Home >>Punjab

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਦੀ ਅਕਾਲੀ ਦਲ ਨੂੰ ਨਸੀਹਤ; ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਦੇਵੇ ਧਿਆਨ

Giani Harpreet Singh: ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਵਿਵਾਦ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Advertisement
Giani Harpreet Singh:  ਗਿਆਨੀ ਹਰਪ੍ਰੀਤ ਸਿੰਘ ਦੀ ਅਕਾਲੀ ਦਲ ਨੂੰ ਨਸੀਹਤ; ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਦੇਵੇ ਧਿਆਨ
Ravinder Singh|Updated: Oct 21, 2024, 05:13 PM IST
Share

Giani Harpreet Singh: ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਵਿਵਾਦ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਦੇਣ ਧਿਆਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪੈਦਾ ਹੋਇਆ ਵਿਵਾਦ ਹੁਣ ਪੂਰੀ ਤਰ੍ਹਾਂ ਨਾਲ ਖਤਮ ਹੋ ਚੁੱਕਿਆ ਹੈ।

ਇਹ ਵੀ ਪੜ੍ਹੋ : Mega PTM: ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਐਲਾਨ, ਭਲਕੇ ਪੰਜਾਬ ਦੇ ਸਕੂਲਾਂ 'ਚ ਹੋਣਗੀਆਂ ਮੈਗਾ PTM

ਇਸ ਵਿਵਾਦ ਤੋਂ ਸਿਆਸੀ ਰੋਟੀਆ ਸੇਕਣ ਵਾਲਿਆਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਸੁਨੇਹਾ ਦਿੱਤਾ ਹੈ। ਮਸਲੇ ਉਲਝਾਉਣ ਦੀ ਬਜਾਏ ਸੁਲਝਾਉਣ ਦੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਅਹੁਦੇ ਦਾ ਲਾਲਚ ਨਹੀਂ ਉਹ ਕਥਾ ਕਰਕੇ ਆਪਣੇ ਪਰਿਵਾਰ ਦਾ ਨਿਰਵਾਹ ਕਰ ਸਕਦੇ ਹਨ। ਵਲਟੋਹਾ ਦੀ ਬਿਆਨਬਾਜ਼ੀ ਉਤੇ ਮੁੜ ਤੋਂ ਦੁੱਖ ਜਤਾਇਆ ਹੈ।

ਬੀਤੇ ਦਿਨੀਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਮੁੜ ਸੇਵਾ ਸੰਭਾਲ ਲਈ ਸੀ। ਉਨ੍ਹਾਂ ਕਿਹਾ ਸੀ ਕਿ ਉਹ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਹੋਏ ਵਿਵਾਦ ਸਬੰਧੀ ਮਾਮਲੇ ਵਿੱਚ ਸਰਕਾਰ ਕੋਲ ਕੋਈ ਸ਼ਿਕਾਇਤ ਨਹੀਂ ਕਰਨਗੇ। ਉਨ੍ਹਾਂ ਕਿਹਾ ਸੀ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਪੰਥ ਵੱਲੋਂ ਕੀਤੇ ਗਏ ਆਦੇਸ਼ ਤੋਂ ਬਾਅਦ ਉਨ੍ਹਾਂ ਆਪਣੀਆਂ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ।

ਚੇਤੇ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਦਿਨੀਂ ਕਿਹਾ ਸੀ ਕਿ ਜੇ ਸਰਕਾਰ ਨੂੰ ਇਸ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕੋਈ ਰਿਕਾਰਡਿੰਗ ਮਿਲਦੀ ਹੈ ਤਾਂ ਸਰਕਾਰ ਇਸ ਮਾਮਲੇ ਵਿੱਚ ਅਕਾਲੀ ਆਗੂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਵਿਵਾਦ ਸਬੰਧੀ ਉਨ੍ਹਾਂ ਕਿਹਾ ਸੀ ਕਿ ਇਹ ਵਿਵਾਦ ਦੋ ਵਿਅਕਤੀਆਂ ਵਿਚਾਲੇ ਵਿਵਾਦ ਨਹੀਂ ਹੈ ਸਗੋਂ ਸਿੱਖ ਸਿਧਾਂਤਾਂ ਤੇ ਪਰੰਪਰਾਵਾਂ ਅਤੇ ਸਿੱਖ ਭਾਵਨਾਵਾਂ ਦੀ ਤਰਜਮਾਨੀ ਦੀ ਪਹਿਰੇਦਾਰੀ ਦਾ ਹੈ, ਜਿਸ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸਿੱਖ ਪੰਥ ਵੱਲੋਂ ਸੌਂਪੀ ਗਈ ਹੈ।

 

ਇਹ ਵੀ ਪੜ੍ਹੋ : Women T20 World Cup: ਫਾਈਨਲ ਜਿੱਤਣ ਤੋਂ ਬਾਅਦ ਨਿਊਜ਼ੀਲੈਂਡ ਟੀਮ 'ਤੇ ਪੈਸਿਆਂ ਦੀ ਬਰਸਾਤ, ਟੀਮ ਇੰਡੀਆ ਨੂੰ ਵੀ ਮਿਲੇ ਕਰੋੜਾਂ

 

Read More
{}{}