ਬਹੁਤ ਮੁਸ਼ਕਿਲ ਹੁੰਦੀ ਹੈ ਗਲੀ ਵਿੱਚ ਖੜੇ ਗੰਦੇ ਪਾਣੀ ਕਰਕੇ ਬਿਮਾਰੀਆਂ ਫੈਲਣ ਦਾ ਡਰ ਹੈ।

ਇਸ ਮੌਕੇ ਸਥਾਨਕ ਲੋਕਾਂ ਨੇ ਕਿਹਾ ਕਿ ਉਹਨਾਂ ਦੀ ਗਲੀ ਦਾ ਕੰਮ ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਹ ਗਲੀ ਵਿੱਚ ਹੀ ਛੱਡ ਕੇ ਠੇਕੇਦਾਰ ਚਲੇ ਗਏ ਉਹਨਾਂ ਕਿਹਾ ਕਿ ਅੱਜ ਸਾਡੀ ਗਲੀ ਦਾ ਇਨਾ ਜਿਆਦਾ ਬੁਰਾ ਹਾਲ ਹੈ ਕਿ ਗਲੀ ਵਿੱਚੋਂ ਲੰਘਣਾ ਵੀ ਬਹੁਤ ਮੁਸ਼ਕਿਲ ਹੋ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਡਰ ਹੈ ਕਿ ਗਲੀ ਵਿੱਚ ਖੜੇ ਗੰਦੇ ਪਾਣੀ ਕਰਕੇ ਬਿਮਾਰੀਆਂ ਫੈਲਣ ਦਾ ਡਰ ਹੈ ਉਹਨਾਂ ਨਗਰ ਪੰਚਾਇਤ ਅਜਨਾਲਾ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਨਾਂ ਦੀ ਰੁਕੀ ਹੋਈ ਗਲੀ ਨੂੰ ਬਣਾ ਕੇ ਦਿੱਤਾ ਜਾਵੇ।

ਇਸ ਮੌਕੇ ਐਡਵੋਕੇਟ ਸੁਨੀਲ ਪਾਲ ਸਿੰਘ ਨੇ ਕਿਹਾ ਕਿ ਅਜਨਾਲਾ ਸ਼ਹਿਰ ਦੀ ਇਸ ਗਲੀ ਦਾ ਬਹੁਤ ਹੀ ਜਿਆਦਾ ਮਾੜਾ ਹਾਲ ਹੈ ਅਤੇ ਚੋਣਾਂ ਤੋਂ ਪਹਿਲਾਂ ਇਸ ਗਲੀ ਨੂੰ ਸ਼ੁਰੂ ਕੀਤਾ ਗਿਆ ਸੀ। ਪਰ ਬਾਅਦ ਵਿੱਚ ਇਹ ਕੰਮ ਉਥੇ ਹੀ ਰੋਕ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਨੂੰ ਚਾਹੀਦਾ ਹੈ ਕਿ ਜਲਦ ਤੋਂ ਜਲਦ ਲੋਕਾਂ ਨੂੰ ਇਹ ਗਲੀ ਬਣਾ ਕੇ ਦਿੱਤੀ ਜਾਵੇ ਤਾਂ ਜੋ ਲੋਕ ਚੰਗੀ ਜ਼ਿੰਦਗੀ ਬਤੀਤ ਕਰ ਸਕਣ।

ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋ ਨੇ ਕਿਹਾ ਕਿ ਬਾਰਿਸ਼ਾਂ ਹੋਣ ਕਰਕੇ ਇਸ ਗਲੀ ਦੇ ਕੰਮ ਨੂੰ ਰੋਕਿਆ ਗਿਆ ਹੈ। ਜਿਵੇਂ ਹੀ ਮੀਂਹ ਘੱਟ ਹੋਵੇਗਾ ਉਦੋਂ ਹੀ ਇਹ ਗਲੀ ਤਿਆਰ ਕਰ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

Read More
{}{}