Home >>Punjab

Virsa Singh Valtoha: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ

Virsa Singh Valtoha: ਸਿੰਘ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਵਲਟੋਹਾ ਜਥੇਦਾਰ ਸਾਹਿਬਾਨ 'ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।

Advertisement
Virsa Singh Valtoha: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ
Manpreet Singh|Updated: Oct 15, 2024, 01:26 PM IST
Share

Virsa Singh Valtoha: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਪੇਸ਼ ਹੋਣ ਲਈ ਪਹੁੰਚੇ। ਜਾਣਕਾਰੀ ਮੁਤਾਬਕ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 15 ਅਕਤੂਬਰ ਨੂੰ ਤਲਬ ਕੀਤਾ ਗਿਆ ਸੀ। ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਆਰਐਸਐਸ ਅਤੇ ਬੀਜੇਪੀ ਦੇ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਲਗਾਏ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵਲਟੋਹਾ ਨੂੰ ਸਬੂਤ ਪੇਸ਼ ਕਰਨ ਲਈ ਕਿਹਾ ਸੀ ਜਿਸ ਤਹਿਤ ਵਲਟੋਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ। ਇਸ ਮੌਕੇ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮੈਂ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਕੇ ਸਿੰਘ ਸਾਹਿਬਾਨਾਂ ਨੂੰ ਸੌਪ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਮੈਂ ਕਦੇ ਵੀ ਸ੍ਰੀ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਸਮਤੇ ਬਾਕੀ ਜਥੇਦਾਰਾਂ ਦੇ ਨਿਰਾਦਰ ਬਾਰੇ ਸੋਚ ਵੀ ਨਹੀਂ ਸਕਦਾ। ਮੈਂ ਲਿਖਤੀ ਰੂਪ 'ਚ ਜੋ ਸਪਸ਼ਟੀਕਰਨ ਲਿਆਂਦਾ ਸੀ ਉਹ ਵੀ ਸਿੰਘ ਸਾਹਿਬਾਨ ਨੂੰ ਸੌਂਪ ਦਿੱਤਾ ਹੈ ਅਤੇ ਇਸ ਤੋਂ ਇਲਾਵਾ ਵੀ ਮੈਂ ਲਿਖਤੀ ਤੌਰ ਤੇ ਇੱਕ ਹੋਰ ਅਡੀਸ਼ਨ ਪੱਤਰ ਵੀ ਸਿੰਘ ਸਾਹਿਬਾਨ ਨੂੰ ਦਿੱਤਾ ਹੈ। ਜਿਸ ਵਿੱਚ ਪਿਛਲੇ ਦਿਨਾਂ ਜੋ ਚਰਚਾ ਮੀਡੀਆ ਵਿੱਚ ਚੱਲ ਰਹੀ ਸੀ ਉਹ ਨਹੀਂ ਚੱਲਣੀ ਚਾਹੀਦੀ ਸੀ ਉਸ ਬਾਰੇ ਲਿਖਿਆ ਹੈ। 

ਜਥੇਦਾਰ ਵੱਲੋਂ ਵਲਟੋਹਾ ਨੂੰ ਮਿਤੀ 15/10/24 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ। ਸਿੰਘ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਵਲਟੋਹਾ ਜਥੇਦਾਰ ਸਾਹਿਬਾਨ 'ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।

Read More
{}{}