Amritsar News: ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਅਦਾਲਤ ''ਚ ਪੇਸ਼ੀ ਹੋਣੀ ਸੀ, ਜਿੱਥੇ ਉਨ੍ਹਾਂ ਦੇ ਸੱਤ ਦਿਨ ਦੇ ਵਿਜੀਲੈਂਸ ਰਿਮਾਂਡ ਦੀ ਮਿਆਦ ਮੁਕੰਮਲ ਹੋ ਰਹੀ ਹੈ। ਪਰ ਅਦਾਲਤ 'ਚ ਉਨ੍ਹਾਂ ਦੀ ਪੇਸ਼ੀ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਮੋਹਾਲੀ ਵੱਲ ਰਵਾਨਾ ਹੋਣ ਵਾਲੇ ਅਕਾਲੀ ਵਰਕਰਾਂ ਅਤੇ ਨੇਤਾਵਾਂ ਨੂੰ ਪੁਲਿਸ ਵੱਲੋਂ ਰੋਕ ਲਿਆ ਗਿਆ।
ਪੁਲਿਸ ਨੇ ਸਖ਼ਤ ਰਵੱਈਆ ਅਖਤਿਆਰ ਕਰਦਿਆਂ ਕਈ ਅਕਾਲੀ ਵਰਕਰਾਂ ਨੂੰ ਉਨ੍ਹਾਂ ਦੇ ਘਰਾਂ 'ਚ ਹੀ ਨਜ਼ਰਬੰਦ ਕਰ ਦਿੱਤਾ, ਜਿਸ ਕਾਰਨ ਅਕਾਲੀ ਵਰਕਰਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਅਕਾਲੀ ਦਲ ਦੇ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਇਸ ਕਦਮ ਨੂੰ ਲੋਕਤੰਤਰ ਦਾ ਘਾਣ ਕਰਾਰ ਦਿੰਦਿਆਂ ਨਿੰਦਾ ਕੀਤੀ ਹੈ।
ਇਸ ਦੌਰਾਨ ਅਕਾਲੀ ਦਲ ਦੇ ਵਰਕਰ ਅਤੇ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੇ ਵਕੀਲ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂ ਨੂੰ ਵੀ ਪੁਲਿਸ ਨੇ ਉਨ੍ਹਾਂ ਦੇ ਘਰ ''ਚ ਨਜ਼ਰਬੰਦ ਕਰ ਦਿੱਤਾ। ਮੋਨੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ, "ਮੈਂ ਇਕ ਵਕੀਲ ਹਾਂ ਅਤੇ ਮਜੀਠੀਆ ਜੀ ਦੇ ਕੇਸ ''ਚ ਅਦਾਲਤ ''ਚ ਪੇਸ਼ ਹੋਣਾ ਸੀ, ਪਰ ਬਿਨਾਂ ਕਿਸੇ ਨੋਟਿਸ ਦੇ ਪੁਲਿਸ ਨੇ ਮੈਨੂੰ ਘਰ ਵਿੱਚ ਹੀ ਕੈਦ ਕਰ ਲਿਆ।
ਇਹ ਸਿਰਫ ਸਿਆਸੀ ਦੁਸ਼ਮਨੀ ਹੈ। ਯਾਦ ਰਹੇ ਕਿ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅੱਜ ਉਨ੍ਹਾਂ ਦੇ ਰਿਮਾਂਡ ਦੀ ਮਿਆਦ ਖ਼ਤਮ ਹੋਣ ''ਤੇ ਉਨ੍ਹਾਂ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮਾਮਲੇ ਨੇ ਰਾਜਨੀਤਿਕ ਤਾਪਮਾਨ ਵਧਾ ਦਿੱਤਾ ਹੈ ਅਤੇ ਅਕਾਲੀ ਦਲ ਵੱਲੋਂ ਇਸਨੂੰ ਲੋਕਤੰਤਰ ਤੇ ਹਮਲਾ ਦੱਸਿਆ ਜਾ ਰਿਹਾ ਹੈ।
ਸਮਰਾਲਾ ਵਿੱਚ ਵੀ ਅਕਾਲੀ ਆਗੂ ਨੂੰ ਕੀਤਾ ਨਜ਼ਰਬੰਦ
ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਕੋਰਟ ਵਿੱਚ ਪੇਸ਼ ਕਰਨਾ ਸੀ ਜਿਸ ਤਹਿਤ ਸਮਰਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਮੋਹਾਲੀ ਕੋਟ ਲਈ ਰਵਾਨਾ ਹੋਣ ਤੋਂ ਪਹਿਲਾ ਹੀ ਪੁਲਿਸ ਵੱਲੋਂ ਉਨ੍ਹਾਂ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਪੇਸ਼ੀ; ਵੱਖ-ਵੱਖ ਥਾਈਂ ਅਕਾਲੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ